- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਕਰੇਗਾ ਗੇਂਦਬਾਜ਼ਾਂ ਦੀ ਸਮੀਖਿਆ, ਕੁਲਦੀਪ ਨੂੰ ਮਿਲ ਸਕਦੈ ਮੌਕਾ
ਵਿਸ਼ਾਖਾਪਟਨਮ – ਪਹਿਲਾ ਵਨ ਡੇ ਆਸਾਨੀ ਨਾਲ ਜਿੱਤ ਲੈਣ ਤੋਂ ਬਾਅਦ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕਪਤਾਨ ਵਿਰਾਟ ਕੋਹਲੀ ਆਖਰੀ-11 ਵਿਚ ਕੋਈ ਬਦਲਾਅ ਕਰਦਾ ਹੈ ਜਾਂ ਨਹੀਂ। ਪਿਛਲੇ ਮੈਚ ਵਿਚ ਚਾਈਨਾਮੈਨ ਗੇਂਦਬਾਜ਼ ਕੁਲਦੀਪ ਯਾਦਵ ਨੂੰ ਬੈਂਚ ‘ਤੇ ਰੱਖਿਆ ਗਿਆ ਸੀ ਤੇ ਭਾਰਤੀ ਗੇਂਦਬਾਜ਼ਾਂ ਨੇ 50 ਓਵਰਾਂ ‘ਚ 322 ਦੌੜਾਂ ਦਿੱਤੀਆਂ ਸਨ। ਭਾਰਤ ਦੇ ਆਸਾਨੀ ਨਾਲ ਮੈਚ ਜਿੱਤ ਲੈਣ ਕਾਰਨ ਗੇਂਦਬਾਜ਼ਾਂ ਦੇ ਪ੍ਰਦਰਸ਼ਨ ‘ਤੇ ਕੋਈ ਖਾਸ ਚਰਚਾ ਨਹੀਂ ਹੋਈ ਸੀ ਪਰ ਉਲਟਫੇਰ ਦੀ ਸਥਿਤੀ ਵਿਚ ਕੁਲਦੀਪ ਨੂੰ ਬਾਹਰ ਰੱਖਣ ਦੇ ਫੈਸਲੇ ‘ਤੇ ਬਹਿਸ ਛਿੜ ਸਕਦੀ ਸੀ। ਵੈਸੇ ਵਿਰਾਟ ਨੇ ਆਪਣੇ ਗੇਂਦਬਾਜ਼ਾਂ ਦਾ ਬਚਾਅ ਕਰਦਿਆਂ ਕਿਹਾ ਸੀ ਕਿ ਗੁਹਾਟੀ ਦੀ ਪਿੱਚ ‘ਤੇ ਗੇਂਦਬਾਜ਼ਾਂ ਤੋਂ ਵੱਧ ਉਮੀਦ ਨਹੀਂ ਕੀਤੀ ਜਾ ਸਕਦੀ ਸੀ। ਵੈਸਟਇੰਡੀਜ਼ ਦੇ ਕਪਤਾਨ ਜੈਸਨ ਹੋਲਡਰ ਆਪਣੇ ਬੱਲੇਬਾਜ਼ਾਂ ਦੇ ਪ੍ਰਦਰਸ਼ਨ ਤੋਂ ਸੰਤੁਸ਼ਟ ਨਜ਼ਰ ਆਇਆ ਸੀ ਪਰ ਉਸ ਦਾ ਮੰਨਣਾ ਹੈ ਕਿ ਉਸ ਦੇ ਗੇਂਦਬਾਜ਼ਾਂ ਨੂੰ ਵਿਚਾਲੇ ਦੇ ਓਵਰਾਂ ਵਿਚ ਬਿਹਤਰ ਪ੍ਰਦਰਸ਼ਨ ਕਰਨਾ ਪਵੇਗਾ।


