- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਦੇ ਮਹੱਤਵਪੂਰਣ ਭਾਈਵਾਲਾਂ ਵਿੱਚੋਂ ਇਕ ਹੈ ਅਮਰੀਕਾ: ਕਾਰਨੋਨ
ਵਾਸ਼ਿੰਗਟਨ – ਅਮਰੀਕਾ ਦੇ ਇਕ ਉੱਚ ਸੈਨੇਟਰ ਨੇ ਕਿਹਾ ਕਿ ਭਾਰਤ ਅਮਰੀਕਾ ਦੇ ਸਭ ਤੋਂ ਮਹੱਤਵਪੂਰਣ ਰਣਨੀਤਕ ਭਾਈਵਾਲਾਂ ਵਿੱਚੋਂ ਇਕ ਹੈ| ਡੈਮੋਕ੍ਰੇਟਿਕ ਪਾਰਟੀ ਦੇ ਸੈਨੇਟਰ ਮਾਰਕ ਵਾਰਨਰ ਅਤੇ ਰੀਪਬਲਿਕਨ ਪਾਰਟੀ ਦੇ ਸੈਨੇਟਰ ਜੌਹਨ ਕਰੋਨਨ ਨੇ ਅਮਰੀਕਾ ਵਿੱਚ ਭਾਰਤ ਦੇ ਨਵੇਂ ਅੰਬੈਸਡਰ ਹਰਸ਼ਵਰਧਨ ਸ਼੍ਰੀਂਗਲਾ ਨਾਲ ਇੱਥੇ ਮੁਲਾਕਾਤ ਕੀਤੀ| ਮੁਲਾਕਾਤ ਦੇ ਅਗਲੇ ਦਿਨ ਕਾਰਨੋਨ ਨੇ ਬਿਆਨ ਜਾਰੀ ਕੀਤਾ| ਉਨ੍ਹਾਂ ਕਿਹਾ,”ਭਾਰਤ ਅਮਰੀਕਾ ਦੇ ਸਭ ਤੋਂ ਮਹੱਤਵਪੂਰਣ ਸਾਂਝੀਦਾਰਾਂ ਵਿੱਚੋਂ ਇਕ ਹੈ| ਮੈਨੂੰ ਖੁਸ਼ੀ ਹੈ ਕਿ ਸੈਨੇਟਰ ਵਾਰਨਰ ਅਤੇ ਮੈਂ ਅੰਬੈਸਡਰ ਨਾਲ ਮੁਲਾਕਾਤ ਕੀਤੀ ਅਤੇ ਅਸੀਂ ਅਜਿਹੇ ਵਿਸ਼ਿਆਂ ਤੇ ਚਰਚਾ ਕੀਤੀ, ਜਿਨ੍ਹਾਂ ਤੇ ਦੋਵੇਂ ਦੇਸ਼ ਮਿਲ ਕੇ ਕੰਮ ਕਰ ਸਕਦੇ ਹਨ| ਇਨ੍ਹਾਂ ਵਿੱਚ ਵਪਾਰ ਅਤੇ ਗਲੋਬਲ ਸੁਰੱਖਿਆ ਵਰਗੇ ਮੁੱਦਿਆਂ ਤੇ ਆਪਸੀ ਹਿੱਤਾਂ ਨੂੰ ਅੱਗੇ ਵਧਾਉਣਾ ਸ਼ਾਮਲ ਹੈ| ਮੁਲਾਕਾਤ ਦੌਰਾਨ ਸੈਨੇਟਰਾਂ ਨੇ ਇਸ ਵਿਸ਼ੇ ਤੇ ਵੀ ਚਰਚਾ ਦੀ ਸਿਫਤ ਕੀਤੀ| ਇਸ ਮੁਲਾਕਾਤ ਵਿੱਚ ਸਾਡੇ ਰਾਸ਼ਟਰਾਂ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਗਈ| ਇਹ ਮੁਲਾਕਾਤ ਇਸ ਲਈ ਵੀ ਖਾਸ ਹੈ ਕਿ ਕਿਉਂਕਿ ਵਰਜੀਨੀਆ ਭਾਰਤੀ ਮੂਲ ਦੇ ਅਮਰੀਕੀ ਨਾਗਰਿਕਾਂ ਦੀ ਸਭ ਤੋਂ ਜ਼ਿਆਦਾ ਆਬਾਦੀ ਵਾਲੇ ਸੂਬਿਆਂ ਵਿੱਚੋਂ ਇਕ ਹੈ|


