- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਤੇ ਬੰਗਲਾਦੇਸ਼ ਵਿਚਾਲੇ ਸੁਪਰ-4 ਦਾ ਪਹਿਲਾ ਮੈਚ ਅੱਜ
ਦੁਬਈ – ਪਾਕਿਸਤਾਨ ਨੂੰ ਹਰਾਉਣ ਤੋਂ ਬਾਅਦ ਭਾਰਤ ਸ਼ੁੱਕਰਵਾਰ ਨੂੰ ਸੁਪਰ ਚਾਰ ਦੇ ਆਪਣੇ ਪਹਿਲੇ ਮੈਚ ਵਿੱਚ ਬੰਗਲਾਦੇਸ਼ ਨਾਲ ਭਿੜੇਗਾ ਜੋ ਕਿਸੇ ਵੀ ਵੱਡੀ ਟੀਮ ਨੂੰ ਆਪਣੇ ਦਿਨ ਹਰਾਉਣ ਦੀ ਸਮਰੱਥਾ ਰੱਖਦਾ ਹੈ।ਭਾਰਤ ਲਈ ਸਭ ਤੋਂ ਵੱਡੀ ਚਿੰਤਾ ਟੀਮ ਕੋਆਰਡੀਨੇਸ਼ਨ ਹੋਵੇਗੀ ਕਿਉਂਕਿ ਹਾਰਦਿਕ ਪੰਡਿਆ ਲੱਕ ਵਿੱਚ ਸੱਟ ਕਾਰਨ ਟੂਰਨਾਮੈਂਟ ਤੋਂ ਬਾਹਰ ਹੋ ਗਿਆ ਹੈ ਜਦੋਂਕਿ ਹਾਂਗਕਾਂਗ ਤੇ ਪਾਕਿਸਤਾਨ ਖ਼ਿਲਾਫ਼ ਲਗਾਤਾਰ ਦੋ ਦਿਨ ਖੇਡਣ ਤੋਂ ਬਾਅਦ ਭੁਵਨੇਸ਼ਵਰ ਕੁਮਾਰ ਨੂੰ ਆਰਾਮ ਦਿੱਤਾ ਜਾ ਸਕਦਾ ਹੈ। ਅਕਸ਼ਰ ਪਟੇਲ ਤੇ ਸ਼ਰਦੁਲ ਠਾਕੁਰ ਦੇ ਵੀ ਸੱਟਾਂ ਕਾਰਨ ਬਾਹਰ ਹੋਣ ਤੋਂ ਭਾਰਤ ਦੀ ਪ੍ਰੇਸ਼ਾਨੀ ਵੱਧ ਗਈ ਹੈ। ਖੱਬੇ ਹੱਥ ਦੇ ਸਪਿੰਨਰ ਖਲੀਲ ਅਹਿਮਦ ਨੂੰ ਭੁਵਨੇਸ਼ਵਰ ਦੀ ਜਗ੍ਹਾ ’ਤੇ ਆਖ਼ਰੀ ਗਿਆਰਾਂ ਵਿੱਚ ਮੌਕਾ ਦਿੱਤਾ ਜਾ ਸਕਦਾ ਹੈ ਪਰ ਹੁਣੇ ਇਹ ਸਪੱਸ਼ਟ ਨਹੀਂ ਹੈ ਕਿ ਪੰਡਿਆ ਦਾ ਬਦਲ ਕੌਣ ਹੋਵੇਗਾ। ਅਕਸ਼ਰ ਦੀ ਜਗ੍ਹਾ ਰਵਿੰਦਰ ਜਡੇਜਾ ਜਦੋਂਕਿ ਸ਼ਾਰਦੁੱਲ ਦੀ ਜਗ੍ਹਾ ਸਿਧਾਰਥ ਕੌਲ ਨੂੰ ਵੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ ਜਿਸ ਦੀ ਪੁਸ਼ਟੀ ਭਾਰਤੀ ਕ੍ਰਿਕਟ ਬੋਰਡ ਨੇ ਵੀਰਵਾਰ ਨੂੰ ਕੀਤੀ। ਪੰਡਿਆ ਦੇ ਬਦਲ ਵਜੋਂ ਦੀਪਕ ਚਾਹਰ ਟੀਮ ਨਾਲ ਜੁੜ ਰਿਹਾ ਹੈ ਪਰ ਇਸ ਦੀ ਸੰਭਾਵਨਾ ਨਹੀਂ ਹੈ ਕਿ ਉਸ ਦੀ ਇਹ ਸੰਭਾਵਨਾ ਨਹੀਂ ਹੈ ਕਿ ਉਸ ਨੂੰ ਸਿੱਧੇ ਆਖ਼ਰੀ ਗਿਆਰਾਂ ਵਿੱਚ ਜਗ੍ਹਾ ਮਿਲ ਜਾਵੇਗੀ। ਮਨੀਸ਼ ਪਾਂਡੇ ਬੱਲੇਬਾਜ਼ੀ ਵਿੱਚ ਡੂੰਘਾਈ ਪੈਦਾ ਕਰ ਸਕਦਾ ਹੈ ਅਤੇ ਮੱਧਕ੍ਰਮ ’ਚ ਉਸ ਨੂੰ ਮੌਕਾ ਦਿੱਤੇ ਜਾਣ ਦੀ ਸੰਭਾਵਨਾ ਹੈ। ਕੇਦਾਰ ਜਾਧਵ ਦੀ ਆਫ਼ ਸਪਿੰਨ ਪ੍ਰਭਾਵੀ ਹੈ ਅਤੇ ਉਹ ਪੰਡਿਆ ਦੇ ਹਿੱਸੇ ਦੇ ਓਵਰ ਕਰ ਸਕਦਾ ਹੈ। ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਤੇ ਸ਼ਿਖਰ ਧਵਨ ਪਹਿਲੇ ਦੋ ਮੈਚਾਂ ਵਿੱਚ ਦੌੜਾਂ ਬਣਾਉਣ ਵਿੱਚ ਸਫ਼ਲ ਰਹ ਜਦੋਂਕਿ ਅੰਬਾਤੀ ਰਾਇਡੂ ਅਤੇ ਦਿਨੇਸ਼ ਕਾਰਤਿਕ ਨੇ ਪਾਕਿਸਤਾਨ ਖ਼ਿਲਾਫ਼ ਠੋਸ ਬੱਲੇਬਾਜ਼ੀ ਕੀਤੀ। ਮਹਿੰਦਰ ਸਿੰਘ ਧੋਨੀ ਦੀ ਬੱਲੇਬਾਜ਼ੀ ਫਾਰਮ ਟੀਮ ਪ੍ਰਬੰਧਨ ਲਈ ਚਿੰਤਾ ਦਾ ਵਿਸ਼ਾ ਹੋ ਸਕਦੀ ਹੈ ਅਤੇ ਇਹ ਦੇਖਣਾ ਰੋਚਕ ਹੋਵੇਗਾ ਕਿ ਕਪਤਾਨ ਰੋਹਿਤ ਉਸ ਨੂੰ ਉੱਪਰਲੇ ਕ੍ਰਮ ’ਚ ਬੱਲੇਬਾਜ਼ੀ ਲਈ ਸੱਦ ਕੇ ਕਰੀਜ਼ ’ਤੇ ਜ਼ਿਆਦਾ ਸਮਾਂ ਬਿਤਾਉਣ ਦਾ ਮੌਕਾ ਦਿੰਦਾ ਹੈ ਜਾਂ ਨਹੀਂ।


