- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਤੋਂ ਆਸਟ੍ਰੇਲੀਆ ਜਾਣ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ ਨਵੇਂ ਨਿਯਮਾਂ ਤਹਿਤ 50 ਲੱਖ ਰੁਪਏ ਜੁਰਮਾਨਾ ਤੇ ਹੋਵੇਗੀ ਜੇਲ੍ਹ
ਆਸਟ੍ਰੇਲੀਆਂ – ਭਾਰਤ ਤੋਂ ਆਉਣ ਵਾਲੇ ਯਾਤਰੀਆਂ ਪ੍ਰਤੀ ਆਸਟ੍ਰੇਲੀਆ ਦੀ ਸਰਕਾਰ ਸਖ਼ਤ ਹੋ ਗਈ ਹੈ। ਸਰਕਾਰ ਭਾਰਤ ਤੋਂ ਘਰ ਵਾਪਸੀ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਜੁਰਮਾਨਾ ਤੇ ਜੇਲ੍ਹ ਵਰਗੀ ਸਜ਼ਾ ਦੇਣ ਦੀ ਵਿਵਸਥਾ ਕਰੇਗੀ। ਦੇਸ਼ ਤੇ ਖ਼ਜ਼ਾਨਾ ਮੰਤਰੀ ਜੋਸ਼ ਫ੍ਰਾਈਡੇਨਬਰਗ ਨੇ ਇਸ ਕਦਮ ਨੂੰ ਕਠੋਰ ਦੱਸਦੇ ਹੋਏ ਇਸ ਦਾ ਬਚਾਅ ਕਰਦਿਆ, ਪਰ ਕਿਹਾ ਕਿ ਇਸ ਨੂੰ ਲਿਆਉਣ ਦੀ ਜ਼ਰੂਰਤ ਹੈ। ਪ੍ਰਧਾਨ ਮੰਤਰੀ ਸਕੌਟ ਮੌਰਿਸਨ ਦੀ ਸਰਕਾਰ ਨੇ ਭਾਰਤ ਤੋਂ ਆਉਣ ਵਾਲੀਆਂ ਸਿੱਧੀਆਂ ਉਡਾਣਾਂ ਤੇ ਪਹਿਲਾਂ ਹੀ ਰੋਕ ਲਗਾ ਦਿੱਤੀ ਹੈ।ਸਰਕਾਰ ਵੱਲੋਂ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਕਿਉਂਕਿ ਹਾਲ ਹੀ ਵਿੱਚ ਦੋ ਆਸਟ੍ਰੇਲਿਆਈ ਕ੍ਰਿਕਟਰ 29 ਅਪ੍ਰੈਲ ਨੂੰ ਦੇਸ਼ ਪੁੱਜੇ। ਭਾਰਤ ਤੋਂ ਆਉਣ ਵਾਲੀਆਂ ਸਿੱਧੀਆਂ ਉਡਾਣਾਂ ਤੇ ਲੱਗੀ ਰੋਕ ਨੂੰ ਦੇਖਦੇ ਹੋਏ ਇਨ੍ਹਾਂ ਦੋਵਾਂ ਕ੍ਰਿਕਟਰਾਂ ਨੇ ਸਭ ਤੋਂ ਪਹਿਲਾਂ ਕਤਰ ਦੀ ਯਾਤਰਾ ਕੀਤੀ। ਫਿਰ ਉੱਥੋਂ ਆਸਟ੍ਰੇਲੀਆ ਲਈ ਉਡਾਣ ਭਰੀ। ਸਿਹਤ ਮੰਤਰੀ ਗ੍ਰੇਡ ਹੰਟ ਨੇ ਬੀਤੀ ਰਾਤ ਐਲਾਨ ਕੀਤਾ ਕਿ ਉਹ ਸਰਹੱਦ ਤੇ ਪਾਬੰਦੀਆਂ ਨੂੰ ਸਖ਼ਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਇਸ ਨਿਯਮ ਨੂੰ ਤੋੜਨ ਦਾ ਯਤਨ ਕਰੇਗਾ, ਉਸ ਤੇ 66,600 ਡਾਲਰ (ਲਗਪਗ 50 ਲੱਖ ਰੁਪਏ) ਦਾ ਜੁਰਮਾਨਾ ਲਗਾਇਆ ਜਾਵੇਗਾ ਜਾਂ ਪੰਜ ਸਾਲ ਜੇਲ੍ਹ ਦੀ ਸਜ਼ਾ ਹੋਵੇਗੀ, ਜਾਂ ਫਿਰ ਉਸ ਨੂੰ ਦੋਵੇਂ ਹੀ ਸਜ਼ਾ ਝੱਲਣੀਆਂ ਪੈ ਸਕਦੀਆਂ ਹਨ।ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਅਜਿਹੇ ਫ਼ੈਸਲੇ ਹਲਕੇ ਵਿੱਚ ਨਹੀਂ ਲੈਂਦੀ। ਹਾਲਾਂਕਿ, ਇਹ ਆਸਟ੍ਰੇਲਿਆਈ ਲੋਕਾਂ ਦੀ ਸਿਹਤ ਲਈ ਜ਼ਰੂਰੀ ਹੈ। ਕੁਆਰੰਟਾਈਨ ਸਿਸਟਮ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ ਅਤੇ ਕੁਆਰੰਟਾਈਨ ਫੈਸਿਲਟੀ ਵਿੱਚ ਕੋਵਿਡ-19 ਦੇ ਮਾਮਲੇ ਸੰਭਾਲਣ ਲਾਇਕ ਪੱਧਰ ਤੇ ਹਨ। ਨਵੇਂ ਨਿਯਮ 3 ਮਈ ਤੋਂ ਲਾਗੂ ਹੋ ਜਾਣਗੇ ਤੇ 15 ਮਈ ਨੂੰ ਇਸ ਦੀ ਸਮੀਖਿਆ ਕੀਤੀ ਜਾਵੇਗੀ। ਹੰਟ ਨੇ ਬਾਇਓਸਕਿਓਰਟੀ ਐਕਟ ਤਹਿਤ ਮੁਹੱਈਆ ਕਰਵਾਈਆਂ ਗਈਆਂ ਸ਼ਕਤੀਆਂ ਜ਼ਰੀਏ ਨਵੇਂ ਨਿਯਮਾਂ ਨੂੰ ਲਾਗੂ ਕੀਤਾ। ਇਸ ਐਕਟ ਜ਼ਰੀਏ ਸਰਹੱਦਾਂ ਨੂੰ ਬੰਦ ਵੀ ਕੀਤਾ ਗਿਆ ਸੀ।


