- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਹਾਈ ਕਮਿਸ਼ਨ ਦੀ ਇਫ਼ਤਾਰ ਪਾਰਟੀ ‘ਚ ਪਾਕਿ ਅਧਿਕਾਰੀਆਂ ਵੱਲੋਂ ਬਦਸਲੂਕੀ
ਇਸਲਾਮਾਬਾਦ – ਪਾਕਿਸਤਾਨ ਵਿੱਚ ਭਾਰਤੀ ਹਾਈ ਕਮਿਸ਼ਨ ਦੀ ਇਫ਼ਤਾਰ ਪਾਰਟੀ ‘ਚ ਆਏ ਮਹਿਮਾਨਾਂ ਨਾਲ ਪਾਕਿ ਅਧਿਕਾਰੀਆਂ ਵੱਲੋਂ ਬੁਰਾ ਵਿਹਾਰ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਇਫ਼ਤਾਰ ਪਾਰਟੀ ਸ਼ੁਰੂ ਹੋਣ ਤੋਂ ਪਹਿਲਾਂ ਜਦੋਂ ਮਹਿਮਾਨ ਆਉਣ ਲੱਗੇ ਤਾਂ ਉਨ੍ਹਾਂ ਨਾਲ ਬੁਰਾ ਵਿਹਾਰ ਕੀਤਾ ਗਿਆ ਅਤੇ ਉਨ੍ਹਾਂ ਨੂੰ ਡਰਾਇਆ ਧਮਕਾਇਆ ਗਿਆ। ਇੱਕ ਰਿਪੋਰਟ ਮੁਤਾਬਿਕ, ਕਈ ਮਹਿਮਾਨਾਂ ਨਾਲ ਧੱਕਾ-ਮੁੱਕੀ ਕੀਤੀ ਗਈ। ਕੁੱਝ ਲੋਕਾਂ ਨੂੰ ਅੰਦਰ ਪ੍ਰਵੇਸ਼ ਤੱਕ ਨਹੀਂ ਕਰਨ ਦਿੱਤਾ ਗਿਆ, ਜਦੋਂ ਕਿ ਕਈ ਲੋਕਾਂ ਦੀ ਕਈ ਵਾਰ ਜਾਂਚ ਕੀਤੀ ਗਈ। ਇਸ ਦੌਰਾਨ ਪਾਕਿਸਤਾਨ ਦੇ ਸੁਰੱਖਿਆ ਅਧਿਕਾਰੀਆਂ ਅਤੇ ਭਾਰਤੀ ਅਧਿਕਾਰੀਆਂ ਵਿਚਕਾਰ ਬਹਿਸ ਵੀ ਹੋਈ। ਪਾਕਿ ਅਧਿਕਾਰੀਆਂ ਦੀ ਇਸ ਹਰਕਤ ‘ਤੇ ਟਿੱਪਣੀ ਕਰਦਿਆਂ ਪਾਕਿਸਤਾਨ ਵਿੱਚ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ ਨੇ ਕਿਹਾ ਕਿ ਅਸੀਂ ਆਪਣੇ ਉਨ੍ਹਾਂ ਸਾਰੇ ਮਹਿਮਾਨਾਂ ਤੋਂ ਮੁਆਫ਼ੀ ਮੰਗਦੇ ਹਾਂ ਜਿਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ। ਪਾਕਿ ਏਜੰਸੀਆਂ ਦੀ ਅਜਿਹੀ ਹਰਕਤ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਪਾਕਿ ਅਧਿਕਾਰੀਆਂ ਨੇ ਨਾ ਸਿਰਫ਼ ਕੂਟਨੀਤਕ ਪ੍ਰੋਟੋਕਾਲ ਦੀ ਉਲੰਘਣਾ ਕੀਤੀ। ਇਸ ਨਾਲ ਦੁਵੱਲੇ ਸਬੰਧਾਂ ‘ਤੇ ਅਸਰ ਪਵੇਗਾ।


