- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਹਵਾਈ ਫੌਜ ਦੇ ਹਮਲੇ ਤੋਂ ਬਾਅਦ ਪੰਜਾਬ ਦੇ ਸਰਹੱਦੀ ਜ਼ਿਲਿਆਂ ‘ਚ ਹਾਈ ਅਲਰਟ
ਚੰਡੀਗੜ – ਪੁਲਵਾਮਾ ਦਹਿਸ਼ਤੀ ਹਮਲੇ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਭਾਰਤ ਵੱਲੋਂ ਕੰਟਰੋਲ ਰੇਖਾ ਪਾਰ ਕਰਕੇ ਭਾਰਤੀ ਹਵਾਈ ਸੈਨਾ ਦੀ ਸਰਜੀਕਲ ਸਟ੍ਰਾਈਕ ਉਪਰੰਤ ਪੰਜਾਬ ਨੇ ਆਪਣੇ ਸਰਹੱਦੀ ਜ਼ਿਲਿਆਂ ਵਿੱਚ ਹਾਈ ਅਲਰਟ ਕਰ ਦਿੱਤਾ ਹੈ।
ਕੰਟਰੋਲ ਰੇਖਾ ‘ਤੇ ਪੈਦਾ ਹੋਈ ਤਾਜ਼ਾ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵੱਲੋਂ ਸਰਹੱਦ ‘ਤੇ ਕਿਸੇ ਵੀ ਤਰਾਂ ਦੇ ਹਾਲਾਤ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਕੀਤੀ ਤਿਆਰੀ ਦੇ ਸੰਦਰਭ ਵਿੱਚ ਲੜੀਵਾਰ ਨਿਰਦੇਸ਼ ਜਾਰੀ ਕੀਤੇ। ਉਨਾਂ ਨੇ ਸਰਹੱਦੀ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਮੁਖੀਆਂ ਨੂੰ ਹਰ ਹੀਲਾ ਵਰਤ ਕੇ ਨਾਗਰਿਕਾਂ ਦੇ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਪੁਖਤਾ ਕਦਮ ਚੁੱਕਣ ਲਈ ਆਖਿਆ।
ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਉਚ ਪੱਧਰੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਰੋਸੇ ਦੀ ਮਜ਼ਬੂਤੀ ਦੇ ਕਦਮਾਂ ਤਹਿਤ ਮੁੱਖ ਮੰਤਰੀ ਭਲਕੇ ਖੁਦ ਪਠਾਨਕੋਟ ਤੋਂ ਫਿਰੋਜ਼ਪੁਰ ਤੱਕ ਸੜਕੀ ਦੌਰਾ ਕਰਨਗੇ। ਮੀਟਿੰਗ ਵਿੱਚ ਇਹ ਗੱਲ ਵੀ ਸਾਹਮਣੇ ਆਈ ਕਿ ਕਿਸੇ ਤਰਾਂ ਦਾ ਖਤਰਾ ਨਹੀਂ ਹੈ ਅਤੇ ਸਰਹੱਦੀ ਇਲਾਕਿਆਂ ਦੇ ਵਸਨੀਕਾਂ ਨੂੰ ਨਾ ਉਠਾਉਣ ਦਾ ਫੈਸਲਾ ਲਿਆ।
ਮੁੱਖ ਮੰਤਰੀ ਨੇ ਆਪਣੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਗ੍ਰਹਿ ਸਕੱਤਰ ਐਨ.ਐਸ. ਕਲਸੀ, ਡੀ.ਜੀ.ਪੀ. ਦਿਨਕਰ ਗੁਪਤਾ ਅਤੇ ਡੀ.ਜੀ.ਪੀ. ਇੰਟੈਲੀਜੈਂਸ ਵੀ.ਕੇ. ਭਾਵਰਾ ਸਮੇਤ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੌਜੂਦਾ ਸਥਿਤੀ ਦੇ ਸਾਰੇ ਪੱਖਾਂ ‘ਤੇ ਵਿਚਾਰ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਿਤੀ ਨੂੰ ਨੇੜਿਓਂ ਵਾਚਣ ਅਤੇ ਸੁਰੱਖਿਆ ਅਤੇ ਚੌਕਸੀ ਪੱਖੋਂ ਕਿਸੇ ਵੀ ਤਰਾਂ ਢਿੱਲ ਨਾ ਆਉਣ ਦੇਣ। ਸ੍ਰੀ ਠੁਕਰਾਲ ਨੇ ਦੱਸਿਆ ਕਿ ਸਥਿਤੀ ਬਾਰੇ ਸੂਬਾ ਸਰਕਾਰ ਕੇਂਦਰੀ ਗ੍ਰਹਿ ਅਤੇ ਰੱਖਿਆ ਮੰਤਰਾਲਿਆਂ ਨਾਲ ਸੰਪਰਕ ਵਿੱਚ ਹੈ। ਸ੍ਰੀ ਠੁਕਰਾਲ ਨੇ ਕਿਹਾ ਕਿ ਸਰਕਾਰ ਕਿਸੇ ਵੀ ਸੰਭਾਵੀ ਘਟਨਾ ਨਾਲ ਨਿਪਟਣ ਲਈ ਪੂਰੀ ਤਰਾਂ ਤਿਆਰ ਹੈ।
ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਵੀ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਰਾਹੀਂ ਸਰਜੀਕਲ ਸਟ੍ਰਾਈਕ ਦਾ ਪੂਰਾ ਸਮਰਥਨ ਕਰਦਿਆਂ ਕਿਹਾ,”ਭਾਰਤ ਹਵਾਈ ਫੌਜ ਨੇ ਵੱਡਾ ਮਾਅਰਕਾ ਮਾਰਿਆ ਹੈ। ਭਾਰਤੀ ਹਵਾਈ ਫੌਜ ਨੇ ਪਾਕਿਸਤਾਨ ਅਤੇ ਇਸ ਦੀ ਸ਼ਰਨ ਵਿਚਲੇ ਅੱਤਵਾਦੀਆਂ ਨੂੰ ਅਤਿ ਲੋੜੀਂਦਾ ਸੰਕੇਤ ਦੇ ਦਿੱਤਾ ਹੈ ਅਤੇ ਉਹ ਇਹ ਨਾ ਸੋਚਣ ਕਿ ਪੁਲਵਾਮਾ ਵਰਗੇ ਦਹਿਸ਼ਤੀ ਹਮਲਿਆਂ ਤੋਂ ਬਾਅਦ ਉਹ ਭੱਜ ਕੇ ਨਿਕਲ ਜਾਣਗੇ। ਭਾਰਤੀ ਹਵਾਈ ਫੌਜ ਦੇ ਜਵਾਨਾਂ ਨੂੰ ਥਾਪੜਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਲਈ ਉਹ ਉਨਾਂ ਦੀ ਡਟਵੀਂ ਹਮਾਇਤ ਕਰਦੇ ਹਨ।”
ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ਦੇ ਕਾਫਲੇ ‘ਤੇ ਹੋਏ ਦਹਿਸ਼ਤੀ ਹਮਲੇ ਤੋਂ ਤੁਰੰਤ ਬਾਅਦ ਕੈਪਟਨ ਅਮਰਿੰਦਰ ਸਿੰਘ ਜੋ ਖੁਦ ਫੌਜ ਦੇ ਸਾਬਕਾ ਕੈਪਟਨ ਹਨ, ਨੇ ਸਪੱਸ਼ਟ ਕੀਤਾ ਸੀ ਕਿ ਉਹ ਸਖਤ ਜਵਾਬੀ ਕਾਰਵਾਈ ਦੇ ਹੱਕ ਵਿੱਚ ਹਨ ਅਤੇ ਕੇਂਦਰ ਸਰਕਾਰ ਦੇ ਕਾਰਵਾਈ ਬਾਰੇ ਕਿਸੇ ਵੀ ਫੈਸਲੇ ਨੂੰ ਕਾਂਗਰਸ ਪਾਰਟੀ ਸਮਰਥਨ ਕਰੇਗੀ। ਉਨਾਂ ਕਿਹਾ ਸੀ ਕਿ ਉਨਾਂ ਨੇ ਸਾਡੇ 41 ਜਵਾਨ ਮਾਰੇ ਹਨ ਅਤੇ ਸਾਨੂੰ ਉਨਾਂ ਦੇ 82 ਮਾਰਨੇ ਚਾਹੀਦੇ ਹਨ। ਜਜ਼ਬਾਤੀ ਹੁੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਜੇਕਰ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਇਮਰਾਨ ਖਾਨ ਜੈਸ਼-ਏ-ਮੁਹੰਮਦ ਦੇ ਮੁਖੀ ਜੋ ਪਾਕਿਸਾਨ ਦੀ ਧਰਤੀ ਤੋਂ ਦਹਿਸ਼ਤੀ ਕਾਰਵਾਈਆਂ ਚਲਾਉਂਦਾ ਹੈ, ਨੂੰ ਗ੍ਰਿਫਤਾਰ ਨਹੀਂ ਕਰ ਸਕਦਾ ਤਾਂ ਫਿਰ ਉਸ ਲਈ ਇਹ ਕੰਮ ਅਸੀਂ ਕਰਾਂਗੇ।


