- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਜ਼ਾਬਤਾ ਹਟਾਉਣ ਸਬੰਧੀ ਹੁਕਮ ਜਾਰੀ
ਚੰਡੀਗੜ੍ਹ – ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਇਕ ਪੱਤਰ ਜਾਰੀ ਕਰਕੇ ਦੇਸ਼ ਵਿੱਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਭਾਰਤ ਸਰਕਾਰ ਦੇ ਸਾਰੇ ਕੈਬਨਿਟ ਸਕੱਤਰ, ਸਮੂਹ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿੱਚ ਭਾਰਤੀ ਚੋਣ ਕਮਿਸ਼ਨ ਨੇ ਲਿਖਿਆ ਹੈ ਕਿ ਹੁਣ ਜਦੋਂ ਇਨ੍ਹਾਂ ਚੋਣਾਂ ਸਬੰਧੀ ਨਤੀਜੇ ਐਲਾਨੇ ਜਾ ਚੁੱਕੇ ਹਨ, ਇਸ ਲਈ ਦੇਸ਼ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਂਦਾ ਹੈ।


