- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਮਹਿਲਾ ਟੀਮ ਨੇ ਸ੍ਰੀਲੰਕਾ ਨੂੰ ਨੌਂ ਵਿਕਟਾਂ ਨਾਲ ਹਰਾਇਆ
ਗਾਲੇ – ਭਾਰਤੀ ਮਹਿਲਾ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਈਸੀਸੀ ਮਹਿਲਾ ਚੈਂਪੀਅਨਸ਼ਿਪ ਦੇ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਅੱਜ ਇੱਥੇ ਸ੍ਰੀਲੰਕਾ ’ਤੇ ਨੌਂ ਵਿਕਟਾਂ ਨਾਲ ਆਸਾਨ ਜਿੱਤ ਦਰਜ ਕੀਤੀ। ਭਾਰਤੀ ਟੀਮ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ ਸ੍ਰੀਲੰਕਾ ਨੂੰ 35.1 ਓਵਰ ਵਿੱਚ ਸਿਰਫ਼ 98 ਦੌੜਾਂ ’ਤੇ ਢੇਰ ਕਰ ਦਿੱਤਾ। ਇਸ ਮਗਰੋਂ ਭਾਰਤ ਨੇ 19.5 ਓਵਰਾਂ ਵਿੱਚ ਇੱਕ ਵਿਕਟ ’ਤੇ 100 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ। ਮੀਡੀਅਮ ਤੇਜ਼ ਗੇਂਦਬਾਜ਼ ਮਾਨਸੀ ਜੋਸ਼ੀ ਨੇ 16 ਦੌੜਾਂ ਦੇ ਕੇ ਤਿੰਨ ਅਤੇ ਝੂਲਨ ਗੋਸਵਾਮੀ ਨੇ 13 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਇਸ ਤੋਂ ਇਲਾਵਾ ਪੂਨਮ ਯਾਦਵ ਨੇ ਵੀ 13 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਦੀਪਤੀ ਸ਼ਰਮਾ, ਰਾਜੇਸ਼ਵਰੀ ਗਾਇਕਵਾੜ ਅਤੇ ਦਿਆਲਨ ਹੇਮਲਤਾ ਨੇ ਇੱਕ-ਇੱਕ ਵਿਕਟ ਹਾਸਲ ਕੀਤੀ। ਸ੍ਰੀਲੰਕਾ ਵੱਲੋਂ ਕਪਤਾਨ ਚਮਾਰੀ ਅੱਟਾਪੱਟੂ ਨੇ ਸਭ ਤੋਂ ਵੱਧ 33 ਦੌੜਾਂ ਬਣਾਈਆਂ।


