- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਕੋਲ ਚੰਗੇ ਗੇਂਦਬਾਜ਼: ਭਰਤ ਅਰੁਣ
ਤਿਰੂਵਨੰਤਪੁਰਮ – ਭਾਰਤ ਦੇ ਗੇਂਦਬਾਜ਼ੀ ਕੋਚ ਭਰਤ ਅਰੁਣ ਨੇ ਅੱਜ ਕਿਹਾ ਕਿ ਟੀਮ ਦੀ ਤੇਜ਼ ਗੇਂਦਬਾਜ਼ੀ ਕਦੇ ਇੰਨ੍ਹੀ ਮਜ਼ਬੂਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਨੌਜਵਾਨ ਖਿਡਾਰੀ ਖਲੀਲ ਅਹਿਮਦ ਦੇ ਟੀਮ ਵਿੱਚ ਸ਼ਾਮਲ ਹੋਣ ਨਾਲ ਇਸ ਨੂੰ ਹੋਰ ਮਜ਼ਬੂਤੀ ਮਿਲੀ ਹੈ। ਵੈਸਟ ਇੰਡੀਜ਼ ਖ਼ਿਲਾਫ਼ ਵੀਰਵਾਰ ਨੂੰ ਹੋਣ ਵਾਲੇ ਪੰਜਵੇਂ ਅਤੇ ਆਖ਼ਰੀ ਇੱਕ ਰੋਜ਼ਾ ਕੌਮਾਂਤਰੀ ਮੈਚ ਤੋਂ ਪਹਿਲਾਂ ਪ੍ਰੈਸ ਕਾਨਫਰੰਸ ਦੌਰਾਨ ਅਰੁਣ ਨੇ ਕਿਹਾ, ‘‘ਸਾਡੇ ਕੋਲ ਕਾਫੀ ਚੰਗੀ ਤੇਜ਼ ਗੇਂਦਬਾਜ਼ੀ ਚੌਕੜੀ ਹੈ।’’ ਵੈਸਟ ਇੰਡੀਜ਼ ਖ਼ਿਲਾਫ਼ ਮੌਜੂਦਾ ਲੜੀ ਵਿੱਚ ਜਸਪ੍ਰੀਤ ਬਮਰਾਹ, ਉਮੇਸ਼ ਯਾਦਵ, ਭੁਵਨੇਸ਼ਵਰ ਕੁਮਾਰ ਅਤੇ ਖਲੀਲ ਨੂੰ ਗੇਂਦਬਾਜ਼ੀ ਵਿਭਾਗ ਵਿੱਚ ਜ਼ਿੰਮੇਵਾਰੀ ਸੌਂਪੀ ਗਈ ਹੈ। ਅਰੁਣ ਨੇ ਖਲੀਲ ਦੀ ਕਾਫੀ ਤਾਰੀਫ਼ ਕੀਤੀ।


