- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਤੇ ਪਾਕਿਸਤਾਨ ਦੀ ਟੱਕਰ ਅੱਜ
ਦੁਬਈ – ਏਸ਼ਿਆਈ ਕ੍ਰਿਕਟ ਦੇ ਦੋ ਸਭ ਤੋਂ ਵੱਡੇ ਵਿਰੋਧੀ ਭਾਰਤ ਅਤੇ ਪਾਕਿਸਤਾਨ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਵਿੱਚ ਬੁੱਧਵਾਰ ਨੂੰ ਹੋਣ ਵਾਲੇ ਮਹਾਂਮੁਕਾਬਲੇ ਲਈ ਪੂਰੀ ਤਰ੍ਹਾਂ ਤਿਆਰ ਹੋ ਚੁੱਕੇ ਹਨ। ਭਾਰਤ ਅਤੇ ਪਾਕਿਸਤਾਨ ਵਿਚਾਲੇ ਦੁਵੱਲੇ ਕ੍ਰਿਕਟ ਸਬੰਧ ਸਿਆਸੀ ਤਣਾਅ ਕਾਰਨ ਲੰਮੇ ਸਮੇਂ ਤੋਂ ਟੁੱਟੇ ਹੋਏ ਹਨ ਅਤੇ ਦੋਵੇਂ ਟੀਮਾਂ ਸਿਰਫ਼ ਆਈਸੀਸੀ ਜਾਂ ਏਸ਼ਿਆਈ ਟੂਰਨਾਮੈਂਟ ਵਿੱਚ ਹੀ ਆਹਮੋ-ਸਾਹਮਣੇ ਹੋ ਰਹੀਆਂ ਹਨ। ਦੋਵਾਂ ਟੀਮਾਂ ਵਿਚਾਲੇ ਪਿਛਲਾ ਮੁਕਾਬਲਾ ਇੱਕ ਸਾਲ ਤੋਂ ਵੱਧ ਸਮਾਂ ਪਹਿਲਾਂ ਜੂਨ 2017 ਵਿੱਚ ਇੰਗਲੈਂਡ ਵਿੱਚ ਆਈਸੀਸੀ ਚੈਂਪੀਅਨਜ਼ ਟਰਾਫ਼ੀ ਦੇ ਫਾਈਨਲ ਵਿੱਚ ਹੋਇਆ ਸੀ। ਉਦੋਂ ਪਾਕਿਸਤਾਨੀ ਟੀਮ ਨੇ ਭਾਰਤ ਨੂੰ 180 ਦੌੜਾਂ ਨਾਲ ਹਰਾ ਕੇ ਖ਼ਿਤਾਬੀ ਜਿੱਤ ਹਾਸਲ ਕੀਤੀ ਸੀ। ਹਾਲਾਂਕਿ ਗਰੁੱਪ ਗੇੜ ਵਿੱਚ ਭਾਰਤ ਨੇ ਪਾਕਿਸਤਾਨ ਨੂੰ 124 ਦੌੜਾਂ ਨਾਲ ਮਾਤ ਦਿੱਤੀ ਸੀ। ਇੰਨ੍ਹੇ ਵਕਫ਼ੇ ਮਗਰੋਂ ਮੁਕਾਬਲੇ ਦੀ ਬੇਸਬਰੀ ਨਾਲ ਉਡੀਕ ਸੀ, ਜੋ ਹੁਣ ਪੂਰੀ ਹੋਣ ਜਾ ਰਹੀ ਹੈ। ਦੋਵੇਂ ਟੀਮਾਂ ਇਸ ਮੈਚ ਲਈ ਪੂਰੀ ਤਰ੍ਹਾਂ ਤਿਆਰ ਹਨ। ਹਾਲਾਂਕਿ ਇਸ ਮੁਕਾਬਲੇ ਵਿੱਚ ਭਾਰਤ ਨੂੰ ਆਪਣੇ ਕਪਤਾਨ ਵਿਰਾਟ ਕੋਹਲੀ ਦੀ ਘਾਟ ਰੜਕ ਸਕਦੀ ਹੈ, ਜਿਸ ਨੂੰ ਇਸ ਟੂਰਨਾਮੈਂਟ ਤੋਂ ਆਰਾਮ ਦਿੱਤਾ ਗਿਆ ਹੈ। ਹਾਲਾਂਕਿ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੈਚ ਦੌਰਾਨ ਭਾਰਤੀ ਕਪਤਾਨ ਵਿਰਾਟ ਦਾ ਬੱਲਾ ਨਹੀਂ ਚੱਲ ਸਕਿਆ ਸੀ। ਵਿਰਾਟ ਦੀ ਗ਼ੈਰ-ਮੌਜੂਦਗੀ ਵਿੱਚ ਭਾਰਤ ਦੀ ਕਪਤਾਨੀ ਸੰਭਾਲ ਰਹੇ ਰੋਹਿਤ ਸ਼ਰਮਾ ਕੋਲ ਸ਼ਾਨਦਾਰ ਮੌਕਾ ਹੈ ਕਿ ਉਹ ਭਾਰਤ ਨੂੰ ਪਾਕਿਸਤਾਨ ਤੋਂ ਜਿੱਤ ਦਿਵਾਏ। ਪਾਕਿਸਤਾਨ ਇਸ ਟੂਰਨਾਮੈਂਟ ਵਿੱਚ ਹਾਂਗਕਾਂਗ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਆਪਣੀ ਮੁਹਿੰਮ ਦੀ ਜੇਤੂ ਸ਼ੁਰੂਆਤ ਕਰ ਚੁੱਕਿਆ ਹੈ। ਏਸ਼ੀਆ ਕੱਪ ਵਿੱਚ ਇਹ ਇੱਕ ਦਿਲਚਸਪ ਤੱਥ ਹੈ ਕਿ 1984 ਤੋਂ ਸ਼ੁਰੂ ਹੋਏ ਇਸ ਟੂਰਨਾਮੈਂਟ ਵਿੱਚ ਭਾਰਤ ਅਤੇ ਪਾਕਿਸਤਾਨ ਦਾ ਹੁਣ ਤੱਕ ਇੱਕ ਵਾਰ ਵੀ ਫਾਈਨਲ ਵਿੱਚ ਮੁਕਾਬਲਾ ਨਹੀਂ ਹੋਇਆ। ਭਾਰਤ ਟੂਰਨਾਮੈਂਟ ਨੂੰ ਇੱਕ ਰੋਜ਼ਾ ਵਜੋਂ ਪੰਜ ਵਾਰ 1984, 1988, 1990-91, 1995, 2010 ਅਤੇ ਟੀ-20 ਦੇ ਰੂਪ ਵਿੱਚ 2016 ਵਿੱਚ ਜਿੱਤ ਚੁੱਕਿਆ ਹੈ, ਜਦੋਂਕਿ ਪਾਕਿਸਤਾਨ ਨੇ 2000 ਅਤੇ 2012 ਵਿੱਚ ਏਸ਼ੀਆ ਕੱਪ ਜਿੱਤਿਆ ਹੈ।
ਹਾਲਾਂਕਿ ਇਸ ਵਾਰ ਟੂਰਨਾਮੈਂਟ ਵੱਖਰੀ ਤਰ੍ਹਾਂ ਦਾ ਹੈ। ਇਸ ਵਿੱਚ ਦੋਵੇਂ ਟੀਮਾਂ ਦੂਜੀ ਵਾਰ ਵੀ ਭਿੜ ਸਕਦੀਆਂ ਹਨ। ਭਾਰਤ ਅਤੇ ਪਾਕਿਸਤਾਨ ਦਾ ਸੁਪਰ-4 ਵਿੱਚ ਵੀ ਮੁਕਾਬਲਾ ਹੋ ਸਕਦਾ ਹੈ। ਪੰਜ ਵਾਰ ਦੀ ਚੈਂਪੀਅਨ ਸ੍ਰੀਲੰਕਾ ਗਰੁੱਪ ‘ਬੀ’ ਵਿੱਚ ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ ਤੋਂ ਲਗਾਤਾਰ ਦੋ ਮੈਚ ਹਾਰ ਕੇ ਟੂਰਨਾਮੈਂਟ ਤੋਂ ਬਾਹਰ ਹੋ ਚੁੱਕੀ ਹੈ। ਸੁਪਰ-4 ਦੀਆਂ ਸੀਨੀਅਰ ਦੋ ਟੀਮਾਂ ਨੇ ਫਾਈਨਲ ਵਿੱਚ ਭਿੜਨਾ ਹੈ। ਜੇਕਰ ਭਾਰਤ ਅਤੇ ਪਾਕਿਸਤਾਨ ਦੋਵਾਂ ਨੇ ਆਪਣੀ ਤਾਕਤ ਦੇ ਹਿਸਾਬ ਨਾਲ ਪ੍ਰਦਰਸ਼ਨ ਕੀਤਾ ਤਾਂ ਪਹਿਲੀ ਵਾਰ ਏਸ਼ੀਆ ਕੱਪ ਦੇ ਫਾਈਨਲ ਵਿੱਚ ਉਨ੍ਹਾਂ ਦਾ ਮੁਕਾਬਲਾ ਹੋ ਸਕਦਾ ਹੈ। ਇਸ ਵੇਲੇ ਦੋਵਾਂ ਟੀਮਾਂ ਦੀਆਂ ਨਜ਼ਰਾਂ ਇਸ ਗਰੁੱਪ ਮੁਕਾਬਲੇ ’ਤੇ ਲੱਗੀਆਂ ਹੋਈਆਂ ਹਨ, ਜਿਸ ਵਿੱਚ ਉਹ ਇੱਕ-ਦੂਜੇ ਨੂੰ ਹਰਾਉਣ ਲਈ ਪੂਰਾ ਜ਼ੋਰ ਲਗਾ ਦੇਣਗੀਆਂ।


