- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਨੇ ਇੰਗਲੈਂਡ ਨੂੰ 36 ਦੌੜਾਂ ਨਾਲ ਹਰਾ ਕੇ ਲੜੀ 3-2 ਨਾਲ ਜਿੱਤੀ
ਅਹਿਮਦਾਬਾਦ – ਭਾਰਤ ਨੇ ਪੰਜਵੇਂ ਤੇ ਆਖ਼ਰੀ ਕ੍ਰਿਕਟ ਮੈਚ ਵਿੱਚ ਇੰਗਲੈਂਡ ਨੂੰ 36 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਟੀ-20 ਲੜੀ 3-2 ਨਾਲ ਆਪਣੇ ਨਾਂ ਕਰ ਲਈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਕਪਤਾਨ ਵਿਰਾਟ ਕੋਹਲੀ ਦੀਆਂ ਨਾਬਾਦ 80 ਅਤੇ ਰੋਹਿਤ ਸ਼ਰਮਾ ਦੀਆਂ 64 ਦੌੜਾਂ ਦੀ ਮਦਦ ਨਾਲ ਮਹਿਮਾਨ ਟੀਮ ਨੂੰ 225 ਦੌੜਾਂ ਦਾ ਟੀਚਾ ਦਿੱਤਾ। ਇਸ ਵਿੱਚ ਸੂਰਿਆਕੁਮਾਰ ਯਾਦਵ ਨੇ 32 ਅਤੇ ਹਾਰਦਿਕ ਪਾਂਡਿਆ ਨੇ ਨਾਬਾਦ 39 ਦੌੜਾਂ ਦਾ ਯੋਗਦਾਨ ਦਿੱਤਾ। ਬਾਅਦ ਵਿੱਚ ਇੰਗਲੈਂਡ ਵੱਲੋਂ ਜੋਸ ਬਟਲਰ (52) ਅਤੇ ਡੇਵਿਡ ਮਲਾਨ (68) ਨੂੰ ਛੱਡ ਕੇ ਹੋਰ ਕੋਈ ਬੱਲੇਬਾਜ਼ ਚੱਲ ਨਹੀਂ ਸਕਿਆ ਅਤੇ ਟੀਮ ਅੱਠ ਵਿਕਟਾਂ ਦੇ ਨੁਕਸਾਨ ’ਤੇ 188 ਦੌੜਾਂ ਹੀ ਬਣਾ ਸਕੀ। ਭਾਰਤੀ ਟੀਮ ਵੱਲੋਂ ਸ਼ਰਦੁਲ ਠਾਕੁਰ ਨੇ ਤਿੰਨ, ਭੁਵਨੇਸ਼ਵਰ ਕੁਮਾਰ ਨੇ ਦੋ ਅਤੇ ਹਾਰਿਦਕ ਪਾਂਡਿਆ ਤੇ ਟੀ. ਨਟਰਾਜਨ ਨੇ ਇੱਕ-ਇੱਕ ਵਿਕਟ ਲਈ। ਵਿਰਾਟ ਕੋਹਲੀ ਨੂੰ ‘ਪਲੇਅਰ ਆਫ ਦਿ ਸੀਰੀਜ਼’ ਅਤੇ ਗੇਂਦਬਾਜ਼ ਭੁਬਨੇਸ਼ਵਰ ਨੂੰ ‘ਪਲੇਅਰ ਆਫ ਦਿ ਮੈਚ’ ਐਲਾਨਿਆ ਗਿਆ।


