- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਮੂਲ ਦੇ ਸਬੀਹ ਖ਼ਾਨ ਬਣੇ ਐਪਲ ਦੇ ਉੱਚ ਅਧਿਕਾਰੀ
ਨਿਊ ਯਾਰਕ – ਅਮਰੀਕਾ ਦੀ ਪ੍ਰਮੁੱਖ ਕੰਪਨੀ ਐਪਲ ਦਾ ਸ਼ੁਮਾਰ ਹੁਣ ਦੁਨੀਆ ਦੀਆਂ ਚੋਟੀ ਦੀਆਂ ਕੰਪਨੀਆਂ ਵਿੱਚ ਹੁੰਦਾ ਹੈ। ਇਸ ਵਿੱਚ ਇੱਕ ਭਾਰਤੀ ਮੂਲ ਦੇ ਨਾਗਰਿਕ ਨੂੰ ਆਪਣੀ ਪ੍ਰਤਿਭਾ ਦੇ ਦਮ ਉੱਤੇ ਉੱਚ ਅਹੁਦਾ ਹਾਸਲ ਹੋਇਆ ਹੈ। ਅਜਿਹਾ ਪਹਿਲੀ ਵਾਰ ਹੋਇਆ ਕਿ ਇਸ ਕੰਪਨੀ ਵਿੱਚ ਕਿਸੇ ਭਾਰਤੀ ਨੂੰ ਅਜਿਹਾ ਅਹੁਦਾ ਮਿਲਿਆ ਹੈ। ਇਹ ਮਾਣ ਉੱਤਰ ਪ੍ਰਦੇਸ਼ ਦੇ ਸ਼ਹਿਰ ਮੁਰਾਦਾਬਾਦ ਦੇ ਜੰਮਪਲ਼ ਸਬੀਹ ਖ਼ਾਨ ਨੂੰ ਮਿਲਿਆ ਹੈ। ਉਹ 1990 ਤੋਂ ਐਪਲ ਵਿੱਚ ਪ੍ਰੋਡਕਟ ਆਪਰੇਸ਼ਨਜ਼ ਤੇ ਸਪਲਾਈ ਚੇਨ ਦੀ ਵੱਡੀ ਜ਼ਿੰਮੇਵਾਰੀ ਵਾਲੇ ਅਹੁਦਿਆਂ ਉੱਤੇ ਰਹੇ ਹਨ। ਉਨ੍ਹਾਂ ਦੀ ਐਪਲ ਦੇ ਨਵੇਂ ਉਤਪਾਦ ਵਿਕਸਤ ਕਰਨ ਵਿੱਚ ਵੱਡੀ ਭੂਮਿਕਾ ਰਹੀ ਹੈ। ਹੁਣ ਸਬੀਹ ਖ਼ਾਨ ਐਪਲ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ (ਆਪਰੇਸ਼ਨਜ਼) ਨਿਯੁਕਤ ਹੋਏ ਹਨ। ਉਹ ਐਪਲ ਦੇ ਚੀਫ਼ ਆਪਰੇਟਿੰਗ ਅਫ਼ਸਰ ਜੈਫ਼ ਵਿਲੀਅਮਜ਼ ਨੂੰ ਰਿਪੋਰਟ ਕਰਨਗੇ। ਸਬੀਹ ਖ਼ਾਨ ਦਾ ਜਨਮ ਮੁਰਾਦਾਬਾਦ ਦੇ ਸਿਵਲ ਲਾਈਨਜ਼ ਇਲਾਕੇ ਵਿੱਚ ਬ੍ਰਾਸ ਐਕਸਪੋਰਟ ਇੰਡਸਟ੍ਰੀ ਦੇ ਬਾਨੀ ਯਾਰ ਮੁਹੰਮਦ ਖ਼ਾਨ ਦੇ ਪਰਿਵਾਰ ਵਿੱਚ ਸਾਲ 1966 ਦੌਰਾਨ ਹੋਇਆ ਸੀ।


