- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਦੇ ਉਪ ਚੋਣ ਕਮਿਸ਼ਨਰ ਵੱਲੋਂ ਡਿਪਟੀ ਕਮਿਸ਼ਨਰਾਂ ਨਾਲ ਡਿਵੀਜ਼ਨ ਪੱਧਰੀ ਸਮੀਖਿਆ ਮੀਟਿੰਗ
ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨਾਲ ਕੀਤੀ ਵੀਡੀਓ ਕਾਨਫਰੰਸਿੰਗ
ਚੰਡੀਗੜ – ਇੱਥੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵਿੱਚ ਭਾਰਤ ਦੇ ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ ਦੀ ਅਗਵਾਈ ਹੇਠ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨਾਲ ਡਿਵੀਜ਼ਨ ਪੱਧਰੀ ਸਮੀਖਿਆ ਮੀਟਿੰਗ ਹੋਈ, ਜਿਸ ਦੌਰਾਨ ਕਈ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ (ਈ.ਆਰ.ਓ.) ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ (ਏ.ਈ.ਆਰ.ਓ.) ਨਾਲ ਵੀਡੀਓ ਕਾਨਫਰੰਸਿੰਗ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਭਾਰਤ ਦੇ ਉਪ ਚੋਣ ਕਮਿਸ਼ਨਰ ਸ੍ਰੀ ਅਲੋਕ ਸ਼ੁਕਲਾ ਅਤੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਹਾਜ਼ਰ ਸਨ।ਇਸ ਮੌਕੇ ਸ੍ਰੀ ਸਕਸੈਨਾ ਨੇ ਕਿਹਾ ਕਿ ਇਸ ਗੱਲ ਦਾ ਖ਼ਾਸ ਧਿਆਨ ਰੱਖਿਆ ਜਾਵੇ ਕਿ 18 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਵੋਟਰ ਸੂਚੀ ਵਿੱਚ ਨਾਂ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ। ਉਨਾਂ ਆਖਿਆ ਕਿ ਕਈ ਥਾਈਂ ਉਨਾਂ ਦੇ ਧਿਆਨ ਵਿੱਚ ਆਇਆ ਕਿ ਵੋਟਰ ਸੂਚੀਆਂ ਵਿੱਚੋਂ ਨਾਂ ਗਲਤ ਤਰੀਕੇ ਨਾਲ ਕੱਟੇ ਗਏ। ਉਨਾਂ ਹਦਾਇਤ ਕੀਤੀ ਕਿ ਇਸ ਗੱਲ ਦਾ ਖ਼ਾਸ ਧਿਆਨ ਰੱਖਿਆ ਜਾਵੇ। ਇਸ ਤੋਂ ਇਲਾਵਾ ਸਥਾਈ ਤੌਰ ਉਤੇ ਸਿਰਨਾਵੇਂ ਬਦਲਣ ਵਾਲੇ ਵੋਟਰਾਂ ਦੇ ਦੋ-ਦੋ ਦਰਜ ਇੰਦਰਾਜਾਂ ਵੱਲ ਖ਼ਾਸ ਧਿਆਨ ਦਿੱਤਾ ਜਾਵੇ। ਮੌਤ ਹੋਣ ਦੀ ਸੂਰਤ ਵਿੱਚ ਸਬੰਧਤ ਵੋਟਰ ਦਾ ਨਾਂ ਵੋਟਰ ਸੂਚੀ ਵਿੱਚੋਂ ਕੱਟਣਾ ਯਕੀਨੀ ਬਣਾਇਆ ਜਾਵੇ।ਸ੍ਰੀ ਸਕਸੈਨਾ ਨੇ ਕਿਹਾ ਕਿ ਪੰਜਾਬ ਵਿੱਚ ਜ਼ਿਆਦਾਤਰ ਨਾਮ ਮਿਲਦੇ-ਜੁਲਦੇ ਹੋਣ ਕਾਰਨ ਵੋਟਰ ਸੂਚੀਆਂ ਦੀ ਸੁਧਾਈ ਵਿੱਚ ਦਿੱਕਤ ਆਉਂਦੀ ਹੈ। ਇਸ ਲਈ ਵੋਟਰ ਸੂਚੀਆਂ ਵਿੱਚ ਦਰਜ ਤਸਵੀਰਾਂ ਦੀ ਮਦਦ ਲਈ ਜਾਵੇ। ਉਨਾਂ ਖ਼ਾਸ ਤੌਰ ‘ਤੇ ਆਖਿਆ ਕਿ ਤਸਵੀਰਾਂ ਬਿਲਕੁਲ ਸਾਫ਼ ਹੋਣੀਆਂ ਚਾਹੀਦੀਆਂ ਹਨ ਅਤੇ ਦੋਹਰੇ ਇੰਦਰਾਜਾਂ ਨੂੰ ਕੱਟਿਆ ਜਾਣਾ ਚਾਹੀਦਾ ਹੈ। ਉਨਾਂ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਉਹ ਕਿਸੇ ਵੀ ਪਿੰਡ ਵਿੱਚ ਜਾ ਕੇ ਬੂਥ ਲੈਵਲ ਅਫ਼ਸਰਾਂ ਅਤੇ ਸਿਆਸੀ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਨਾਲ ਮੀਟਿੰਗ ਕਰ ਕੇ ਉਥੋਂ ਦੀ ਸਥਿਤੀ ਦੇਖਣ, ਜਿਸ ਤੋਂ ਉਨਾਂ ਨੂੰ ਸਾਰੇ ਜ਼ਿਲੇ ਦੀ ਸਥਿਤੀ ਦਾ ਪਤਾ ਲੱਗ ਜਾਵੇਗਾ। ਉਪ ਚੋਣ ਕਮਿਸ਼ਨਰ ਨੇ ਕਿਹਾ ਕਿ ਕਈ ਥਾਈਂ ਇਕ ਪਰਿਵਾਰਕ ਮੈਂਬਰ ਦੀ ਵੋਟ ਕਿਸੇ ਇਕ ਪੋਲਿੰਗ ਬੂਥ ਉਤੇ ਹੈ, ਜਦੋਂ ਕਿ ਦੂਜੇ ਮੈਂਬਰ ਦੀ ਵੋਟ ਕਿਸੇ ਹੋਰ ਪੋਲਿੰਗ ਬੂਥ ਵਿੱਚ ਹੈ, ਜਿਸ ਨੂੰ ਤਰਕਸੰਗਤ ਬਣਾਉਣ ਦੀ ਲੋੜ ਹੈ। ਇਸ ਮੌਕੇ ਉਪ ਚੋਣ ਕਮਿਸ਼ਨਰ ਅਲੋਕ ਸ਼ੁਕਲਾ ਨੇ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਤਕਨੀਕੀ ਜਾਣਕਾਰੀ ਦਿੱਤੀ।ਇਸ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰਾਂ ਤੋਂ ਉਨਾਂ ਦੇ ਜ਼ਿਲਿਆਂ ਦੀਆਂ ਸਮੱਸਿਆਵਾਂ ਦੀ ਰਿਪੋਰਟ ਲਈ ਗਈ ਅਤੇ ਹੋਏ ਕੰਮਾਂ ਬਾਬਤ ਪੁੱਛਿਆ ਗਿਆ। ਡਿਪਟੀ ਕਮਿਸ਼ਨਰਾਂ ਦੀ ਕਾਰਗੁਜ਼ਾਰੀ ਉਤੇ ਤਸੱਲੀ ਪ੍ਰਗਟਾਉਣ ਤੋਂ ਬਾਅਦ ਉਨਾਂ ਨੂੰ ਕੁੱਝ ਸੁਝਾਅ ਵੀ ਦਿੱਤੇ ਗਏ।


