- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਨੇ ਸ੍ਰੀਲੰਕਾ ਨੂੰ 13 ਦੌੜਾਂ ਨਾਲ ਹਰਾਇਆ
ਕਤੁਨਾਇਕੇ – ਜੇਮਿਮਾ ਰੌਡ੍ਰਿਗਜ਼ ਅਤੇ ਪੂਨਮ ਯਾਦਵ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤ ਨੇ ਇੱਥੇ ਅੱਜ ਪੰਜ ਮੈਚਾਂ ਦੀ ਲੜੀ ਦੇ ਪਹਿਲੇ ਟੀ-20 ਕੌਮਾਂਤਰੀ ਮੈਚ ਵਿੱਚ ਸ੍ਰੀਲੰਕਾ ’ਤੇ 13 ਦੌੜਾਂ ਨਾਲ ਜਿੱਤ ਦਰਜ ਕੀਤੀ। ਮੁਟਿਆਰ ਜੇਮਿਮਾ ਨੇ 15 ਗੇਂਦਾਂ ਵਿੱਚ 36 ਦੌੜਾਂ ਬਣਾਈਆਂ। ਇਸ ਦੌਰਾਨ ਉਸ ਨੇ ਇੱਕ ਓਵਰ ਵਿੱਚ ਛੇ ਛੱਕੇ ਮਾਰੇ ਅਤੇ ਅਜਿਹਾ ਕਰਨ ਵਾਲੀ ਉਹ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਇਸ 18 ਸਾਲ ਦੀ ਬੱਲੇਬਾਜ਼ ਨੇ ਵਿਕਟਕੀਪਰ ਤਾਨੀਆ ਭਾਟੀਆ (35 ਗੇਂਦਾਂ ਵਿੱਚ 46 ਦੌੜਾਂ) ਅਤੇ ਅਨੁਜਾ ਪਾਟਿਲ (29 ਗੇਂਦਾਂ ਵਿੱਚ 36 ਦੌੜਾਂ) ਨਾਲ ਮਿਲ ਕੇ ਭਾਰਤ ਦੀ 20 ਓਵਰਾਂ ਵਿੱਚ ਅੱਠ ਵਿਕਟਾਂ ’ਤੇ 168 ਦੌੜਾਂ ਬਣਾਉਣ ਵਿੱਚ ਮਦਦ ਕੀਤੀ। ਇਸ ਟੀਚੇ ਦਾ ਪਿੱਛਾ ਕਰਨ ਉਤਰੀ ਸ੍ਰੀਲੰਕਾ ਦੀ ਸ਼ੁਰੂਆਤ ਸ਼ਾਨਦਾਰ ਰਹੀ। ਯਸ਼ੋਦਾ ਮੈਂਡਿਸ (12 ਗੇਂਦਾਂ ਵਿੱਚ 32 ਦੌੜਾਂ) ਅਤੇ ਚਾਮਰੀ ਅੱਟਾਪੱਟੂ (22 ਗੇਂਦਾਂ ਵਿੱਚ 27 ਦੌੜਾਂ) ਨੇ ਮਿਲ ਕੇ 2.5 ਓਵਰਾਂ ਵਿੱਚ 39 ਦੌੜਾਂ ਦੀ ਸਾਂਝੇਦਾਰੀ ਕੀਤੀ। ਅਰੁੰਧਤੀ ਰੈਡੀ ਨੇ ਯਸ਼ੋਦਾ ਨੂੰ ਆਊਟ ਕਰਕੇ ਇਸ ਸਾਂਝੇਦਾਰੀ ਦਾ ਅੰਤ ਕੀਤਾ।
ਸ੍ਰੀਲੰਕਾਈ ਟੀਮ ਲੈਅ ਵਿੱਚ ਸੀ, ਪਰ ਲੈੱਗ ਸਪਿੰਨਰ ਪੂਨਮ ਨੇ ਲਗਾਤਾਰ ਵਿਕਟਾਂ ਝਟਕਾ ਕੇ ਉਸ ਤੋਂ ਮੈਚ ਖੋਹ ਲਿਆ, ਜਿਸ ਕਾਰਨ ਟੀਮ 19.3 ਓਵਰਾਂ ਵਿੱਚ 155 ਦੌੜਾਂ ’ਤੇ ਢੇਰ ਹੋ ਗਈ। ਆਗਰਾ ਦੀ 27 ਸਾਲਾ ਖਿਡਾਰਨ ਨੇ ਚਾਰ ਓਵਰਾਂ ਵਿੱਚ 26 ਦੌੜਾਂ ਦੇ ਕੇ ਚਾਰ ਵਿਕਟਾਂ ਲਈਆਂ। ਰਾਧਾ ਯਾਦਵ ਅਤੇ ਹਰਮਨਪ੍ਰੀਤ ਕੌਰ ਨੇ ਵੀ ਦੋ-ਦੋ ਵਿਕਟਾਂ ਪ੍ਰਾਪਤ ਕੀਤੀਆਂ।


