- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਦੇ ਨਾਲ ਹੋ ਸਕਦਾ ਹੈ ਵਪਾਰ ਸਮਝੌਤਾ: ਟਰੰਪ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਯਾਤਰਾ ਤੋਂ ਕੁਝ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਕਿਹਾ ਕਿ ਦੋਵਾਂ ਦੇਸ਼ਾਂ ਦੇ ਵਿਚਕਾਰ ‘ਬੇਜੋੜ’ ਵਪਾਰ ਸਮਝੌਤਾ’ ਹੋ ਸਕਦਾ ਹੈ। ਟਰੰਪ ਨੇ ਲਾਸ ਵੇਗਾਸ ‘ਚ ‘ਹੋਪ ਫਾਰ ਪ੍ਰਿਜਨਰਸ ਗ੍ਰੈਜੂਏਸ਼ਨ ਸੈਰੇਮਨੀ’ ਪ੍ਰੋਗਰਾਮ ਦੀ ਸ਼ੁਰੂਆਤ ‘ਚ ਕਿਹਾ ਕਿ ਅਸੀਂ ਭਾਰਤ ਜਾ ਰਹੇ ਹਾਂ ਅਤੇ ਉਥੇ ਅਸੀਂ ਇਕ ਬੇਜੋੜ ਵਪਾਰ ਸਮਝੌਤਾ ਕਰ ਸਕਦੇ ਹਾਂ। ਅਮਰੀਕਾ ਦੇ ਰਾਸ਼ਟਰਪਤੀ ਆਪਣੀ ਪਤਨੀ ਮੇਲਾਨੀਆ ਟਰੰਪ ਦੇ ਨਾਲ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ ਜਾ ਰਹੇ ਹਨ। ਇਸ ਯਾਤਰਾ ਤੋਂ ਪਹਿਲਾਂ ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਭਾਰਤ ਅਤੇ ਅਮਰੀਕਾ ਇਕ ਵੱਡੇ ਵਪਾਰ ਸਮਝੌਤੇ ਦੇ ਵੱਲ ਵਧ ਰਿਹਾ ਹੈ। ਹਾਲਾਂਕਿ ਉਨ੍ਹਾਂ ਨੇ ਆਪਣੇ ਸੰਬੋਧਨ ‘ਚ ਸੰਕੇਤ ਦਿੱਤੇ ਕਿ ਜੇਕਰ ਸਮਝੌਤਾ ਅਮਰੀਕਾ ਦੇ ਮੁਤਾਬਕ ਨਹੀਂ ਹੋਇਆ ਤਾਂ ਇਹ ਪ੍ਰਕਿਰਿਆ ਹੌਲੀ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਹੋ ਸਕਦਾ ਹੈ ਕਿ ਅਸੀਂ ਇਸ ਨੂੰ ਹੌਲੀ ਕਰੀਏ ਤਾਂ ਇਸ ਨੂੰ ਚੋਣਾਂ ਤੋਂ ਬਾਅਦ ਕਰੀਏ। ਮੇਰਾ ਮੰਨਣਾ ਹੈ ਕਿ ਅਜਿਹਾ ਵੀ ਹੋ ਸਕਦਾ ਹੈ। ਇਸ ਲਈ ਅਸੀਂ ਦੇਖਾਂਗੇ ਕਿ ਕੀ ਹੁੰਦਾ ਹੈ। ਟਰੰਪ ਨੇ ਕਿਹਾ ਕਿ ਅਸੀਂ ਉਦੋਂ ਹੀ ਸਮਝੌਤਾ ਕਰਾਂਗੇ ਜਦੋਂ ਇਹ ਚੰਗਾ ਹੋਵੇਗਾ ਕਿਉਂਕਿ ਅਸੀਂ ਅਮਰੀਕਾ ਨੂੰ ਪਹਿਲੇ ਸਥਾਨ ‘ਤੇ ਰੱਖ ਰਹੇ ਹਾਂ।


