- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ-ਪਾਕਿ ਵਾਰਤਾ ਲਈ ਅਮਰੀਕਾ ਦਖ਼ਲ ਨਹੀਂ ਦੇਵੇਗਾ
ਵਾਸ਼ਿੰਗਟਨ – ਪਾਕਿਸਤਾਨ ਚਾਹੁੰਦਾ ਹੈ ਕਿ ਭਾਰਤ ਨਾਲ ਦੁਵੱਲੀ ਗੱਲਬਾਤ ਲਈ ਅਮਰੀਕਾ ਦਖ਼ਲ ਦੇਵੇ। ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਇਹ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਦੋਵੇਂ ਮੁਲਕਾਂ ਦਰਮਿਆਨ ਗੱਲਬਾਤ ਸ਼ੁਰੂ ਨਾ ਹੋਈ ਤਾਂ ਤਣਾਅ ਹੋਰ ਵਧ ਸਕਦਾ ਹੈ। ਉਂਜ ਪਾਕਿਸਤਾਨ ਦੀ ਇਸ ਬੇਨਤੀ ਨੂੰ ਅਮਰੀਕਾ ਨੇ ਦਰਕਿਨਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਨਾਲ ਸਬੰਧਾਂ ਬਾਰੇ ਭਾਰਤ ਕਿਸੇ ਤੀਜੇ ਮੁਲਕ ਦੇ ਦਖ਼ਲ ਨੂੰ ਨਕਾਰਦਾ ਆ ਰਿਹਾ ਹੈ। ਪਾਕਿਸਤਾਨ ਕਸ਼ਮੀਰ ਸਮੇਤ ਹੋਰ ਮਤਭੇਦਾਂ ਨੂੰ ਦੂਰ ਕਰਨ ਲਈ ਲਗਾਤਾਰ ਵਿਚੋਲਗੀ ਦੀ ਮੰਗ ਕਰਦਾ ਆ ਰਿਹਾ ਹੈ। ਕੁਰੈਸ਼ੀ ਨੇ ਅਮਰੀਕੀ ਪੀਸ ਇੰਸਟੀਚਿਊਟ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਕਿਹਾ ਕਿ ਅਮਰੀਕਾ ਨੇ ਪਾਕਿਸਤਾਨ ਨੂੰ ਕੋਰਾ ਜਵਾਬ ਦੇ ਦਿੱਤਾ ਹੈ ਅਤੇ ਦੋਵੇਂ ਮੁਲਕਾਂ ਨੂੰ ਖੁਦ ਹੀ ਗੱਲਬਾਤ ਦਾ ਮਾਹੌਲ ਬਣਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਦਾ ਅਜਿਹਾ ਕੋਈ ਮਾਹੌਲ ਨਹੀਂ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਅਗਵਾਈ ਹੇਠਲੀ ਨਵੀਂ ਪਾਕਿਸਤਾਨ ਸਰਕਾਰ ਗੱਲਬਾਤ ਸ਼ੁਰੂ ਕਰਨ ਦੇ ਹੱਕ ’ਚ ਹੈ। ਕੁਰੈਸ਼ੀ ਨੇ ਭਾਰਤ ਵੱਲੋਂ ਨਿਊਯਾਰਕ ’ਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਉਨ੍ਹਾਂ ਨਾਲ ਹੋਣ ਵਾਲੀ ਬੈਠਕ ਰੱਦ ਕਰਨ ਦਾ ਜ਼ਿਕਰ ਕੀਤਾ।


