- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਮਿਸ਼ਨ ਨੇ ਬ੍ਰਿਟਿਸ਼ ਅਧਿਕਾਰੀਆਂ ਨੂੰ ਸੌਂਪੀ ਨੀਰਵ ਮੋਦੀ ਦੀ ਹਵਾਲਗੀ ਦੀ ਅਪੀਲ
ਲੰਡਨ – ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਹਵਾਲਗੀ ਦੀ ਅਪੀਲ ਸਬੰਧੀ ਦਸਤਾਵੇਜ਼ ਬਰਤਾਨੀਆ ਦੀ ਕੇਂਦਰੀ ਅਥਾਰਟੀ ਨੂੰ ਸੌਂਪ ਦਿੱਤੇ ਹਨ। ਇਹ ਜਾਣਕਾਰੀ ਅੱਜ ਅਧਿਕਾਰਤ ਸੂਤਰਾਂ ਨੇ ਦਿੱਤੀ। ਜ਼ਿਕਰਯੋਗ ਹੈ ਕਿ ਨੀਰਵ ਮੋਦੀ ਪੰਜਾਬ ਨੈਸ਼ਨਲ ਬੈਂਕ ਦੇ ਦੋ ਅਰਬ ਡਾਲਰ ਦੇ ਕਰਜ਼ੇ ਸਬੰਧੀ ਘੁਟਾਲੇ ਦਾ ਮੁੱਖ ਮੁਲਜ਼ਮ ਹੈ। ਬਰਤਾਨੀਆ ਦੇ ਗ੍ਰਹਿ ਮੰਤਰਾਲੇ ਅਧੀਨ ਇਹ ਯੂਨਿਟ ਹੁਣ ਇਸ ਅਪੀਲ ’ਤੇ ਵਿਚਾਰ ਕਰੇਗੀ। ਇਹ ਆਪਸੀ ਸਹਿਮਤੀ ਦੀ ਕਾਨੂੰਨੀ ਸਹਾਇਤਾ ਅਪੀਲ ਅਧੀਨ ਆਉਂਦਾ ਹੈ। ਇਹ ਯੂਨਿਟ ਅਪਰਾਧਿਕ ਜਾਂਚ ਪ੍ਰਕਿਰਿਆ ਵਿੱਚ ਸਹਿਯੋਗ ਕਰਦੀ ਹੈ। ਉਸ ਤੋਂ ਬਾਅਦ ਹੀ ਨੀਰਵ ਮੋਦੀ ਦਾ ਹਵਾਲਗੀ ਵਾਰੰਟ ਜਾਰੀ ਕੀਤਾ ਜਾਵੇਗਾ। ਨੀਰਦ ਮੋਦੀ ਕਿੱਥੇ ਹੈ, ਇਹ ਹੁਣੇ ਪਤਾ ਨਹੀਂ ਹੈ। ਬਰਤਾਨੀਆ ਦੀ ਕਰਾਊਨ ਪ੍ਰੋਸਿਕਿਊਸ਼ਨ ਸਰਵਿਸ (ਸੀਪੀਐੱਸ) ਨੇ ਜੂਨ ਵਿੱਚ ਸੂਚਿਤ ਕੀਤਾ ਸੀ ਕਿ ਇਸ ਅਨਿਸ਼ਚਿਤਤਾ ਦੇ ਬਾਵਜੂਦ ਉਹ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕਰ ਸਕਦੀ ਹੈ।ਰਾਜ ਸਭਾ ਵਿੱਚ ਇਸੇ ਹਫ਼ਤੇ ਇਕ ਲਿਖਤ ਜਵਾਬ ਵਿੱਚ ਵਿਦੇਸ਼ ਰਾਜ ਮੰਤਰੀ ਵੀ.ਕੇ. ਸਿੰਘ ਨੇ ਕਿਹਾ ਸੀ ਕਿ ਨੀਰਵ ਮੋਦੀ ਦੀ ਹਵਾਲਗੀ ਸਬੰਧੀ ਅਪੀਲ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਨੂੰ ਭੇਜੀ ਗਈ ਹੈ, ਜੋ ਅੱਗੇ ਬਰਤਾਨਵੀ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ। ਲੰਡਨ ਵਿੱਚ ਅਧਿਕਾਰਤ ਸੂਤਰਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਦਸਤਾਵੇਜ਼ ਜਮ੍ਹਾਂ ਕਰਵਾਉਣ ਤੋਂ ਬਾਅਦ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।


