- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਮਹਿਲਾ ਟੀਮ ਦੀ ਸ੍ਰੀਲੰਕਾ ’ਤੇ ਸ਼ਾਨਦਾਰ ਜਿੱਤ
ਕਾਤੁਨਾਇਕੇ – ਕਪਤਾਨ ਹਰਮਨਪ੍ਰੀਤ ਕੌਰ ਦੀ ਤੇਜ਼ ਤਰਾਰ ਨੀਮ ਸੈਂਕੜਾ ਪਾਰੀ ਦੀ ਮਦਦ ਨਾਲ ਭਾਰਤੀ ਮਹਿਲਾ ਟੀਮ ਨੇ ਅੱਜ ਇੱਥੇ ਪੰਜਵੇਂ ਅਤੇ ਆਖ਼ਰੀ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿੱਚ ਮੇਜ਼ਬਾਨ ਸ੍ਰੀਲੰਕਾ ਨੂੰ 51 ਦੌੜਾਂ ਨਾਲ ਤਕੜੀ ਹਾਰ ਦੇ ਕੇ ਪੰਜ ਮੈਚਾਂ ਦੀ ਲੜੀ 4-0 ਨਾਲ ਜਿੱਤ ਲਈ। ਹਰਮਨਪ੍ਰੀਤ ਨੇ 38 ਗੇਂਦਾਂ ’ਤੇ ਤਿੰਨ ਚੌਕਿਆਂ ਅਤੇ ਪੰਜ ਛੱਕਿਆਂ ਦੀ ਮਦਦ ਨਾਲ 63 ਦੌੜਾਂ ਬਣਾਈਆਂ ਅਤੇ ਜੇਮੀਮਾ ਰੌਡਰਿਗਜ਼ (31 ਗੇਂਦਾਂ ’ਤੇ 46 ਦੌੜਾਂ) ਨਾਲ ਤੀਜੀ ਵਿਕਟ ਲਈ 75 ਦੌੜਾਂ ਜੋੜ ਕੇ ਟੀਮ ਨੂੰ ਸ਼ੁਰੂਆਤੀ ਝਟਕਿਆਂ ਤੋਂ ਉਭਾਰਿਆ। ਇਹ ਸਾਂਝੇਦਾਰੀ ਟੁੱਟਣ ਮਗਰੋਂ ਹਾਲਾਂਕਿ ਭਾਰਤੀ ਪਾਰੀ ਖਿੰਡ ਗਈ ਅਤੇ ਪੂਰੀ ਟੀਮ 18.3 ਓਵਰ ਵਿੱਚ 156 ਦੌੜਾਂ ’ਤੇ ਆਊਟ ਹੋ ਗਈ। ਸ਼ਸ਼ੀਕਲਾ ਸ੍ਰੀਵਰਧਨੇ ਅਤੇ ਇਨੋਸ਼ੀ ਪ੍ਰਿਅਦਰਸ਼ਨੀ ਨੇ ਤਿੰਨ-ਤਿੰਨ ਵਿਕਟਾਂ ਲੈ ਕੇ ਆਪਣੀ ਟੀਮ ਨੂੰ ਵਾਪਸੀ ਜ਼ਰੂਰ ਦਿਵਾਈ, ਪਰ ਸ੍ਰੀਲੰਕਾਈ ਬੱਲੇਬਾਜ਼ਾਂ ਲਈ ਟੀਚਾ ਕਾਫੀ ਚੁਣੌਤੀਪੂਰਨ ਸੀ। ਭਾਰਤੀ ਗੇਂਦਬਾਜ਼ਾਂ ਨੇ ਵੀ ਕਿਫ਼ਾਇਤੀ ਗੇਂਦਬਾਜ਼ੀ ਕੀਤੀ ਅਤੇ ਸ੍ਰੀਲੰਕਾ ਦੀ ਪੂਰੀ ਟੀਮ ਨੂੰ 17.4 ਓਵਰ ਵਿੱਚ 105 ਦੌੜਾਂ ’ਤੇ ਢੇਰ ਕਰ ਦਿੱਤਾ।


