- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਤੇ ਜਪਾਨ ਵੱਲੋਂ ਰੇਲ ਪ੍ਰਾਜੈਕਟ ਸਮੇਤ ਛੇ ਸਮਝੌਤੇ ਸਹੀਬੰਦ
ਟੋਕੀਓ – ਭਾਰਤ ਤੇ ਜਪਾਨ ਨੇ ਅੱਜ ਇਥੇ ਹਾਈ ਸਪੀਡ ਰੇਲ ਪ੍ਰਾਜੈਕਟ ਤੇ ਜਲ ਸੈਨਾ ਸਹਿਯੋਗ ਸਬੰਧੀ ਛੇ ਸਮਝੌਤਿਆਂ ’ਤੇ ਸਹੀ ਪਾਈ। ਇਹੀ ਨਹੀਂ ਦੋਵਾਂ ਮੁਲਕਾਂ ਨੇ ਵਿਦੇਸ਼ ਤੇ ਰੱਖਿਆ ਮੰਤਰੀ ਪੱਧਰ ਦੀ 2+2 ਸੰਵਾਦ ਦੀ ਸਹਿਮਤੀ ਵੀ ਦਿੱਤੀ। ਦੋਵਾਂ ਮੁਲਕਾਂ ਨੇ ਵਿਦੇਸ਼ੀ ਕਰੰਸੀ ਦੇ ਤਬਾਦਲੇ ਅਤੇ ਕੈਪੀਟਲ ਬਾਜ਼ਾਰਾਂ ਨੂੰ ਵਧੇਰੇ ਸਥਿਰ ਕਰਨ ਦੇ ਇਰਾਦੇ ਨਾਲ 75 ਅਰਬ ਅਮਰੀਕੀ ਡਾਲਰ ਦੀ ਕਰੰਸੀ ਦੇ ਤਬਾਦਲੇ ਸਬੰਧੀ ਦੁਵੱਲਾ ਸਵੈਪ ਸਮਝੌਤਾ (ਬੀਐਸਏ) ਵੀ ਸਹੀਬੰਦ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੇ ਜਪਾਨੀ ਹਮਰੁਤਬਾ ਸ਼ਿੰਜੋ ਐਬੇ ਨੇ ਦਹਿਸ਼ਤਗਰਦੀ ਦੇ ਆਲਮੀ ਪੱਧਰ ’ਤੇ ਪਸਾਰੇ ਦੀ ਨਿਖੇਧੀ ਕਰਦਿਆਂ ਪਾਕਿਸਤਾਨ ਨੂੰ ਕਿਹਾ ਹੈ ਕਿ ਉਹ ਮੁੰਬਈ ਤੇ ਪਠਾਨਕੋਟ ਦਹਿਸ਼ਤੀ ਹਮਲਿਆਂ ਦੇ ਸਾਜ਼ਿਸ਼ਘਾੜਿਆਂ ਨੂੰ ਨਿਆਂ ਦੇ ਕਟਹਿਰੇ ’ਚ ਖੜ੍ਹਾ ਕਰੇ। ਦੋਵਾਂ ਆਗੂਆਂ ਨੇ ਸਾਰੇ ਮੁਲਕਾਂ ਨੂੰ ਸੱਦਾ ਦਿੱਤਾ ਕਿ ਉਹ ਦਹਿਸ਼ਤਗਰਦਾਂ ਦੀਆਂ ਛੁਪਣਗਾਹਾਂ ਤੇ ਬੁਨਿਆਦੀ ਢਾਂਚੇ ਅਤੇ ਦਹਿਸ਼ਤੀ ਨੈੱਟਵਰਕ ਤੇ ਵਿੱਤੀ ਚੈਨਲਾਂ ਨੂੰ ਖ਼ਤਮ ਕਰਨ ਲਈ ਮਿਲ ਕੇ ਕੰਮ ਕਰਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਜਪਾਨੀ ਹਮਰੁਤਬਾ ਸ਼ਿਜ਼ੋ ਐਬੇ ਨੇ ਕਰਾਰ ਸਹੀਬੰਦ ਕਰਨ ਤੋਂ ਪਹਿਲਾਂ ਦੁਵੱਲੇ, ਖੇਤਰੀ ਤੇ ਆਲਮੀ ਮੁੱਦਿਆਂ ਸਮੇਤ ਭਾਰਤ-ਪ੍ਰਸ਼ਾਂਤ ਖਿੱਤੇ ਦੇ ਹਾਲਾਤ ’ਤੇ ਵੀ ਚਰਚਾ ਕੀਤੀ। ਇਸ 13ਵੇਂ ਸਾਲਾਨਾ ਸਿਖਰ ਸੰਮੇਲਨ ਦੌਰਾਨ ਦੋਵਾਂ ਮੁਲਕਾਂ ਦੇ ਪ੍ਰਧਾਨ ਮੰਤਰੀਆਂ ਨੇ ਦੁਵੱਲੇ ਰਿਸ਼ਤਿਆਂ ਨੂੰ ਵਿਕਸਤ ਕਰਨ ਤੇ ਸਹਿਯੋਗ ਦੇ ਨਵੇਂ ਖੇਤਰਾਂ ਨੂੰ ਖੋਜਣ ਤੇ ਭਾਰਤ-ਪ੍ਰਸ਼ਾਂਤ ਖਿੱਤੇ, ਜਿੱਥੇ ਚੀਨ ਆਪਣਾ ਅਧਾਰ ਵਧਾਉਣ ਲਈ ਯਤਨਸ਼ੀਨ ਹੈ, ਜਿਹੇ ਮੁੱਦਿਆਂ ’ਤੇ ਨਜ਼ਰਸਾਨੀ ਕੀਤੀ। ਦੋਵਾਂ ਆਗੂਆਂ ਨੇ ਦੋਵਾਂ ਮੁਲਕਾਂ ਦੇ ਵਿਦੇਸ਼ ਮੰਤਰੀਆਂ ਤੇ ਰੱਖਿਆ ਮੰਤਰੀਆਂ ਦਰਮਿਆਨ 2+2 ਸੰਵਾਦ ਦੀ ਵੀ ਸਹਿਮਤੀ। ਇਸ ਤੋਂ ਪਹਿਲਾਂ ਭਾਰਤ, ਅਮਰੀਕਾ ਨਾਲ ਵੀ ਅਜਿਹਾ ਸਮਝੌਤਾ ਕਰ ਚੁੱਕਾ ਹੈ। ਗੱਲਬਾਤ ਮਗਰੋਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘ਦੋਵਾਂ ਮੁਲਕਾਂ ਨੇ ਡਿਜੀਟਲ ਭਾਈਵਾਲੀ ਤੋਂ ਸਾਇਬਰਸਪੇਸ, ਸਿਹਤ, ਰੱਖਿਆ, ਸਾਗਰ ਤੋਂ ਪੁਲਾੜ ਹਰ ਖੇਤਰ ਵਿੱਚ ਭਾਈਵਾਲੀ ਨੂੰ ਮਜ਼ਬੂਤ ਕਰਨ ਦੀ ਸਹਿਮਤੀ ਦਿੱਤੀ ਹੈ।’


