- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਨੇ ਆਸਟ੍ਰੇਲੀਆ ਵਿੱਚ ਰਚਿਆ ਇਤਿਹਾਸ, 71 ਸਾਲ ਵਿੱਚ ਪਹਿਲੀ ਵਾਰ 2-1 ਟੈਸਟ ਸੀਰੀਜ਼ ਜਿੱਤੀ
ਸਿਡਨੀ – ਭਾਰਤੀ ਕ੍ਰਿਕੇਟ ਟੀਮ ਨੇ ਆਸਟ੍ਰੇਲੀਆ ਵਿੱਚ ਇਤਿਹਾਸ ਰਚ ਦਿੱਤਾ ਹੈ| ਸਿਡਨੀ ਟੈਸਟ ਮੈਚ ਦੇ ਆਖਰੀ ਦਿਨ ਮੀਂਹ ਪੈਣ ਕਾਰਨ ਮੈਚ ਡਰਾਅ ਰਿਹਾ| ਇਸ ਦੇ ਨਾਲ ਹੀ ਭਾਰਤ ਨੇ ਚਾਰ ਮੈਚਾਂ ਦੇ ਸੀਰੀਜ਼ ਤੇ 2-1 ਨਾਲ ਕਬਜ਼ਾ ਕਰ ਲਿਆ ਹੈ| ਭਾਰਤ ਨੇ ਪਹਿਲੀ ਵਾਰ ਆਸਟ੍ਰੇਲੀਆ ਵਿੱਚ ਕੋਈ ਟੈਸਟ ਸੀਰੀਜ਼ ਜਿੱਤੀ ਹੈ| ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਐਡੀਲੇਡ ਤੇ ਮੈਲਬਰਨ ਟੈਸਟ ਵਿੱਚ ਜਿੱਤ ਹਾਸਲ ਕੀਤੀ ਸੀ| ਚੇਤੇਸ਼ਵਰ ਪੁਜਾਰਾ ਨੂੰ ਉਸ ਦੇ ਬਿਹਤਰੀਨ ਪ੍ਰਦਰਸ਼ਨ ਲਈ ‘ਮੈਨ ਆਫ ਦ ਮੈਚ’ ਤੇ ‘ਮੈਨ ਆਫ ਦ ਸੀਰੀਜ਼’ ਚੁਣਿਆ ਗਿਆ| ਖੇਡ ਦੇ ਚੌਥੇ ਦਿਨ ਆਸਟ੍ਰੇਲੀਆ ਦੀ ਪੂਰੀ ਟੀਮ 300 ਦੌੜਾਂ ਤੇ ਹੀ ਲੁੜਕ ਗਈ ਸੀ| ਭਾਰਤੀ ਟੀਮ ਨੇ ਆਸਟ੍ਰੇਲੀਆ ਨੂੰ ਫੌਲੋਅੱਪ ਦਿੱਤਾ ਤੇ ਅੱਗੇ ਖੇਡਣ ਲਈ ਕਿਹਾ| ਜਿਕਰਯੋਗ ਹੈ ਕਿ ਆਸਟ੍ਰੇਲੀਆ ਨੂੰ ਆਪਣੀ ਜ਼ਮੀਨ ਤੇ ਪੂਰੇ 30 ਸਾਲਾਂ ਬਾਅਦ ਫੌਲੋਅੱਪ ਕਰਨਾ ਪਿਆ| ਫੌਲੋਅੱਪ ਦੌਰਾਨ ਆਸਟ੍ਰੇਲੀਆ ਨੇ ਬਿਨਾ ਕਿਸੇ ਨੁਕਸਾਨ ਦੇ 6 ਦੌੜਾਂ ਬਣਾ ਲਈਆਂ ਸੀ ਪਰ ਖਰਾਬ ਮੌਸਮ ਕਰਕੇ ਮੈਚ ਡਰਾਅ ਕਰਨਾ ਪਿਆ|
ਇਸ ਜਿੱਤ ਨਾਲ ਭਾਰਤ ਨੇ 71 ਸਾਲਾਂ ਬਾਅਦ ਨਵਾਂ ਇਤਿਹਾਸ ਰਚਿਆ ਹੈ| ਭਾਰਤੀ ਟੀਮ ਨੇ 71 ਸਾਲਾਂ ਬਾਅਦ ਆਸਟ੍ਰੇਲੀਆ ਦੀ ਧਰਤੀ ਤੇ ਉਸ ਦੇ ਹੀ ਖਿਲਾਫ ਸੀਰੀਜ਼ ਤੇ ਜਿੱਤ ਹਾਸਲ ਕੀਤੀ ਹੈ| ਚੇਤੇਸ਼ਵਰ ਪੁਜਾਰਾ ਨੂੰ ਉਸ ਦੇ ਬਿਹਤਰੀਨ ਪ੍ਰਦਰਸ਼ਨ ਲਈ ਤੇ ‘ਮੈਨ ਆਫ ਦ ਮੈਚ’ ਤੇ ‘ਮੈਨ ਆਫ ਦ ਸੀਰੀਜ਼’ਦਾ ਖਿਤਾਬ ਦਿੱਤਾ ਗਿਆ ਹੈ| ਜ਼ਿਕਰਯੋਗ ਹੈ ਕਿ ਜਦੋਂ ਤੋਂ ਭਾਰਤੀ ਟੀਮ ਨੇ ਆਸਟ੍ਰੇਲੀਆ ਦੇ ਦੌਰੇ ਸ਼ੁਰੂ ਕੀਤੇ ਹਨ, ਯਾਨੀ 1947/48 ਤੋਂ ਬਾਅਦ ਤੋਂ ਹੁਣ ਤੱਕ ਦੀ ਇਹ ਸਭ ਤੋਂ ਵੱਡੀ ਜਿੱਤ ਹੈ| ਇਸ ਦਾ ਮਤਲਬ ਹੈ ਕਿ ਵਿਰਾਟ ਕੋਹਲੀ ਤੋਂ ਇਲਾਵਾ ਹਾਲੇ ਤਕ ਭਾਰਤੀ ਕ੍ਰਿਕੇਟ ਟੀਮ ਦਾ ਕੋਈ ਵੀ ਕਪਤਾਨ ਇਹ ਕਾਰਨਾਮਾ ਨਹੀਂ ਕਰ ਸਕਿਆ ਸੀ|


