- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਨੇ ਦੱਖਣੀ ਅਫਰੀਕਾ ਨੂੰ ਸੱਤ ਵਿਕਟਾਂ ਨਾਲ ਹਰਾਇਆ
ਕਪਤਾਨ ਵਿਰਾਟ ਕੋਹਲੀ ਦੇ ਸ਼ਾਨਦਾਰ ਨਾਬਾਦ ਨੀਮ ਸੈਂਕੜੇ (72 ਦੌੜਾਂ) ਅਤੇ ਸ਼ਿਖਰ ਧਵਨ ਦੀਆਂ 40 ਦੌੜਾਂ ਦੀ ਬਦੌਲਤ ਭਾਰਤ ਨੇ ਦੱਖਣੀ ਅਫਰੀਕਾ ਤੋਂ ਦੂਜਾ ਟੀ-20 ਮੈਚ ਸੱਤ ਵਿਕਟਾਂ ਨਾਲ ਜਿੱਤ ਲਿਆ। ਦੱਖਣੀ ਅਫਰੀਕਾ ਨੇ ਪਹਿਲਾਂ ਖੇਡਦਿਆਂ ਨਿਰਧਾਰਿਤ 20 ਓਵਰਾਂ ਵਿੱਚ ਪੰਜ ਵਿਕਟਾਂ ਦੇ ਨੁਕਸਾਨ ਨਾਲ 149 ਦੌੜਾਂ ਬਣਾਈਆਂ ਸਨ।ਦੱਖਣੀ ਅਫਰੀਕਾ ਲਈ ਕਪਤਾਨ ਤੇ ਵਿਕਟਕੀਪਰ ਕੁਇੰਟਨ ਡੀਕਾਕ ਤੇ ਤੈਂਬਾ ਬਾਵੁਮਾ ਨੇ ਕ੍ਰਮਵਾਰ 52 ਤੇ 49 ਦੌੜਾਂ ਦਾ ਯੋਗਦਾਨ ਪਾਇਆ। ਇਸ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ 19 ਓਵਰਾਂ ਵਿੱਚ 151 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਇਸ ਦੌਰਾਨ ਭਾਰਤ ਨੇ ਤਿੰਨ ਵਿਕਟਾਂ ਗੁਆਈਆਂ। ਸ਼੍ਰੇਅਸ ਅਈਅਰ 16 ਦੌੜਾਂ ਨਾਲ ਨਾਬਾਦ ਰਿਹਾ। ਰਿਸ਼ਭ ਪੰਤ ਨੇ ਚਾਰ ਅਤੇ ਰੋਹਿਤ ਸ਼ਰਮਾ ਨੇ 12 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਲਈ ਅੰਡਿਲੇ ਫੈਲੀਕਵਾਓ, ਤਬਰੇਜ਼ ਸ਼ਾਮਸੀ ਤੇ ਜੌਰਨ ਫੌਰਟੁਨ ਨੇ ਇੱਕ-ਇੱਕ ਵਿਕਟ ਲਈ। ਇਸ ਜਿੱਤ ਨਾਲ ਭਾਰਤ ਤਿੰਨ ਮੈਚਾਂ ਦੀ ਲੜੀ ਵਿੱਚ 1-0 ਨਾਲ ਅੱਗੇ ਹੋ ਗਿਆ ਹੈ। ਧਰਮਸ਼ਾਲਾ ਵਿੱਚ ਖੇਡਿਆ ਲੜੀ ਦਾ ਪਹਿਲਾ ਮੈਚ ਮੀਂਹ ਦੀ ਭੇਂਟ ਚੜ੍ਹ ਗਿਆ ਸੀ।


