- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਦੀ ਬੰਗਲਾਦੇਸ਼ ਨਾਲ ਟੱਕਰ ਅੱਜ
ਮੌਜੂਦਾ ਚੈਂਪੀਅਨ ਆਸਟਰੇਲੀਆ ਖ਼ਿਲਾਫ਼ ਪ੍ਰਭਾਵਸ਼ਾਲੀ ਜਿੱਤ ਨਾਲ ਹੌਸਲੇ ਨਾਲ ਭਰਪੂਰ ਭਾਰਤ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਸੋਮਵਾਰ ਨੂੰ ਇੱਥੇ ਆਪਣੇ ਦੂਜੇ ਗਰੁੱਪ ‘ਏ’ ਮੈਚ ਵਿੱਚ ਬੰਗਲਾਦੇਸ਼ ਨਾਲ ਭਿੜੇਗਾ ਅਤੇ ਉਸ ਦਾ ਟੀਚਾ ਆਪਣੀ ਜੇਤੂ ਲੈਅ ਜਾਰੀ ਰੱਖਣਾ ਹੋਵੇਗਾ। ਇਸੇ ਗਰੁੱਪ ਦੇ ਇੱਕ ਹੋਰ ਮੈਚ ਵਿੱਚ ਆਸਟਰੇਲੀਆ ਦਾ ਸਾਹਮਣਾ ਸ੍ਰੀਲੰਕਾ ਨਾਲ ਹੋਵੇਗਾ। ਇਹ ਦੋਵੇਂ ਟੀਮਾਂ ਆਪਣੇ ਪਹਿਲੇ ਮੈਚ ਹਾਰ ਗਈਆਂ ਹਨ। ਸ੍ਰੀਲੰਕਾ ਨੂੰ ਸ਼ਨਿਚਰਵਾਰ ਨੂੰ ਨਿਊਜ਼ੀਲੈਂਡ ਨੇ ਸੱਤ ਵਿਕਟਾਂ ਨਾਲ ਹਰਾਇਆ ਸੀ।ਲੈੱਗ ਸਪਿੰਨਰ ਪੂਨਮ ਯਾਦਵ ਦੇ ਸ਼ਾਨਦਾਰ ਸਪੈਲ ਨਾਲ ਭਾਰਤ ਨੇ ਸ਼ੁੱਕਰਵਾਰ ਨੂੰ ਟੂਰਨਾਮੈਂਟ ਦੇ ਪਹਿਲੇ ਮੈਚ ਵਿੱਚ ਆਸਟਰੇਲੀਆ ਨੂੰ 17 ਦੌੜਾਂ ਨਾਲ ਹਰਾਇਆ ਸੀ। ਇਸ ਦੇ ਬਾਵਜੂਦ ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਟੀਮ ਬੰਗਲਾਦੇਸ਼ ਨੂੰ ਕਮਜੋਰ ਸਮਝਣ ਦੀ ਗ਼ਲਤੀ ਨਹੀਂ ਕਰ ਸਕਦੀ ਕਿਉਂਕਿ ਉਸ ਨੂੰ ਆਪਣੇ ਇਸ ਵਿਰੋਧੀ ਤੋਂ ਸਾਲ 2018 ਵਿੱਚ ਟੀ-20 ਏਸ਼ੀਆ ਕੱਪ ਵਿੱਚ ਦੋ ਵਾਰ ਹਾਰ ਝੱਲਣੀ ਪਈ ਸੀ।


