- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਮਹਿਲਾ ਟੀਮ ਨੇ ਆਸਟਰੇਲੀਆ ਨੂੰ ਸੱਤ ਵਿਕਟਾਂ ਨਾਲ ਹਰਾਇਆ
ਸਮ੍ਰਿਤੀ ਮੰਧਾਨਾ ਦੇ ਨੀਮ ਸੈਂਕੜੇ ਦੀ ਬਦੌਲਤ ਭਾਰਤ ਨੇ ਆਸਟਰੇਲੀਆ ਨੂੰ ਅੱਜ ਸੱਤ ਵਿਕਟਾਂ ਨਾਲ ਹਰਾ ਕੇ ਤਿਕੋਣੀ ਟੀ-20 ਲੜੀ ਵਿੱਚ ਵਾਪਸੀ ਦੀਆਂ ਉਮੀਦ ਬਰਕਰਾਰ ਰੱਖੀਆਂ ਹਨ। ਆਸਟਰੇਲੀਆ ਨੇ ਪੰਜ ਵਿਕਟਾਂ ’ਤੇ 173 ਦੌੜਾਂ ਬਣਾਈਆਂ, ਜਿਸ ਵਿੱਚ ਐਸ਼ਲੇ ਗਾਰਡਨਰ ਦੀਆਂ 57 ਗੇਂਦਾਂ ’ਤੇ 93 ਦੌੜਾਂ ਵੀ ਸ਼ਾਮਲ ਹਨ। ਮੈਗ ਲੈਨਿੰਗ ਨੇ 22 ਗੇਂਦਾਂ ਵਿੱਚ 37 ਦੌੜਾਂ ਦੀ ਪਾਰੀ ਖੇਡੀ। ਭਾਰਤ ਨੇ ਤਿੰਨ ਵਿਕਟਾਂ ਗੁਆ ਕੇ 19.4 ਓਵਰਾਂ ਵਿੱਚ ਟੀਚਾ ਹਾਸਲ ਕਰ ਲਿਆ।ਸਲਾਮੀ ਬੱਲੇਬਾਜ਼ ਸ਼ੈਫਾਲੀ ਵਰਮਾ ਨੇ 28 ਗੇਂਦਾਂ ਵਿੱਚ 49 ਦੌੜਾਂ ਅਤੇ ਮੰਧਾਨਾ ਨੇ 48 ਗੇਂਦਾਂ ਵਿੱਚ 55 ਦੌੜਾਂ ਬਣਾਈਆਂ।ਇਸ ਜਿੱਤ ਨਾਲ ਭਾਰਤ ਅੰਕ ਸੂਚੀ ਵਿੱਚ ਇੰਗਲੈਂਡ ਮਗਰੋਂ ਦੂਸਰੇ ਨੰਬਰ ’ਤੇ ਹੈ। ਆਸਟਰੇਲੀਆ ਅਤੇ ਇੰਗਲੈਂਡ ਵਿਚਾਲੇ ਐਤਵਾਰ ਨੂੰ ਹੋਣ ਵਾਲੇ ਆਖ਼ਰੀ ਲੀਗ ਤੋਂ ਪਤਾ ਚੱਲੇਗਾ ਕਿ ਫਾਈਨਲ ਕਿਹੜੀਆਂ ਟੀਮਾਂ ਵਿਚਾਲੇ ਹੋਵੇਗਾ। ਦੋ ਵਾਰ ਨਾਕਾਮ ਰਹਿਣ ਮਗਰੋਂ 16 ਸਾਲ ਦੀ ਸ਼ੇਫਾਲੀ ਨੇ ਭਾਰਤ ਨੂੰ ਸ਼ਾਨਦਾਰ ਸ਼ੁਰੂਆਤ ਦਿਵਾਈ। ਉਸਨੇ ਆਪਣੀ ਪਾਰੀ ਦੌਰਾਨ ਅੱਠ ਚੌਕੇ ਅਤੇ ਇੱਕ ਛੱਕਾ ਜੜਿਆ। ਐਲਿਸ ਪੈਰੀ ਨੇ ਸ਼ੇਫਾਲੀ ਨੂੰ ਨਿਕੋਲਾ ਕੈਰੀ ਹੱਥੋਂ ਕੈਚ ਕਰਵਾਇਆ। ਫਿਰ ਜੇਮੀਮ੍ਹਾ ਰੌਡਰਿਗਜ਼ ਕ੍ਰੀਜ਼ ’ਤੇ ਆਈ, ਜਿਸ ਨੇ ਪੰਜ ਚੌਕਿਆਂ ਦੀ ਮਦਦ ਨਾਲ 19 ਗੇਂਦਾਂ ’ਚ 30 ਦੌੜਾਂ ਬਣਾਈਆਂ।


