- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਡਿਫੈਂਡਰ ਅਨਸ ਨੇ ਕੌਮਾਂਤਰੀ ਫੁੱਟਬਾਲ ਤੋਂ ਲਿਆ ਸਨਿਆਸ
ਨਵੀਂ ਦਿੱਲੀ – ਕੇਰਲਾ ਬਲਾਸਟਰਸ ਅਤੇ ਭਾਰਤ ਦੇ ਸੈਂਟਰ ਬੈਕ ਅਨਸ ਇਦਾਥੋਦਿਕਾ ਨੇ ਕੌਮਾਂਤਰੀ ਫੁੱਟਬਾਲ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ| ਗੋਲ ਡਾਟ ਕਾਮ ਮੁਤਾਬਕ, 31 ਸਾਲਾ ਅਨਸ ਨੇ ਸੋਸ਼ਲ ਮੀਡੀਆ ਦੇ ਜ਼ਰੀਏ ਆਪਣਾ ਫੈਸਲਾ ਜਨਤਕ ਕੀਤਾ| ਅਨਸ ਨੇ ਇੰਸਟਾਗ੍ਰਾਮ ਤੇ ਜਾਰੀ ਆਪਣੇ ਸੰਦੇਸ਼ ਵਿਚ ਕਿਹਾ ਕਿ ਨੌਜਵਾਨਾਂ ਨੂੰ ਮੌਕਾ ਦੇਣਾ ਚਾਹੀਦਾ ਹੈ ਅਤੇ ਇਸ ਕਾਰਨ ਇਹ ਫੈਸਲਾ ਲੈ ਰਿਹਾ ਹਾਂ| ਅਨਸ ਨੇ ਆਪਣੇ ਸੰਦੇਸ਼ ਵਿੱਚ ਕਿਹਾ, ”ਭਾਰੀ ਦਿਲ ਨਾਲ ਮੈਂ ਕੌਮਾਂਤਰੀ ਫੁੱਟਬਾਲ ਤੋਂ ਸੰਨਿਆਸ ਲੈ ਰਿਹਾ ਹਾਂ| ਮੇਰੇ ਲਈ ਇਹ ਕਾਫੀ ਮੁਸ਼ਕਲ ਫੈਸਲਾ ਹੈ| ਮੈਂ ਕੁਝ ਹੋਰ ਸਾਲ ਖੇਡਣਾ ਚਾਹੁੰਦਾ ਸੀ ਪਰ ਹੁਣ ਨੌਜਵਾਨਾਂ ਨੂੰ ਮੌਕਾ ਦੇਣ ਲਈ ਇਹ ਮੇਰੇ ਲਈ ਸੰਨਿਆਸ ਲੈਣ ਦਾ ਸਹੀ ਸਮਾਂ ਹੈ| ਕੌਮੀ ਟੀਮ ਵਿਚ ਆਉਣ ਲਈ ਮੈਨੂੰ 11 ਸਾਲ ਤੱਕ ਉਡੀਕ ਕਰਨੀ ਪਈ ਅਤੇ ਇਹ ਮੇਰੇ ਕਰੀਅਰ ਦਾ ਸਭ ਤੋਂ ਮਹਾਨ ਪਲ ਸੀ| ਹਾਲਾਂਕਿ ਮੇਰਾ ਸਫਰ ਛੋਟਾ ਸੀ ਪਰ ਇਸ ਦੌਰਾਨ ਮੈਂ ਟੀਮ ਲਈ ਆਪਣਾ 100 ਫੀਸਦੀ ਦੇਣ ਦੀ ਕੋਸ਼ਿਸ਼ ਕੀਤੀ|


