- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਦੇ ਅੰਦਰੂਨੀ ਮਾਮਲਿਆਂ ਤੋਂ ਦੂਰ ਰਹੋ – ਕੈਪਟਨ ਅਮਰਿੰਦਰ ਸਿੰਘ
ਪਾਕਿਸਤਾਨ ਦੇ ਮੰਤਰੀ ਵੱਲੋਂ ਕੀਤੇ ਟਵੀਟ ਤੋਂ ਬਾਅਦ ਮੁੱਖ ਮੰਤਰੀ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ
ਚੰਡੀਗੜ – ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ ਵੱਲੋਂ ਭਾਰਤੀ ਫੌਜ ਵਿੱਚ ਪੰਜਾਬੀਆਂ ਨੂੰ ਬਗਾਵਤ ਲਈ ਉਕਸਾਉਣ ਬਾਰੇ ਕੀਤੇ ਭੜਕਾਊ ਟਵੀਟ ‘ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਨੂੰ ਆਪਣੇ ਕੰਮ ਨਾਲ ਵਾਸਤਾ ਰੱਖਣ ਤੇ ਭਾਰਤ ਦੇ ਅੰਦਰੂਨੀ ਮਾਮਲਿਆਂ ਤੋਂ ਦੂਰ ਰਹਿਣ ਲਈ ਆਖਿਆ। ਪਾਕਿਸਤਾਨ ਦੇ ਮੰਤਰੀ ਵੱਲੋਂ ਕੀਤੀ ਟਿੱਪਣੀ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਫੌਜ ਅਨੁਸ਼ਾਸਨਬੱਧ ਅਤੇ ਰਾਸ਼ਟਰਵਾਦੀ ਫੋਰਸ ਹੈ। ਉਨਾਂ ਨੇ ਕਸ਼ਮੀਰ ਮਸਲੇ ‘ਤੇ ਦਖਲ ਦੇਣ ਦੀਆਂ ਲਗਾਤਾਰ ਕੋਸ਼ਿਸ਼ਾਂ ਕਰਨ ਵਿਰੁੱਧ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ। ਉਨਾਂ ਕਿਹਾ ਕਿ ਕਸ਼ਮੀਰ ਭਾਰਤ ਦਾ ਅੰਦਰੂਨੀ ਹਿੱਸਾ ਹੈ ਅਤੇ ਰਹੇਗਾ।


