- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਵੱਲੋਂ ਅਸਤੀਫ਼ਾ
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪਟੇਲ ਦੀ ਸ਼ਲਾਘਾ
ਨਵੀਂ ਦਿੱਲੀ – ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਦੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ।ਹਾਲਾਂਕਿ ਉਨ੍ਹਾਂ ਦਾ ਕਾਰਜਕਾਲ ਸਤੰਬਰ 2019 ਨੂੰ ਖ਼ਤਮ ਹੋਣਾ ਸੀ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਨੇ ਅਸਤੀਫਾ ਦੇ ਦਿਤਾ ਹੈ।ਉਨ੍ਹਾਂ ਨੇ ਕਿਹਾ ਕਿ ਉਹ ਨਿਜੀ ਕਾਰਨਾਂ ਕਰਕੇ ਇਹ ਅਸਤੀਫ਼ਾ ਦੇ ਰਹੇ ਹਨ।ਉਹ ਸਤੰਬਰ 2016 ਨੂੰ ਆਰ.ਬੀ.ਆਈ. ਗਵਰਨਰ ਚੁਣੇ ਗਏ ਸਨ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਉਰਜਿਤ ਪਟੇਲ ਨੇ ਨੋਟਬੰਦੀ ਦੇ ਅੰਕੜੇ ਜਾਰੀ ਕੀਤੇ ਸਨ ਜੋ ਕੇਂਦਰ ਦੀ ਮੋਦੀ ਸਰਕਾਰ ਨੂੰ ਪਸੰਦ ਨਹੀਂ ਆਏ। ਉਨ੍ਹਾਂ ਵਲੋਂ ਅੰਕੜੇ ਜਾਰੀ ਕਰਨ ਬਾਅਦ ਵਿਰੋਧੀ ਧਿਰ ਲਗਾਤਾਰ ਮੋਦੀ ਸਰਕਾਰ ਨੂੰ ਘੇਰ ਰਿਹਾ ਸੀ। ਪਿਛਲੇ ਸਮੇਂ ਦੌਰਾਨ ਰਿਜ਼ਰਵ ਬੈਂਕ ਦੀ ਖੁਦਮੁਖਤਿਆਰੀ ਤੇ ਕੁਝ ਹੋਰ ਕਾਰਨਾਂ ਕਰਕੇ ਆਰ.ਬੀ.ਆਈ. ’ਤੇ ਸਰਕਾਰ ਵਿਚ ਖਾਸਾ ਤਣਾਅ ਵਧ ਗਿਆ ਸੀ। ਉਦੋਂ ਤੋਂ ਹੀ ਲਗ ਰਿਹਾ ਸੀ ਕਿ ਉਹ ਅਹੁਦਾ ਛਡ ਸਕਦੇ ਹਨ।ਇਸ ਦੌਰਾਨ ਸ੍ਰੀ ਉਰਜਿਤ ਪਟੇਲ ਦੇ ਅਸਤੀਫ਼ੇ ‘ਤੇ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸ੍ਰੀ ਪਟੇਲ ਉਚ ਸਮਰਥਾ ਵਾਲੇ ਅਰਥ ਸ਼ਸਤਰੀ ਸਨ, ਜਿਨ੍ਹਾਂ ਨੂੰ ਆਰਥਿਕ ਮੁਦਿਆਂ ਦੀ ਡੂੰਘੀ ਸਮਝ ਸੀ।ਉਨ੍ਹਾਂ ਇਕ ਮਹਾਨ ਵਿਰਾਸਤ ਨੂੰ ਪਿਛੇ ਛਡ ਦਿਤਾ ਹੈ, ਜਿਨ੍ਹਾਂ ਦੀ ਬਹੁਤ ਯਾਦ ਆਵੇਗੀ।ਜ਼ਿਕਰਯੋਗ ਹੈ ਕਿ ਉਰਜਿਤ ਪਟੇਲ ਦਾ ਲੰਮੇ ਸਮੇਂ ਤੋਂ ਸਰਕਾਰ ਨਾਲ ਵਿਵਾਦ ਚਲ ਰਿਹਾ ਸੀ। ਹੁਣ ਉਨ੍ਹਾਂ ਦੇ ਅਸਤੀਫੇ ਮਗਰੋਂ ਮੋਦੀ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।


