- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਚੋਣ ਕਮਿਸ਼ਨ ਵੱਲੋਂ ਸੀਵਰ ਲਾਈਨਾਂ ਦੀ ਸਫਾਈ ਅਤੇ ਡੀ-ਸਿਲਟਿੰਗ ਲਈ ਟੈਂਡਰ ਜ਼ਾਰੀ ਕਰਨ ਨੂੰ ਹਰੀ ਝੰਡੀ
ਚੰਡੀਗੜ – ਭਾਰਤੀ ਚੋਣ ਕਮਿਸ਼ਨ ਨੇ ਅੱਜ ਇੱਕ ਪੱਤਰ ਜ਼ਾਰੀ ਕਰਕੇ ਸੀਵਰ ਲਾਈਨਾਂ ਦੀ ਸਫਾਈ ਅਤੇ ਡੀ-ਸਿਲਟਿੰਗ ਲਈ ਟੈਂਡਰ ਜ਼ਾਰੀ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ।ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਕੀਤੇ ਜਾਣ ਵਾਲੇ ਕਈ ਕਾਰਜਾਂ ਲਈ ਪ੍ਰਵਾਨਗੀ, ਪਹਿਲਾਂ ਤੋਂ ਚਲ ਰਹੇ ਕਾਰਜਾਂ ਨੂੰ ਜ਼ਾਰੀ ਰੱਖਣ ਦੀ ਪ੍ਰਵਾਨਗੀ ਅਤੇ ਸੀਵਰ ਲਾਈਨ ਦੀ ਸਫਾਈ ਅਤੇ ਡੀ-ਸਿਲਟਿੰਗ ਦੇ ਕਾਰਜ ਲਈ ਪ੍ਰਵਾਨਗੀ ਮੰਗੀ ਗਈ ਸੀ।ਉਨਾਂ ਦੱਸਿਆ ਕਿ ਕਮਿਸ਼ਨ ਵੱਲੋਂ ਆਦਰਸ਼ ਚੋਣ ਜ਼ਾਬਤੇ ਦੇ ਪਹਿਲੂਆਂ ਨੂੰ ਵਿਚਾਰਨ ਤੋਂ ਬਾਅਦ ਇਨਾਂ ਕਾਰਜਾਂ ਸਬੰਧੀ ਪ੍ਰਵਾਨਗੀ ਜਾਰੀ ਕਰ ਦਿੱਤੀ ਹੈ ਇਹ ਪ੍ਰਵਾਨਗੀ ਇਸ ਸ਼ਰਤ ਤੇ ਦਿੱਤੀ ਗਈ ਹੈ ਕਿ ਕੋਈ ਵੀ ਇਸ ਸਬੰਧੀ ਸਿਆਸੀ ਲਾਹਾ ਲੈਣ ਦਾ ਯਤਨ ਨਾ ਕਰੇ।


