- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਆਉਣਗੇ ਅਮਰੀਕੀ ਦੂਤ, ਰੱਖਿਆ ਮਾਮਲੇ ਤੇ ਹੋਵੇਗੀ ਗੱਲਬਾਤ
ਵਾਸ਼ਿੰਗਟਨ – ਇਕ ਉੱਚ ਅਮਰੀਕੀ ਦੂਤ ਭਾਰਤ ਅਤੇ ਅਮਰੀਕਾ ਵਿਚਕਾਰ ਦੋ-ਪੱਖੀ ਰੱਖਿਆ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇ ਹਫਤੇ ਭਾਰਤ ਦੀ ਯਾਤਰਾ ਕਰਨਗੇ| ਅਮਰੀਕੀ ਰਾਜਨੀਤਕ-ਫੌਜੀ ਮਾਮਲਿਆਂ ਲਈ ਸਹਾਇਕ ਵਿਦੇਸ਼ ਮੰਤਰੀ ਕਲਾਰਕ ਕੂਪਰ 29 ਮਈ ਤੋਂ 7 ਜੂਨ ਤਕ ਸਿੰਗਾਪੁਰ, ਭਾਰਤ ਅਤੇ ਸ਼੍ਰੀਲੰਕਾ ਦੀ ਯਾਤਰਾ ਕਰਨਗੇ| ਕੂਪਰ 31 ਮਈ ਨੂੰ ਦੋ ਜੂਨ ਤਕ ‘ਸ਼ਾਂਗਰੀ ਲਾ ਵਾਰਤਾ’ ਵਿੱਚ ਸ਼ਾਮਲ ਹੋਣ ਦੇ ਬਾਅਦ ਭਾਰਤ ਨਾਲ ਰੱਖਿਆ ਸਹਿਯੋਗ ਅਤੇ ਸ਼ਾਂਤੀ ਰੱਖਿਆ ਤੇ ਗੱਲ ਕਰਨਗੇ | ਇਹ ਟਰੰਪ ਪ੍ਰਸ਼ਾਸਨ ਦੀ ਹਿੰਦ ਪ੍ਰਸ਼ਾਂਤ ਰਣਨੀਤੀ ਮੁਤਾਬਕ ਤੇਜ਼ੀ ਨਾਲ ਵਧਦੀ ਅਮਰੀਕਾ-ਭਾਰਤ ਸਾਂਝੇਦਾਰੀ ਦੇ ਦੋ ਅਹਿਮ ਖੇਤਰ ਹਨ| ਵਿਦੇਸ਼ ਮੰਤਰਾਲੇ ਨੇ ਕਿਹਾ, ”ਅਮਰੀਕਾ-ਭਾਰਤ ਦੋ-ਪੱਖੀ ਰੱਖਿਆ ਵਪਾਰ 2008 ਵਿੱਚ ਲਗਭਗ ਜ਼ੀਰੋ ਸੀ ਜੋ ਅੱਜ ਵਧ ਕੇ 15 ਅਰਬ ਡਾਲਰ ਤਕ ਪੁੱਜ ਗਿਆ ਹੈ| ਗੱਲਬਾਤ ਵਿੱਚ ਇਕ ਵੱਡੇ ਰੱਖਿਆ ਸਾਂਝੇਦਾਰ ਦੇ ਰੂਪ ਵਿੱਚ ਭਾਰਤ ਦੀ ਭੂਮਿਕਾ ਨੂੰ ਸਮਰਥਨ ਦੇਣ, ਸੁਰੱਖਿਆ ਸਹਿਯੋਗ ਨੂੰ ਵਿਸਥਾਰ ਦੇਣ ਅਤੇ ਅਮਰੀਕੀ ਉਦਯੋਗ ਲਈ ਮੌਕੇ ਵਧਾਉਣ ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ|”


