- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਟੀਮ ਨੂੰ ਬਿਹਤਰ ਪ੍ਰਦਰਸ਼ਨ ਕਰਨਾ ਚਾਹੀਦਾ ਸੀ: ਸ਼ਿਖਾ ਪਾਂਡੇ
ਸੀਨੀਅਰ ਤੇਜ਼ ਗੇਂਦਬਾਜ਼ ਸ਼ਿਖਾ ਪਾਂਡੇ ਨੇ ਸਵੀਕਾਰ ਕੀਤਾ ਕਿ ਟੀ-20 ਵਿਸ਼ਵ ਕੱਪ ਫਾਈਨਲ ਵਿੱਚ ਆਸਟਰੇਲੀਆ ਨੇ ਭਾਰਤ ਨੂੰ ਫੀਲਡਿੰਗ ਹੀ ਨਹੀਂ, ਸਗੋਂ ਹਰ ਵਿਭਾਗ ਵਿੱਚ ਮਾਤ ਦਿੱਤੀ। ਆਸਟਰੇਲੀਆ ਨੇ ਫਾਈਨਲ ਵਿੱਚ ਭਾਰਤ ਨੂੰ 85 ਦੌੜਾਂ ਨਾਲ ਹਰਾ ਕੇ ਪੰਜਵੀਂ ਵਾਰ ਖ਼ਿਤਾਬ ਜਿੱਤਿਆ ਹੈ। ਪਾਂਡੇ ਨੇ ਆਈਸੀਸੀ ਦੀ ਵੈੱਬਸਾਈਟ ’ਤੇ ਲਿਖਿਆ, ‘‘ਅਸੀਂ ਘਬਰਾਏ ਨਹੀਂ। ਇੱਕ ਵਾਰ ਮੈਦਾਨ ’ਤੇ ਉਤਰਨ ਮਗਰੋਂ ਸਹਿਜ ਹੋ ਜਾਂਦੇ ਹਾਂ।’’ ਉਸ ਨੇ ਕਿਹਾ ਕਿ ਬੈੱਥ ਮੂਨੀ (ਨਾਬਾਦ 78 ਦੌੜਾਂ) ਅਤੇ ਐਲਿਸਾ ਹੀਅਲੀ (75 ਦੌੜਾਂ) ਦੇ ਕੈਚ ਛੱਡਣਾ ਭਾਰਤ ਨੂੰ ਮਹਿੰਗਾ ਪਿਆ। ਦੋਵਾਂ ਨੂੰ ਕ੍ਰਮਵਾਰ ਰਾਜੇਸ਼ਵਰੀ ਗਾਇਕਵਾੜ ਅਤੇ ਸ਼ੈਫਾਲੀ ਵਰਮਾ ਨੇ ਜੀਵਨਦਾਨ ਦਿੱਤਾ। ਪਾਂਡੇ ਨੇ ਕਿਹਾ, ‘‘ਜੇਕਰ ਬੱਲੇਬਾਜ਼ਾਂ ਨੂੰ ਇਸ ਤਰ੍ਹਾਂ ਦੇ ਮੌਕੇ ਦਿੱਤੇ ਜਾਣ ਤਾਂ ਉਹ ਦਬਾਅ ਬਣਾਉਣਗੇ ਹੀ। ਇਸ ਦਾ ਸਾਨੂੰ ਖ਼ਮਿਆਜ਼ਾ ਭੁਗਤਣਾ ਪਿਆ। ਸਾਨੂੰ ਤਿੰਨਾਂ ਵਿਭਾਗਾਂ ਵਿੱਚ ਚੰਗਾ ਪ੍ਰਦਰਸ਼ਨ ਕਰਨਾ ਚਾਹੀਦਾ ਸੀ।


