- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਫੌਜ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਜਵਾਬ ਦੇਣ ਦੀ ਸਮਰਥ : ਰਾਜਨਾਥ ਸਿੰਘ
ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਜਲ ਸੈਨਾ ਨੇ ਇਹ ਯਕੀਨੀ ਕਰਨ ਲਈ ਚੌਕਸੀ ਵਰਤੀ ਹੈ ਕਿ 26/11 ਵਰਗਾ ਹਮਲਾ ਮੁੜ ਨਾ ਹੋ ਸਕੇ| ਰਾਜਨਾਥ ਨੇ ਜਲ ਸੈਨਾ ਕਮਾਂਡਰਾਂ ਦੇ ਸੰਮੇਲਨ ਵਿੱਚ ਕਿਹਾ, ”ਭਾਰਤ ਕਦੇ ਹਮਲਾ ਨਹੀਂ ਕਰ ਰਿਹਾ ਪਰ ਉਸ ਦੇ ਹਥਿਆਰਬੰਦ ਫੋਰਸ ਸਾਡੇ ਤੇ ਬੁਰੀ ਨਜ਼ਰ ਰੱਖਣ ਵਾਲੇ ਲੋਕਾਂ ਨੂੰ ਕਰਾਰਾ ਜਵਾਬ ਦੇਣ ਵਿਚ ਸਮਰੱਥ ਹੈ| ਜਿਕਰਯੋਗ ਹੈ ਕਿ ਇਕ ਬਿਨਾਂ ਕਿਸੇ ਕਾਰਨ ਪਾਕਿਸਤਾਨ ਵਲੋਂ ਐਤਵਾਰ ਨੂੰ ਗੋਲੀਬਾਰੀ ਕੀਤੀ ਗਈ| ਇਸ ਗੋਲੀਬਾਰੀ ਦੇ ਜਵਾਬ ਵਿੱਚ ਭਾਰਤੀ ਫੌਜ ਨੇ ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ ਕੋਲ ਤੰਗਧਾਰ ਸੈਕਟਰ ਦੇ ਦੂਜੇ ਪਾਸੇ ਘੱਟੋ-ਘੱਟ 4 ਅੱਤਵਾਦੀ ਕੈਂਪਾਂ ਅਤੇ ਕਈ ਪਾਕਿਸਤਾਨੀ ਫੌਜੀ ਟਿਕਾਣਿਆਂ ਨੂੰ ਭਾਰੀ ਹਥਿਆਰਾਂ ਦਾ ਇਸਤੇਮਾਲ ਕਰ ਕੇ ਨਿਸ਼ਾਨਾ ਬਣਾਇਆ ਸੀ|


