- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਨੇ ਜਿੱਤਿਆ ਨਿਊਜ਼ੀਲੈਂਡ ਖਿਲਾਫ ਦੂਜਾ ਟੀ-20 ਮੁਕਾਬਲਾ
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੁਕਾਬਲਾ ਆਕਲੈਂਡ ਦੇ ਈਡਨ ਪਾਰਕ ‘ਚ ਖੇਡਿਆ ਗਿਆ। ਜਿੱਥੇ ਭਾਰਤ ਨੇ ਨਿਊਜ਼ੀਲੈਂਡ ਨੂੰ ਲਗਾਤਾਰ ਦੂਜੇ ਮੈਚ ‘ਚ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ ‘ਚ 2-0 ਦੀ ਬੜ੍ਹਤ ਹਾਸਲ ਕਰ ਲਈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ 133 ਦੌੜਾਂ ਦਾ ਆਸਾਨ ਟੀਚਾ ਦਿੱਤਾ ਸੀ। ਜਵਾਬ ‘ਚ ਟੀਚੇ ਦਾ ਪਿੱਛਾ ਕਰਨ ਉਤਰੀ ਟੀਮ ਇੰਡੀਆ ਨੇ 17.3 ਓਵਰਾਂ ‘ਚ 3 ਵਿਕਟਾਂ ਗੁਆ ਕੇ ਇਹ ਟੀਚਾ ਹਾਸਲ ਕਰ ਲਿਆ। ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤੀ ਪਾਰੀ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਬੱਲੇਬਾਜ਼ ਲਈ ਮੈਦਾਨ ‘ਤੇ ਉਤਰੇ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਪਿਛਲੇ ਮੈਚ ਦੀ ਤਰ੍ਹਾ ਇਸ ਵਾਰ ਸਸਤੇ ‘ਚ ਹੀ ਆਊਟ ਹੋ ਗਿਆ। ਰੋਹਿਤ ਸਿਰਫ 8 ਦੌੜਾਂ ਬਣਾ ਪਵੇਲੀਅਨ ਪਰਤ ਗਿਆ। ਇਸ ਬਾਅਦ ਬੱਲੇਬਾਜ਼ੀ ਲਈ ਆਏ ਕਪਤਾਨ ਕੋਹਲੀ ਨੇ ਕੁਝ ਸਮੇਂ ਤਕ ਸਾਥ ਦਿੱਤਾ ਪਰ ਉਹ 11 ਦੌੜਾਂ ਬਣਾ ਕੇ ਸਾਊਥੀ ਦਾ ਸ਼ਿਕਾਰ ਬਣ ਗਏ। ਕੋਹਲੀ ਦੇ ਆਊਟ ਹੋਣ ਤੋਂ ਮੈਦਾਨ ‘ਚ ਉਤਰੇ ਅਈਅਰ ਨੇ ਰਾਹੁਲ ਨਾਲ ਮਿਲ ਕੇ ਨਿਊਜ਼ੀਲੈਂਡ ਦੇ ਗੇਂਦਬਾਜ਼ਾਂ ਦੀ ਰੱਜ ਕੇ ਕਲਾਸ ਲਗਾਈ। ਇਸ ਦੌਰਾਨ ਅਈਅਰ 44 ਦੌੜਾਂ ਦੀ ਸ਼ਾਨਦਾਰ ਪਾਰੀ ਖੇਡ ਆਊਟ ਹੋ ਗਿਆ। ਦੂਜੇ ਪਾਸੇ ਸਲਾਮੀ ਬੱਲੇਬਾਜ਼ ਰਾਹੁਲ ਨੇ ਇਸ ਮੈਚ ‘ਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਅਤੇ ਆਪਣੇ ਦਾ ਕਮਾਲ ਦਿਖਾਉਂਦਾ ਹੋਇਆ 57 ਦੌੜਾਂ ਦੀ ਪਾਰੀ ਨਾਲ ਮੈਚ ‘ਚ ਜਿੱਤ ਹਾਸਲਕ ਕਰ ਅਜੇਤੂ ਪਵੇਲੀਅਨ ਪਰਤਿਆ। ਦੂਜੇ ਪਾਸੇ ਸ਼ਿਵਮ ਦੂਬੇ ਨੇ ਨੇ ਅਜੇਤੂ 8 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਪਹਿਲਾਂ ਸਲਾਮੀ ਬੱਲੇਬਾਜ਼ ਗੁਪਟਿਲ ਨੇ ਇਸ ਮੈਚ ‘ਚ ਵੀ ਤੇਜ਼ ਪਾਰੀ ਦੀ ਸ਼ੁਰੂਆਤ ਕੀਤੀ ਅਤੇ ਸਕੋਰ ਬੋਰਡ ‘ਤੇ ਤੇਜ਼ੀ ਨਾਲ ਦੌੜਾਂ ਜੋੜਨ ਲੱਗ ਪਿਆ, ਪਰ ਇਸ ਵਾਰ ਵੱਡਾ ਸ਼ਾਟ ਮਾਰਨ ਦੇ ਚੱਕਰ ‘ਚ ਉਹ 33 ਦੌੜਾਂ ਬਣਾ ਕੇ ਆਊਟ ਹੋ ਗਿਆ। ਇਸ ਤੋਂ ਬਾਅਦ ਸਲਾਮੀ ਬੱਲੇਬਾਜ਼ ਮੁਨਰੋ ਇਸ ਮੈਚ ‘ਚ ਕੁਝ ਖਾਸ ਕਮਾਲ ਨਹੀਂ ਕਰ ਸਕਿਆ ਅਤੇ ਸਿਰਫ 25 ਗੇਂਦਾਂ ‘ਚ 26 ਦੌੜਾਂ ਬਣਾ ਆਊਟ ਹੋ ਗਿਆ। ਮੁਨਰੋ ਨੂੰ ਸ਼ਿਵਮ ਦੂਬੇ ਨੇ ਆਪਣਾ ਸ਼ਿਕਾਰ ਬਣਾਇਆ। ਮੁਨਰੋ ਦੇ ਆਊਟ ਤੋਂ ਬਾਅਦ ਆਏ ਗਰੈਂਡਹੋਮ ਜ਼ਿਆਦਾ ਸਮਾਂ ਕ੍ਰੀਜ਼ ‘ਤੇ ਨਹੀਂ ਟਿਕੇ ਅਤੇ 3 ਦੌੜਾਂ ਜਡੇਜਾ ਦੀ ਗੇਂਦ ‘ਤੇ ਆਊਟ ਹੋ ਗਿਆ।


