- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
‘ਭਾਰਤੀ ਸ਼ੇਰਾਂ’ ਨਾਲ ਮੁਕਾਬਲਾ ਤੋਂ ਪਹਿਲਾਂ ਸਹਿਮਿਆ ਫਿੰਚ
ਹੋਬਾਰਟ – ਆਸਟਰੇਲੀਆ ਦੇ ਵਨ ਡੇ ਟੀਮ ਦੇ ਕਪਤਾਨ ਆਰੋਨ ਫਿੰਚ ਨੇ ਦੱਖਣੀ ਅਫਰੀਕਾ ਖਿਲਾਫ ਖਰਾਬ ਪ੍ਰਦਰਸ਼ਨ ਤੋਂ ਬਾਅਦ ਆਪਣੇ ਬੱਲੇਬਾਜ਼ਾਂ ਤੋਂ ਭਾਰਤ ਵਿਰੁੱਧ ਅਗਲੇ ਮਹੀਨੇ ਹੋਣ ਵਾਲੀ ਟੈਸਟ ਸੀਰੀਜ਼ ਤੋਂ ਪਹਿਲਾਂ ਆਪਣੇ ਪ੍ਰਦਰਸ਼ਨ ‘ਚ ਸੁਧਾਰ ਕਰਨ ਦੇ ਲਈ ਕਿਹਾ ਹੈ। ਆਸਟਰੇਲੀਆ ਦੇ ਵਨ ਡੇ ਬੱਲੇਬਾਜ਼ ਦੱਖਣੀ ਅਫਰੀਕਾ ਖਿਲਾਫ ਨਹੀਂ ਚੱਲ ਸਕੇ ਸਨ। ਉਸ ਨੇ 3 ਮੈਚਾਂ ਦੀ ਸੀਰੀਜ਼ 1-2 ਨਾਲ ਗੁਆਈ। ਫਿੰਚ ਨੇ ਜਨਵਰੀ ‘ਚ ਹੋਣ ਵਾਲੇ ਭਾਰਤ ਖਿਲਾਫ ਵਨ ਡੇ ਸੀਰੀਜ਼ ਦੇ ਸੰਬੰਧ ‘ਚ ਕਿਹਾ ਕਿ ਹਾਰ ਦੇ ਕਾਰਨ ਅਸੀਂ ਸਾਰੇ ਦਬਾਅ ‘ਚ ਹਾਂ ਤੇ ਇਸ ‘ਚ ਕੋਈ ਸੰਦੇਹ ਨਹੀਂ ਹੈ। ਸਾਡੇ ਲਈ ਅਗਲੇ 2 ਮਹੀਨੇ ਦੇ ਅੰਦਰ ਸੰਤੁਲਨ ਤਿਆਰ ਕਰਨਾ ਮਹੱਤਵਪੂਰਨ ਹੈ। ਜ਼ਿਕਰਯੋਗ ਹੈ ਕਿ ਭਾਰਤੀ ਟੀਮ ਆਸਟਰੇਲੀਆ ਦੌਰੇ ‘ਤੇ ਪਹਿਲਾਂ 3 ਟੀ-20, 4 ਟੈਸਟ ਤੇ 3 ਵਨ ਡੇ ਮੈਚ ਖੇਡੇਗੀ। ਪਹਿਲਾਂ ਵਨ ਡੇ ਮੈਚ 12 ਜਨਵਰੀ ਨੂੰ ਸਿਡਨੀ ‘ਚ, 15 ਨੂੰ ਐਡੀਲੇਟ ਚੇ 18 ਨੂੰ ਮੈਲਬੋਰਨ ‘ਚ ਹੋਵੇਗਾ।


