- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਇੰਗਲੈਂਡ ਖ਼ਿਲਾਫ਼ ਜਿੱਤ ਤੋਂ ਦੋ ਕਦਮ ਦੂਰ
ਨਾਟਿੰਘਮ – ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਸ਼ਾਨਦਾਰ ਗੇਂਦਬਾਜ਼ੀ ਦੇ ਦਮ ’ਤੇ ਭਾਰਤ ਤੀਜੇ ਟੈਸਟ ਦੇ ਚੌਥੇ ਦਿਨ ਇੰਗਲੈਂਡ ਖ਼ਿਲਾਫ਼ ਜਿੱਤ ਤੋਂ ਦੋ ਕਦਮ ਦੂਰ ਹੈ। ਜਸਪ੍ਰੀਤ ਬੁਮਰਾਹ ਨੇ 84 ਦੌੜਾਂ ਦੇ ਕੇ ਚਾਰ ਵਿਕਟਾਂ ਲਈਆਂ। ਮੇਜ਼ਬਾਨ ਟੀਮ ਦੀਆਂ ਅੱਠ ਵਿਕਟਾਂ 268 ਦੌੜਾਂ ਡਿੱਗ ਗਈਆਂ ਸਨ।
ਇਸ ਤੋਂ ਪਹਿਲਾਂ ਜੋਸ ਬਟਲਰ (106) ਅਤੇ ਬੈਨ ਸਟੋਕਸ (62) ਨੇ ਜੁਝਾਰੂ ਪਾਰੀਆਂ ਖੇਡੀਆਂ, ਜਿਸ ਕਾਰਨ ਇੰਗਲੈਂਡ ਨੇ ਚਾਹ ਦੇ ਆਰਾਮ ਮਗਰੋਂ ਚਾਰ ਵਿਕਟਾਂ ’ਤੇ 231 ਦੌੜਾਂ ਬਣਾ ਲਈਆਂ ਸਨ। 521 ਦੌੜਾਂ ਦੇ ਪਹਾੜ ਵਰਗੇ ਟੀਚੇ ਦਾ ਪਿੱਛਾ ਕਰ ਰਹੇ ਇੰਗਲੈਂਡ ਨੇ ਇੱਕ ਸਮੇਂ ਆਪਣੀਆਂ ਚਾਰ ਵਿਕਟਾਂ ਸਿਰਫ਼ 62 ਦੌੜਾਂ ਤੱਕ ਗੁਆ ਲਈਆਂ ਸਨ ਅਤੇ ਲੰਚ ਤੱਕ ਉਸ ਦਾ ਸਕੋਰ ਚਾਰ ਵਿਕਟਾਂ ’ਤੇ 84 ਦੌੜਾਂ ਸੀ। ਇਸ ਤੋਂ ਬਾਅਦ ਬਟਲਰ ਅਤੇ ਸਟੋਕਸ ਨੇ ਦੂਜੇ ਸੈਸ਼ਨ ਵਿੱਚ ਇੰਗਲੈਂਡ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ। ਇੰਗਲੈਂਡ ਨੇ ਸਵੇਰੇ ਬਿਨਾਂ ਕਿਸੇ ਨੁਕਸਾਨ ਦੇ 23 ਦੌੜਾਂ ਤੋਂ ਅੱਗੇ ਖੇਡਣਾ ਸ਼ੁਰੂ ਕੀਤਾ। ਅਲਸਟੇਅਰ ਕੁੱਕ ਨੇ ਨੌਂ ਦੌੜਾਂ ਅਤੇ ਕੀਟਨ ਜੇਨਿੰਗਜ਼ ਨੇ 13 ਦੌੜਾਂ ਨਾਲ ਆਪਣੀ ਪਾਰੀ ਨੂੰ ਅੱਗੇ ਵਧਾਇਆ। ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਨੇ ਛੇਤੀ ਹੀ ਇੰਗਲੈਂਡ ਨੂੰ ਪਹਿਲਾ ਝਟਕਾ ਦੇ ਦਿੱਤਾ। ਇਸ਼ਾਤ ਸ਼ਰਮਾ ਨੇ 43 ਦੌੜਾਂ ਦੇ ਕੇ ਦੋ, ਮੁਹੰਮਦ ਸ਼ਮੀ ਨੇ ਅਤੇ ਹਾਰਦਿਕ ਪੰਡਿਆ ਨੇ ਇੱਕ-ਇੱਕ ਵਿਕਟ ਲਈ।


