- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ
ਹਿਊਸਟਨ – ਅਮਰੀਕਾ ਦੇ ਸੂਬੇ ਟੈਕਸਸ ਵਿੱਚ ਸਾਲ 2004 ਵਿੱਚ ਭਾਰਤੀ ਮੂਲ ਦੇ ਕਾਰੋਬਾਰੀ ਦੀ ਹੱਤਿਆ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ 34 ਸਾਲ ਦੇ ਇਕ ਵਿਅਕਤੀ ਦੀ ਮੌਤ ਦੀ ਸਜ਼ਾ ਉਪਰ ਤਾਮੀਲ ਕਰ ਦਿੱਤੀ ਗਈ ਹੈ; ਉਸ ਨੂੰ ਜ਼ਹਿਰ ਦਾ ਟੀਕਾ ਲਗਾ ਕੇ ਮੌਤ ਦੀ ਨੀਂਦ ਸੁਆ ਦਿੱਤਾ ਗਿਆ। ਵਰਨਣਯੋਗ ਹੈ ਕਿ ਪਟੇਲ ਦੇ ਪੁੱਤ ਨੇ ਰਹਿਮ ਦੀ ਪਟੀਸ਼ਨ ਦਾ ਸਮਰਥਨ ਕੀਤਾ ਸੀ। ਕ੍ਰਿਸਟੋਫਰ ਯੰਗ ਉਸ ਗਿਰੋਹ ਦਾ ਮੈਂਬਰ ਸੀ, ਜਿਸ ਦਾ ਟੈਕਸਸ ਨੇ ਸੇਂਟ ਐਂਟੋਨੀਓ ਵਿੱਚ 14 ਸਾਲ ਪਹਿਲਾਂ ਲੁੱਟ ਮਾਰ ਦੀ ਕੋਸ਼ਿਸ਼ ਕਰਦਿਆਂ ਹਸਮੁਖ ਉਰਫ਼ ਹਸ ਪਟੇਲ ਉਪਰ ਗੋਲੀ ਚਲਾਈ ਸੀ। ਮੀਡੀਆ ਮੁਤਾਬਕ ਗੋਲੀ ਲੱਗਣ ਕਾਰਨ ਪਟੇਲ ਦੀ ਮੌਤ ਹੋ ਗਈ ਸੀ। ਯੰਗ ਨੂੰ ਬੀਤੇ ਦਿਨ ਮੌਤ ਦੀ ਸਜ਼ਾ ਦਿੱਤੀ ਗਈ। ਕੁੱਝ ਦਿਨ ਪਹਿਲਾਂ ਉਸ ਦੀ ਰਹਿਮ ਦੀ ਪਟੀਸ਼ਨ ਟੈਕਸਸ ਬੋਰਡ ਆਫ ਪਾਰਡਨ ਐਂਡ ਪੈਰੋਲ ਨੇ ਰੱਦ ਕਰ ਦਿੱਤੀ ਸੀ। ਟੈਕਸਸ ਟ੍ਰਿਬਿਊਨ ਮੁਤਾਬਕ ਪਿਛਲੇ ਮਹੀਨੇ ਯੰਗ ਦੀ ਰਿਸ਼ਤੇਦਾਰ ਤੇ ਵਕੀਲਾਂ ਨੇ ਉਸ ਲਈ ਰਹਿਮ ਦੀ ਮੰਗ ਕੀਤੀ ਸੀ। ਇਸ ਲਈ ਇਕ ਮੁਹਿੰਮ ਵੀ ਵਿੱਢੀ ਗਈ ਸੀ। ਪਟੇਲ ਦੇ ਪੁੱਤ 36 ਸਾਲ ਦੇ ਮਿਤੇਸ਼ ਨੇ ਵੀ ਇਸ ਮੁਹਿੰਮ ਦਾ ਸਮਰਥਨ ਕੀਤਾ ਸੀ।


