- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਖ਼ਿਲਾਫ਼ ਟੀ-20 ਲੜੀ ’ਚੋਂ ਗੁਪਟਿਲ ਬਾਹਰ
ਵੈਲਿੰਗਟਨ – ਨਿਊਜ਼ੀਲੈਂਡ ਦਾ ਸੀਨੀਅਰ ਸਲਾਮੀ ਬੱਲੇਬਾਜ਼ ਮਾਰਟਿਨ ਗੁਪਟਿਲ ਪਿੱਠ ਦੇ ਦਰਦ ਤੋਂ ਨਾ ਉਭਰਨ ਕਾਰਨ ਭਾਰਤ ਖ਼ਿਲਾਫ਼ ਤਿੰਨ ਮੈਚਾਂ ਦੀ ਟੀ-20 ਲੜੀ ਤੋਂ ਬਾਹਰ ਹੋ ਗਿਆ। ਗੁਪਟਿਲ ਦੀ ਥਾਂ ਹਰਫ਼ਨਮੌਲਾ ਜਿਮੀ ਨੀਸ਼ਾਮ ਲਵੇਗਾ, ਜੋ ਭਾਰਤ ਖ਼ਿਲਾਫ਼ ਪੰਜ ਮੈਚਾਂ ਦੀ ਇੱਕ ਰੋਜ਼ਾ ਕੌਮਾਂਤਰੀ ਲੜੀ ਦੇ ਆਖ਼ਰੀ ਦੋ ਮੈਚਾਂ ਵਿੱਚ ਖੇਡਿਆ ਸੀ। ‘ਸਟਫ਼.ਕੋ.ਐਨਜ਼ੈੱਡ’ ਨੇ ਨਿਊਜ਼ੀਲੈਂਡ ਦੇ ਕੋਚ ਗੈਰੀ ਸਟੀਡ ਦੇ ਹਵਾਲੇ ਨਾਲ ਕਿਹਾ, ‘‘ਮਾਰਟਿਨ ਇਸ ਟੀ-20 ਲੜੀ ਵਿੱਚ ਨਹੀਂ ਖੇਡ ਸਕੇਗਾ, ਜਿਸ ਵਿੱਚ ਪੰਜ ਦਿਨ ਵਿੱਚ ਤਿੰਨ ਮੈਚ ਖੇਡੇ ਜਾਣੇ ਹਨ।’’ ਗੁਪਟਿਲ ਨੂੰ ਭਾਰਤ ਖ਼ਿਲਾਫ਼ ਆਖ਼ਰੀ ਇੱਕ ਰੋਜ਼ਾ ਕੌਮਾਂਤਰੀ ਮੈਚ ਤੋਂ ਪਹਿਲਾਂ ਸੱਟ ਲੱਗੀ ਸੀ ਅਤੇ ਹੁਣ ਉਸ ਦੀਆਂ ਨਜ਼ਰਾਂ ਬੰਗਲਾਦੇਸ਼ ਖ਼ਿਲਾਫ਼ ਅਗਲੇ ਹਫ਼ਤੇ ਤੋਂ ਹੋਣ ਵਾਲੀ ਲੜੀ ਨਾਲ ਵਾਪਸੀ ’ਤੇ ਟਿਕੀਆਂ ਹਨ। ਭਾਰਤ ਖ਼ਿਲਾਫ਼ ਤਿੰਨ ਮੈਚਾਂ ਦੀ ਟੀ-20 ਲੜੀ ਵੈਲਿੰਗਟਨ ਵਿੱਚ ਛੇ ਫਰਵਰੀ ਨੂੰ ਸ਼ੁਰੂ ਹੋਵੇਗੀ। ਦੂਜਾ ਮੈਚ ਆਕਲੈਂਡ ਦੇ ਈਡਨ ਪਾਰਕ ਵਿੱਚ ਅੱਠ ਫਰਵਰੀ ਅਤੇ ਆਖ਼ਰੀ ਮੈਚ ਹੈਮਿਲਟਨ ਵਿੱਚ ਦਸ ਫਰਵਰੀ ਨੂੰ ਖੇਡਿਆ ਜਾਵੇਗਾ।


