- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ‘ਚ ਜਾਨਲੇਵਾ ‘ਕੋਰੋਨਾ’ ਵਾਇਰਸ ਦੀ ਦਸਤਕ
ਮੁੰਬਈ ‘ਚ ਮਿਲੇ 2 ਸ਼ੱਕੀ ਮਰੀਜ਼-ਦੇਸ਼ ਭਰ ਦੇ ਹਵਾਈ ਅੱਡਿਆਂ ‘ਤੇ ਅਲਰਟ
ਮੁੰਬਈ – ਬੀਤੇ ਕੁਝ ਦਿਨਾਂ ਤੋਂ ਚੀਨ ਵਿੱਚ ਫ਼ੈਲੇ ਜਾਨਲੇਵਾ ਵਾਇਰਸ ਕੋਰੋਨਾ ਦੇ ਭਾਰਤ ਵਿੱਚ ਦਸਤਕ ਦਿੱਤੇ ਜਾਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ। ਚੀਨ ਵਿੱਚ 2 ਦਰਜਨ ਤੋਂ ਵਧੇਰੇ ਮੌਤਾਂ ਦਾ ਕਾਰਨ ਕੋਰੋਨਾ ਵਾਇਰਸ ਸਬੰਧੀ ਭਾਰਤ ਵਿੱਚ ਪਹਿਲਾਂ ਤੋਂ ਹੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਲਰਟ ਦੌਰਾਨ ਅੱਜ ਮੁੰਬਈ ਹਵਾਈ ਅੱਡੇ ‘ਤੇ ਚੀਨ ਤੋਂ ਪਰਤੇ 2 ਵਿਅਕਤੀਆਂ ਦੇ ਕੋਰੋਨਾ ਵਾਇਰਸ ਨਾਲ ਇਨਫੈਕਟਡ ਹੋਣ ਦਾ ਖਦਸ਼ਾ ਹੈ, ਜਿਨ੍ਹਾਂ ਨੂੰ ਡਾਕਟਰੀ ਨਿਗਰਾਨੀ ‘ਚ ਇੱਥੋਂ ਦੇ ਇੱਕ ਹਸਪਤਾਲ ਦੇ ਵੱਖਰੇ ਵਾਰਡ ‘ਚ ਰੱਖਿਆ ਗਿਆ ਹੈ। ਦਰਅਸਲ ਚੀਨ ‘ਚ ਕੋਰੋਨਾ ਵਾਇਰਸ ਨਾਲ ਵੱਡੀ ਗਿਣਤੀ ਵਿਚ ਲੋਕ ਸ਼ਿਕਾਰ ਹੋਏ ਹਨ ਅਤੇ ਇਸ ਕਾਰਨ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਨੂੰ ਦੇਖਦਿਆਂ ਮੁੰਬਈ ਹਵਾਈ ਅੱਡੇ ‘ਤੇ ਨਿਗਰਾਨੀ ਵਧਾ ਦਿੱਤੀ ਗਈ ਹੈ। ਓਧਰ ਬੀ. ਐੱਮ. ਸੀ. ‘ਚ ਕਾਰਜਕਾਰੀ ਸਿਹਤ ਅਧਿਕਾਰੀ ਨੇ ਦੱਸਿਆ ਕਿ ਅਜਿਹੇ ਲੋਕਾਂ ਦੇ ਇਲਾਜ ਲਈ ਇੱਕ ਵੱਖਰਾ ਵਾਰਡ ਬਣਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਹਤ ਅਧਿਕਾਰੀਆਂ ਨੇ ਚੀਨ ਤੋਂ ਆਏ ਦੋ ਲੋਕਾਂ ਨੂੰ ਕਸਤੂਰਬਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਹਲਕਾ ਜੁਕਾਮ ਅਤੇ ਸਰਦੀ-ਜੁਕਾਮ ਹੈ। ਨਿਗਰਾਨੀ ਵਿੱਚ ਰੱਖੇ ਗਏ ਦੋਹਾਂ ਵਿਅਕਤੀਆਂ ਬਾਰੇ ਕੋਈ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਡਾਕਟਰਾਂ ਨੂੰ ਕੋਰੋਨਾ ਵਾਇਰਸ ਨੂੰ ਲੈ ਕੇ ਹਿਦਾਇਤ ਦਿੱਤੀ ਗਈ ਹੈ ਕਿ ਇਸ ਤਰ੍ਹਾਂ ਦੇ ਲੱਛਣ ਵਾਲੇ ਲੋਕ ਜੇਕਰ ਮੁੰਬਈ ਕੌਮਾਂਤਰੀ ਹਵਾਈ ਅੱਡੇ ‘ਤੇ ਨਜ਼ਰ ਆਉਂਦੇ ਹਨ, ਤਾਂ ਬਿਨਾਂ ਦੇਰ ਕੀਤੇ ਉਨ੍ਹਾਂ ਨੂੰ ਵਾਰਡ ‘ਚ ਭੇਜ ਦਿੱਤਾ ਜਾਵੇ। ਦਰਅਸਲ ਚੀਨ ‘ਚ ਕੋਰੋਨਾ ਵਾਇਰਸ ਫੈਲਣ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।ਇਸ ਕਾਰਨ ਵੱਡੀ ਗਿਣਤੀ ਵਿੱਚ ਲੋਕ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਹਨ। ਇੱਥੇ ਦੱਸ ਦੇਈਏ ਕਿ ਕੋਰੋਨਾ ਵਾਇਰਸ ਵਿਸ਼ਾਣੂਆਂ ਦਾ ਇੱਕ ਵੱਡਾ ਸਮੂਹ ਹੈ, ਜੋ ਕਿ ਆਮ ਜੁਕਾਮ ਤੋਂ ਲੈ ਕੇ ਸਾਹ ਲੈਣ ‘ਚ ਗੰਭੀਰ ਸਮੱਸਿਆ ਤੱਕ ਪੈਦਾ ਕਰ ਸਕਦਾ ਹੈ। ਚੀਨ ਵਿੱਚ ਜਿਸ ਵਾਇਰਸ ਦੀ ਲਪੇਟ ‘ਚ ਆ ਕੇ ਲੋਕਾਂ ਦੀ ਜਾਨ ਜਾ ਰਹੀ ਹੈ, ਉਹ ਇਸੇ ਤਰ੍ਹਾਂ ਵੱਖਰੀ ਕਿਸਮ ਦਾ ਹੈ ਅਤੇ ਇਸ ਤੋਂ ਪਹਿਲਾਂ ਕਦੇ ਨਹੀਂ ਦੇਖਿਆ ਗਿਆ ਹੈ। ਕੋਰੋਨਾ ਵਾਇਰਸ ਨਾਲ ਇਨਫੈਕਟਡ ਹੋਣ ‘ਤੇ ਵਿਅਕਤੀ ਨੂੰ ਬੁਖਾਰ, ਜੁਕਾਮ, ਸਾਹ ਲੈਣ ‘ਚ ਤਕਲੀਫ ਵਰਗੇ ਲੱਛਣ ਨਜ਼ਰ ਆਉਂਦੇ ਹਨ।


