- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਮੂਲ ਦੇ ਰਾਜ ਸ਼ਾਹ ਨੇ ਛੱਡਿਆ ਟਰੰਪ ਪ੍ਰਸ਼ਾਸਨ ਦਾ ਸਾਥ
ਵਾਸ਼ਿੰਗਟਨ – ਭਾਰਤੀ ਮੂਲ ਦੇ ਰਾਜ ਸ਼ਾਹ ਨੇ ਪੈਰਵੀ ਕਰਨ ਵਾਲੀ ਇਕ ਸੰਸਥਾ ‘ਚ ਸ਼ਾਮਲ ਹੋਣ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੂੰ ਅਲਵਿਦਾ ਕਹਿ ਦਿੱਤਾ ਹੈ। ਇਸ ਦੇ ਨਾਲ ਹੀ ਸ਼ਾਹ ਦਾ ਨਾਂ ਉਨ੍ਹਾਂ ਉੱਚ ਅਧਿਕਾਰੀਆਂ ਦੀ ਸੂਚੀ ‘ਚ ਜੁੜ ਗਿਆ ਹੈ ਜਿਨ੍ਹਾਂ ਨੇ ਹਾਲ ਹੀ ਦੇ ਕੁਝ ਮਹੀਨਿਆਂ ‘ਚ ਟਰੰਪ ਪ੍ਰਸ਼ਾਸਨ ਤੋਂ ਖੁਦ ਨੂੰ ਵੱਖ ਕਰ ਲਿਆ ਹੈ। ਵ੍ਹਾਈਟ ਹਾਊਸ ਦੇ ਉਪ ਬੁਲਾਰੇ ਅਤੇ ਰੀਪਬਲਿਕਨ ਰਾਸ਼ਟਰੀ ਕਮੇਟੀ ਦੇ ਸਾਬਕਾ ਸ਼ੋਧਕਰਤਾ ਰਹੇ 34 ਸਾਲਾ ਸ਼ਾਹ ਰਾਸ਼ਟਰਪਤੀ ਟਰੰਪ ਦੇ ਜਨਵਰੀ 2017 ‘ਚ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ਾਸਨ ਦਾ ਹਿੱਸਾ ਰਹੇ ਹਨ। ਸ਼ਾਹ ਨੂੰ ਹਾਲ ਹੀ ‘ਚ ਜੱਜ ਬ੍ਰੈਟ ਐੱਮ. ਕਾਵਨਾਹ ਦੀ ਉੱਚ ਅਦਾਲਤ ‘ਚ ਨਿਯੁਕਤ ਕਰਨ ਲਈ ਸੈਨੇਟ ਦੀ ਪੁਸ਼ਟੀ ਸਬੰਧੀ ਸੁਣਵਾਈ ਲਈ ਉਨ੍ਹਾਂ ਨੂੰ ਤਿਆਰ ਕਰਨ ਦਾ ਕੰਮ ਸੌਂਪ ਦਿੱਤਾ ਗਿਆ ਸੀ। ਰਾਜ ਸ਼ਾਹ ਦਾ ਟਰੰਪ ਪ੍ਰਸ਼ਾਸਨ ਨੂੰ ਛੱਡਣਾ ਵੱਡਾ ਝਟਕਾ ਹੈ ਕਿਉਂਕਿ ਬੀਤੇ ਦਿਨੀਂ ਹੀ ਪਹਿਲੀ ਹਿੰਦੂ ਸੰਸਦ ਮੈਂਬਰ ਤੁਲਸੀ ਗਬਾਰਡ ਨੇ ਐਲਾਨ ਕੀਤਾ ਹੈ ਕਿ ਉਹ ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਦੀਆਂ ਚੋਣਾਂ ਲੜੇਗੀ। ਉਮੀਦ ਕੀਤੀ ਜਾ ਰਹੀ ਹੈ ਕਿ ਤੁਲਸੀ ਨੂੰ ਭਾਰਤੀਆਂ ਦਾ ਸਾਥ ਮਿਲ ਸਕਦਾ ਹੈ। ਸੂਤਰਾਂ ਮੁਤਾਬਕ ਸ਼ਾਹ ਬਲਾਰਡ ਪਾਰਟਨਰਸ ਦੀ ਪ੍ਰੈੱਸ ਸ਼ਾਖਾ ‘ਮੀਡੀਆ ਗਰੁੱਪ’ ਦੀ ਅਗਵਾਈ ਕਰਨਗੇ। ਇਹ ਪੈਰਵੀ ਕਰਨ ਵਾਲੀ ਇਕ ਸੰਸਥਾ ਹੈ ਜਿਸ ਦੇ ਦਫਤਰ ਫਲੋਰੀਡਾ ਅਤੇ ਵਾਸ਼ਿੰਗਟਨ ‘ਚ ਹਨ।


