ਭਾਰਤੀ ਚੋਣ ਕਮਿਸ਼ਨ ਵੱਲੋਂ ਗੁਰਸ਼ਰਨਦੀਪ ਸਿੰਘ ਖੰਨਾ ਦਾ ਐਸ.ਐਸ.ਪੀ ਨਿਯੁਕਤ

ਚੰਡੀਗੜ – ਭਾਰਤੀ ਚੋਣ ਕਮਿਸ਼ਨ ਨੇ ਅੱਜ ਇਕ ਹੁਕਮ ਜਾਰੀ ਕਰਕੇ ਗੁਰਸ਼ਰਨਦੀਪ ਸਿੰਘ, ਪੀ.ਪੀ.ਐਸ. ਨੂੰ ਖੰਨਾ ਦਾ ਐਸ.ਐਸ.ਪੀ ਨਿਯੁਕਤ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮ ਅਨੁਸਾਰ ਧਰੁਵ ਧਈਆ, ਆਈ.ਪੀ.ਐਸ. ਦੀ ਥਾਂ ‘ਤੇ ਗੁਰਸ਼ਰਨਦੀਪ ਸਿੰਘ, ਪੀ.ਪੀ.ਐਸ. ਨੂੰ ਖੰਨਾ ਦਾ ਐਸ.ਐਸ.ਪੀ ਨਿਯੁਕਤ ਕੀਤਾ ਹੈ। ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਗੁਰਸ਼ਰਨਦੀਪ ਸਿੰਘ, ਪੀ.ਪੀ.ਐਸ. ਨੂੰ ਤੁਰੰਤ ਅਹੁਦਾ ਸੰਭਾਲਣ ਦਾ ਹੁਕਮ ਦਿੱਤਾ ਹੈ ਅਤੇ ਅਧਿਕਾਰੀ ਨੂੰ ਹੁਕਮਾਂ ਦੀ ਪਾਲਣਾ ਸਬੰਧੀ ਰਿਪੋਰਟ ਭੇਜਣ ਲਈ ਵੀ ਕਿਹਾ ਗਿਆ ਹੈ।    

VIA PUNJAB