- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਨੇ ਪਹਿਲਾ ਇੱਕ ਰੋਜ਼ਾ ਮੈਚ ਜਿੱਤਿਆ
ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੇ ਗਏ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਭਾਰਤ ਨੇ ਇੰਗਲੈਂਡ ਨੂੰ 66 ਦੌੜਾਂ ਨਾਲ ਮਾਤ ਦਿੱਤੀ। ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਭਾਰਤੀ ਟੀਮ ਨੇ ਸ਼ਿਖਰ ਧਵਨ ਦੀਆਂ 98 ਦੌੜਾਂ ਦੀ ਬਦੌਲਤ ਪੰਜ ਵਿਕਟਾਂ ਦੇ ਨੁਕਸਾਨ ’ਤੇ 317 ਦੌੜਾਂ ਬਣਾਈਆਂ। ਇਸ ਵਿੱਚ ਕਪਤਾਨ ਵਿਰਾਟ ਕੋਹਲੀ ਨੇ 56, ਕੇ.ਐੱਲ. ਰਾਹੁਲ ਨੇ 62 ਅਤੇ ਕਰੁਨਾਲ ਪਾਂਡਿਆ ਨੇ 58 ਦੌੜਾਂ ਦਾ ਯੋਗਦਾਨ ਪਾਇਆ। ਇੰਗਲੈਂਡ ਵੱਲੋਂ ਬੇਨ ਸਟੋਕਸ ਨੇ ਤਿੰਨ ਅਤੇ ਮਾਰਕ ਵੁੱਡ ਨੇ ਦੋ ਵਿਕਟਾਂ ਲਈਆਂ। 318 ਦੌੜਾਂ ਦਾ ਟੀਚਾ ਪੂਰਾ ਕਰਨ ਉੱਤਰੀ ਇੰਗਲੈਂਡ ਦੀ ਟੀਮ 42.1 ਓਵਰਾਂ ਵਿੱਚ 251 ਦੌੜਾਂ ’ਤੇ ਹੀ ਢੇਰ ਹੋ ਗਈ। ਸਲਾਮੀ ਬੱਲੇਬਾਜ਼ ਜੇਸਨ ਰੌਏ (46) ਤੇ ਜੌਹਨੀ ਬੇਅਰਸਟੋ (94) ਨੇ ਟੀਮ ਨੂੰ ਚੰਗੀ ਸ਼ੁਰੂਆਤ ਦਿੱਤੀ ਪਰ ਬਾਅਦ ਵਿੱਚ ਕੋਈ ਵੀ ਬੱਲੇਬਾਜ਼ ਟਿਕ ਨਹੀਂ ਸਕਿਆ। ਭਾਰਤ ਵੱਲੋਂ ਆਪਣਾ ਪਹਿਲਾ ਮੈਚ ਖੇਡ ਰਹੇ ਪ੍ਰਸਿੱਧ ਕ੍ਰਿਸ਼ਨਾ ਨੇ ਚਾਰ, ਸ਼ਰਦੁਲ ਠਾਕੁਰ ਨੇ ਤਿੰਨ, ਭੁਵਨੇਸ਼ਵਰ ਕੁਮਾਰ ਨੇ ਦੋ ਅਤੇ ਕਰੁਨਾਲ ਪਾਂਡਿਆ ਨੇ ਇੱਕ ਵਿਕਟ ਲਈ। ‘ਪਲੇਅਰ ਆਫ ਦਿ ਮੈਚ’ ਸ਼ਿਖਰ ਧਵਨ ਨੂੰ ਚੁਣਿਆ ਗਿਆ।


