- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਗੁਆਂਢੀ ਦੇਸ਼ਾਂ ਨਾਲ ਮਜ਼ਬੂਤ ਸਬੰਧਾਂ ਦਾ ਚਾਹਵਾਨ: ਸਵਰਾਜ
ਹੈਨੋ
ਈ, ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇੱਥੇ ਅੱਜ ਵੀਅਤਨਾਮ ਦੇ ਵਿਦੇਸ਼ ਮੰਤਰੀ ਫਾਮ ਬਿਨ੍ਹ ਮਿਨ੍ਹ ਦੇ ਨਾਲ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਤੇ ਵੱਖ ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਵਧਾਉਣ ਲਈ ਗੱਲਬਾਤ ਕੀਤੀ। ਦੋਵਾਂ ਆਗੂਆਂ ਨਾਲ ਗੱਲਬਾਤ ਵਿੱਚ ਸ਼ਾਮਲ ਅਧਿਕਾਰੀਆਂ ਨੇ ਵਪਾਰ, ਸਮੁੰਦਰੀ ਅਤੇ ਰੱਖਿਆ ਖੇਤਰ ਵਿੱਚ ਸਹਿਯੋਗ ਦੇ ਨਾਲ ਸਿੱਖਿਆ ਤੇ ਟੈਕਨਾਲੋਜੀ ਦੇ ਖੇਤਰ ਵਿੱਚ ਵੀ ਸਹਿਯੋਗ ਵਧਾਉਣ ਬਾਰੇ ਚਰਚਾ ਕੀਤੀ। ਇਹ ਪ੍ਰਗਟਾਵਾ ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਾਵੀਸ਼ ਕੁਮਾਰ ਨੇ ਟਵੀਟ ਕਰਕੇ ਕੀਤਾ ਹੈ। ਸ੍ਰੀਮਤੀ ਸਵਰਾਜ ਨੇ ਵੀਅਤਨਾਮ ਦੇ ਵਿਦੇਸ਼ ਮੰਤਰੀ ਨਾਲ ਮਿਲ ਕੇ ਸਾਂਝੇ ਕਮਿਸ਼ਨ ਦੀ 16 ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਸ੍ਰੀਮਤੀ ਸਵਰਾਜ ਨੇ ਕਿਹਾ ਕਿ ਚੀਨ ਵੱਲੋਂ ਬੈਲਟ ਐਂਡ ਰੋਡ ਪ੍ਰਾਜੈਕਟ ਦੀ ਉਸਾਰੀ ਨੂੰ ਧਿਆਨ ਵਿੱਚ ਰੱਖਦਿਆਂ ਭਾਰਤ ਵੀ ਆਪਣੇ ਗੁਆਂਢੀ ਦੇਸ਼ਾਂ ਨਾਲ ਸਬੰਧਾਂ ਨੂੰ ਵਧੇਰੇ ਮਜ਼ਬੂਤ ਬਣਾਉਣ ਲਈ ਗੰਭੀਰ ਹੈ। ਸ੍ਰੀਮਤੀ ਸਵਰਾਜ ਦੋ ਦੇਸ਼ਾਂ ਦੇ ਚਾਰ ਰੋਜ਼ਾ ਦੌਰੇ ਉੱਤੇ ਇੱਥੇ ਪੁੱਜੇ ਹਨ। ਭਾਰਤੀ ਵਿਦੇਸ਼ ਮੰਤਰੀ ਦੇ ਦੌਰੇ ਦਾ ਉੁਦੇਸ਼ ਵੀਅਤਨਾਮ ਅਤੇ ਕੰਬੋਡੀਆ ਦੇ ਨਾਲ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ। ਇਹ ਆਸੀਆਨ ਖਿੱਤੇ ਦੇ ਮੋਹਰੀ ਦੇਸ਼ ਹਨ। ਇਸ ਤੋਂ ਪਹਿਲਾਂ ਕੱਲ੍ਹ ਸਵਰਾਜ ਨੇ ‘ਇੰਡੀਅਨ ਓਸ਼ਨ ਕਾਨਫਰੰਸ’ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ ਸਮੁੰਦਰੀ ਮਾਰਗ ਰਾਹੀਂ ਸਹਿਯੋਗ ਵਧਾਉਣ ਲਈ ਸਮਝੌਤਾ ਜਲਦੀ ਸਿਰੇ ਚਾੜ੍ਹਨ ਲਈ ਵੀ ਸਹਿਮਤ ਹੋਏ ਹਨ। ਇਸ ਮੌਕੇ ਭਾਰਤੀ ਵਿਦੇਸ਼ ਮੰਤਰੀ ਨੇ ਬੰਗਲਾਦੇਸ਼ ਦੇ ਯੋਜਨਾ ਮੰਤਰੀ ਏਐੱਚਐੱਮ ਮੁਸਤਫ਼ਾ ਨਾਲ ਵੀ ਗੱਲਬਾਤ ਕੀਤੀ। ਨੌਮ ਪੇਨ: ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅੱਜ ਕੰਬੋਡੀਆ ਦੇ ਆਪਣੇ ਪਹਿਲੇ ਦੋ ਰੋਜ਼ਾ ਸਰਕਾਰੀ ਦੌਰੇ ਉੱਤੇ ਨੌਮ ਪੇਨ ਪੁੱਜ ਗਏ ਹਨ। ਉਹ ਦੋਵਾਂ ਦੇਸ਼ਾਂ ਵਿੱਚ ਬਿਹਤਰ ਸਬੰਧ ਬਣਾਉਣ ਦੇ ਲਈ ਆਪਣੇ ਕੰਬੋਡੀਅਨ ਹਮਰੁਤਬਾ ਪਰਾਕ ਸੋਖੋਨ ਨਾਲ ਵਿਆਪਕ ਗੱਲਬਾਤ ਕਰਨਗੇ।


