- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਦੇ ਬਹੁਗਿਣਤੀ ਭਾਈਚਾਰੇ ਦੇ ਖ਼ੂਨ ’ਚ ਸਹਿਣਸ਼ੀਲਤਾ: ਨਕਵੀ
ਨਵੀਂ ਦਿੱਲੀ – ਘੱਟ ਗਿਣਤੀਆਂ ਬਾਰੇ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕਿਹਾ ਹੈ ਕਿ ਭਾਰਤ ’ਚ ਬਹੁ ਗਿਣਤੀ ਭਾਈਚਾਰੇ ਦੇ ਡੀਐੱਨਏ ’ਚ ਫਿਰਕੂ ਸਦਭਾਵਨਾ ਅਤੇ ਸਹਿਣਸ਼ੀਲਤਾ ਭਰੀ ਪਈ ਹੈ ਅਤੇ ਘੱਟ ਗਿਣਤੀਆਂ ਦੇ ਸਮਾਜਿਕ, ਧਾਰਮਿਕ ਅਤੇ ਸੰਵਿਧਾਨਕ ਅਧਿਕਾਰ ਮੁਲਕ ’ਚ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ। ਸ੍ਰੀ ਨਕਵੀ ਨੇ ਇਹ ਗੱਲ ਉਨ੍ਹਾਂ ਨੂੰ ਮਿਲਣ ਆਏ ਅਮਰੀਕੀ ਵਫ਼ਦ ਨੂੰ ਆਖੀ। ਕੌਮਾਂਤਰੀ ਧਾਰਮਿਕ ਆਜ਼ਾਦੀ ਮਾਮਲਿਆਂ ਬਾਰੇ ਅਮਰੀਕੀ ਸਫ਼ੀਰ ਸੈਮੂਅਲ ਬ੍ਰਾਊਨਬੈਕ ਦੀ ਅਗਵਾਈ ਹੇਠ ਆਏ ਵਫ਼ਦ ਨਾਲ ਕਰੀਬ ਇਕ ਘੰਟੇ ਤੱਕ ਹੋਈ ਮੀਟਿੰਗ ਦੌਰਾਨ ਸ੍ਰੀ ਨਕਵੀ ਨੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵੱਖ ਵੱਖ ਸਮਾਜਿਕ-ਆਰਥਿਕ ਅਤੇ ਵਿਦਿਅਕ ਤੌਰ ’ਤੇ ਮਜ਼ਬੂਤੀ ਦੇਣ ਵਾਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਸੂਤਰਾਂ ਨੇ ਕਿਹਾ ਕਿ ਵਫ਼ਦ ਨੇ ਘੱਟ ਗਿਣਤੀਆਂ ਦਾ ਰੁਤਬਾ ਵਧਾਉਣ ਲਈ ਮੋਦੀ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਦੀ ਸ਼ਲਾਘਾ ਕੀਤੀ। ਸੂਤਰਾਂ ਮੁਤਾਬਕ ਸ੍ਰੀ ਨਕਵੀ ਨੇ ਕਿਹਾ,‘‘ਘੱਟ ਗਿਣਤੀਆਂ ਲਈ ਭਾਰਤ ਜੰਨਤ ਜਦਕਿ ਪਾਕਿਸਤਾਨ ਜਹੰਨੁਮ ਹੈ। ਵੱਖ ਵੱਖ ਧਰਮਾਂ, ਸੱਭਿਆਚਾਰਾਂ, ਭਾਸ਼ਾਵਾਂ ਦੇ ਬਾਵਜੂਦ ਭਾਰਤ ਪੂਰੀ ਦੁਨੀਆਂ ਲਈ ਵਿਭਿੰਨਤਾ ’ਚ ਏਕਤਾ ਦੀ ਮਿਸਾਲ ਹੈ।’’ ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਸਰਕਾਰ ਦੇ 2014 ’ਚ ਸੱਤਾ ’ਚ ਆਉਣ ਮਗਰੋਂ ਕੋਈ ਵੱਡਾ ਦੰਗਾ ਨਹੀਂ ਹੋਇਆ ਹੈ। ਘੱਟ ਗਿਣਤੀਆਂ ਖ਼ਿਲਾਫ਼ ਹਿੰਸਾ ਦੀਆਂ ਰਿਪੋਰਟਾਂ ਬਾਰੇ ਸ੍ਰੀ ਨਕਵੀ ਨੇ ਕਿਹਾ ਕਿ ਅਪਰਾਧਕ ਘਟਨਾਵਾਂ ਨੂੰ ਫਿਰਕੂ ਰੰਗਤ ਨਹੀਂ ਦਿੱਤੀ ਜਾਣੀ ਚਾਹੀਦੀ ਹੈ।


