- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਮੂਲ ਦੀ ਮਹਿਲਾ ਵਿਰੁੱਧ ਫੌਜਦਾਰੀ ਮੁਕੱਦਮਾ ਦਾਇਰ
ਵਾਸ਼ਿੰਗਟਨ – ਅਮਰੀਕਾ ਵਿਚ ਮਿਸ਼ੀਗਨ ਸੂਬੇ ਤੋਂ ਸੈਨੇਟ ਸੀਟ ਲਈ ਚੋਣ ਲੜ ਰਹੀ ਭਾਰਤੀ ਮੂਲ ਦੀ ਇਕ ਅਮਰੀਕੀ ਮਹਿਲਾ ਵਿਰੁੱਧ ਫੌਜਦਾਰੀ ਮੁਕੱਦਮਾ ਦਾਇਰ ਕੀਤਾ ਗਿਆ। ਜਾਣਕਾਰੀ ਮੁਤਾਬਕ ਇਹ ਮੁਕੱਦਮਾ ਐੱਨ ਆਰਥੋਰ ਦੀ 15ਵੀਂ ਜ਼ਿਲਾ ਅਦਾਲਤ ਵਿਚ ਦਾਇਰ ਕੀਤਾ ਗਿਆ। ਅਨੁਜਾ ਰਾਜੇਂਦਰਾ ‘ਤੇ ਦੋਸ਼ ਹੈ ਕਿ ਉਸ ਨੇ ਆਪਣੀ ਚੋਣ ਮੁਹਿੰਮ ਦੌਰਾਨ ਝੂਠ ਬੋਲ ਕੇ ਖੁਦ ਨੂੰ ਮੌਜੂਦਾ ਅਹੁਦੇਦਾਰ ਵੱਜੋਂ ਪੇਸ਼ ਕੀਤਾ। ਬਾਲੀਫਿਟ ਦੀ ਸੀ.ਈ.ਓ. ਅਨੁਜਾ ਰਾਜੇਂਦਰਾ ਅਗਸਤ ਵਿਚ ਮੁੱਢਲੀ ਚੋਣ ਹਾਰ ਗਈ ਸੀ। ਉਸ ਉੱਪਰ ਲਾਏ ਦੋਸ਼ ਭਾਵੇਂ ਸੰਗੀਨ ਨਹੀਂ ਹਨ ਪਰ ਫਿਰ ਵੀ ਉਸ ਨੂੰ 90 ਦਿਨਾਂ ਦੇ ਜੇਲ ਅਤੇ 500 ਡਾਲਰ ਜੁਰਮਾਨਾ ਹੋ ਸਕਦਾ ਹੈ। ਮਾਮਲੇ ਦੀ ਸੁਣਵਾਈ ਅਗਲੇ ਸਾਲ 10 ਜਨਵਰੀ ਨੂੰ ਹੋਵੇਗੀ। ਅਮਰੀਕਨ ਸਿਵਲ ਲਿਬਰਟੀਜ਼ ਯੂਨੀਅਨ ਉਸ ਦੇ ਮਾਮਲੇ ਦੀ ਪੈਰਵੀ ਕਰ ਰਹੀ ਹੈ।


