- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਦੁਨੀਆਂ ਦਾ ਅਤਿਅੰਤ ਸਹਿਣਸ਼ੀਲ ਦੇਸ਼: ਰਾਜਨਾਥ ਸਿੰਘ
ਲਖਨਊ – ਦੇਸ਼ ਵਿਚ ਵੱਧ ਰਹੀ ਅਸਹਿਣਸ਼ੀਲਤਾ ਦੇ ਦੋਸ਼ਾਂ ਨੂੰ ਸਿਰੇ ਤੋਂ ਦਰਕਿਨਾਰ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਦੁਨੀਆਂ ਵਿਚ ਭਾਰਤ ਜਿੰਨਾ ਸ਼ਹਿਣਸ਼ੀਲ ਦੇਸ਼ ਕੋਈ ਵੀ ਨਹੀਂ ਹੈ। ਕਿੰਗ ਜਾਰਜ’ਜ਼ ਮੈਡੀਕਲ ਯੂਨੀਵਰਸਿਟੀ ਦੇ 114ਵੇਂ ਸਥਾਪਨਾ ਦਿਵਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਵਿਚ ਜਿੰਨੀ ਸ਼ਹਿਣਸ਼ੀਲਤਾ ਹੈ, ਉਹ ਸਮਝਦੇ ਹਨ ਕਿ ਇੰਨੀ ਦੁਨੀਆਂ ਦੇ ਕਿਸੇ ਵੀ ਕੋਨੇ ਵਿਚ ਨਹੀਂ ਮਿਲਦੀ। ਭਾਰਤ ਦੁਨੀਆਂ ਦਾ ਇੱਕ ਅਜਿਹਾ ਦੇਸ਼ ਹੈ ਜਿੱਥੇ ਵੱਖ-ਵੱਖ ਪ੍ਰਮੁੱਖ ਧਰਮਾਂ ਦੇ ਲੋਕ ਆਪਸੀ ਮਿਲਵਰਤਨ ਨਾਲ ਰਹਿੰਦੇ ਹਨ। ਬੁਲੰਦਸ਼ਹਿਰ ਵਿਚ ਪੁਲੀਸ ਮੁਲਾਜ਼ਮ ਦੀ ਭੀੜ ਵੱਲੋਂ ਕੀਤੀ ਹੱਤਿਆ ਤੋਂ ਬਾਅਦ ਅਭਿਨੇਤਾ ਨਸੀਰੂਦੀਨ ਸ਼ਾਹ ਦੇ ਆਏ ਬਿਆਨ ਦੇ ਸੰਦਰਭ ਵਿਚ ਗ੍ਰਹਿ ਮੰਤਰੀ ਦੇ ਇਸ ਬਿਆਨ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਨਸੀਰੂਦੀਨ ਨੇ ਕਿਹਾ ਸੀ ਕਿ ਭੀੜ ਵੱਲੋਂ ਪੁਲੀਸ ਮੁਲਾਜ਼ਮ ਦੀ ਹੱਤਿਆਂ ਤੋਂ ਵੱਧ ਅਹਿਮੀਅਤ ਗਾਂ ਦੀ ਮੌਤ ਨੂੰ ਦਿੱਤੀ ਜਾ ਰਹੀ ਹੈ।


