- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਫ਼ੌਜ ਦੇ ਨਵੇਂ ਉੱਪ ਮੁਖੀ ਹੋਣਗੇ ਐੱਸ.ਕੇ. ਸੈਣੀ
ਨਵੀਂ ਦਿੱਲੀ – ਭਾਰਤੀ ਫ਼ੌਜ ਦੇ ਦੱਖਣੀ ਉੱਪ ਮੁਖੀ ਲੇਫਟਿਨੈਂਟ ਜਨਰਲ ਐੱਸ.ਕੇ. ਸੈਣੀ ਫ਼ੌਜ ਉੱਪ ਮੁਖੀ ਹੋਣਗੇ। ਉਹ ਗੁਣਤੰਤਰ ਦਿਵਸ ਤੋਂ ਇੱਕ ਦਿਨ ਪਹਿਲਾਂ 25 ਜਨਵਰੀ ਨੂੰ ਇਹ ਅਹੁਦਾ ਸੰਭਾਲਣਗੇ। ਇਹ ਅਹੁਦਾ ਜਨਰਲ ਮਨੋਜ ਮੁਕੁੰਦ ਨਰਵਣੇ ਦੇ ਫ਼ੌਜ ਮੁਖੀ ਬਣਨ ਤੋਂ ਬਾਅਦ ਖ਼ਾਲੀ ਹੈ। ਦੱਸ ਦਈਏ ਕਿ ਸੈਨਿਕ ਮਾਮਲਿਆਂ ਬਾਰੇ ਵਿਭਾਗ ਦੁਆਰਾ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ ਦੀ ਅਗਵਾਈ ‘ਚ ਜਾਰੀ ਇੱਕ ਸੀਨੀਅਰ ਸੈਨਿਕ ਨਿਯੁਕਤੀ ਦਾ ਇਹ ਪਹਿਲਾ ਆਦੇਸ਼ ਹੈ। ਕਪੂਰਥਲਾ ‘ਚ ਸੈਨਿਕ ਸਕੂਲ ਤੇ ਨੈਸ਼ਨਲ ਡਿਫੈਂਸ ਅਕੈਡਮੀ ਦੇ ਸਾਬਕਾ ਵਿਦਿਆਰਥੀ ਲੈਫਟੀਨੈਂਟ ਜਨਰਲ ਸੈਣੀ ਨੂੰ ਜੂਨ 1981 ‘ਚ ਜਾਟ ਰੈਜੀਮੈਂਟ ‘ਚ ਨਿਯੁਕਤ ਕੀਤਾ ਗਿਆ ਸੀ।


