- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਨੇ ਹਿਰਾਸਤ ’ਚ ਲਿਆ ਚੀਨੀ ਸੈਨਿਕ ਪੀਐਲਏ ਹਵਾਲੇ ਕੀਤਾ
ਨਵੀਂ ਦਿੱਲੀ – ਭਾਰਤ ਨੇ ਤਿੰਨ ਦਿਨ ਪਹਿਲਾਂ ਕਾਬੂ ਕੀਤੇ ਚੀਨੀ ਫ਼ੌਜ (ਪੀਐਲਏ) ਦੇ ਇਕ ਜਵਾਨ ਨੂੰ ਅੱਜ ਚੀਨ ਹਵਾਲੇ ਕਰ ਦਿੱਤਾ। ਉਸ ਨੂੰ ਪੂਰਬੀ ਲੱਦਾਖ ਵਿਚ ਪੈਂਗੌਂਗ ਝੀਲ ਦੇ ਦੱਖਣੀ ਕੰਢੇ ’ਤੇ ਭਾਰਤੀ ਫ਼ੌਜ ਨੇ ਹਿਰਾਸਤ ਵਿਚ ਲਿਆ ਸੀ। ਸੂਤਰਾਂ ਮੁਤਾਬਕ ਫ਼ੌਜੀ ਨੂੰ ਚੁਸ਼ੂਲ-ਮੋਲਡੋ ਸਰਹੱਦੀ ਨਾਕੇ ’ਤੇ ਸਵੇਰੇ ਚੀਨ ਹਵਾਲੇ ਕੀਤਾ ਗਿਆ। ਚੀਨੀ ਸਿਪਾਹੀ ਨੂੰ ਸ਼ੁੱਕਰਵਾਰ ਸੁਵਖ਼ਤੇ ਹਿਰਾਸਤ ਵਿਚ ਲਿਆ ਗਿਆ ਸੀ। ਉਹ ਐਲਏਸੀ ਪਾਰ ਕਰ ਕੇ ਭਾਰਤ ਵਾਲੇ ਪਾਸੇ ਦਾਖ਼ਲ ਹੋ ਗਿਆ ਸੀ। ਜ਼ਿਕਰਯੋਗ ਹੈ ਕਿ ਜਵਾਨ ਦੇ ਫੜੇ ਜਾਣ ਮਗਰੋਂ ਚੀਨ ਨੇ ਤੁਰੰਤ ਉਸ ਨੂੰ ਪੀਐਲਏ ਹਵਾਲੇ ਕਰਨ ਲਿਆ ਕਿਹਾ ਸੀ। ਇਸ ਤੋਂ ਪਹਿਲਾਂ ਪਿਛਲੇ ਸਾਲ ਅਕਤੂਬਰ ਵਿਚ ਵੀ ਭਾਰਤੀ ਫ਼ੌਜ ਨੇ ਪੀਐਲਏ ਦੇ ਇਕ ਜਵਾਨ ਨੂੰ ਭਾਰਤ ਵਾਲੇ ਪਾਸੇ ਹਿਰਾਸਤ ਵਿਚ ਲਿਆ ਸੀ। ਪੈਂਗੌਂਗ ਝੀਲ ਨੇੜਲੇ ਇਲਾਕੇ ਪਿਛਲੇ ਕਈ ਮਹੀਨਿਆਂ ਤੋਂ ਤਣਾਅ ਦਾ ਕੇਂਦਰ ਬਣੇ ਹੋਏ ਹਨ।


