- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਬੰਦ ਦਾ ਦੇਸ਼ ਭਰ ‘ਚ ਮਿਲਿਆ-ਜੁਲਿਆ ਅਸਰ-ਪੰਜਾਬ ‘ਚ ਰੇਲ ਆਵਾਜਾਈ ਰੋਕੀ
ਨਵੀਂ ਦਿੱਲੀ – ਕੇਂਦਰ ਸਰਕਾਰ ਦੀਆਂ ਆਰਥਿਕ ਤੇ ਲੋਕ ਮਾਰੂ ਨੀਤੀਆਂ ਵਿਰੁੱਧ 10 ਕੇਂਦਰੀ ਮਜ਼ਦੂਰ ਟਰੇਡ ਯੂਨੀਅਨਾਂ ਵੱਲੋਂ ਦੇਸ਼ ਪੱਧਰੀ ਹੜਤਾਲ ਕੀਤੀ ਗਈ। ਪੱਛਮੀ ਬੰਗਾਲ ਦੇ ਉੱਤਰ 24 ਪਰਗਨਾ ਜ਼ਿਲ੍ਹੇ ਦੇ ਕਾਂਚਰਾਪਾੜਾ ਤੇ ਹਾਵੜਾ ‘ਚ ਪ੍ਰਦਰਸ਼ਨਕਾਰੀਆਂ ਨੇ ਰੇਲਵੇ ਟਰੈਕ ਬੰਦ ਕਰ ਦਿੱਤਾ। ਇਸ ਦੌਰਾਨ ਪੁਲਿਸ ਨੇ ਉੱਤਰ 24 ਪਰਗਨਾ ਦੇ ਹਿਰਦਾਪੁਰ ਸਟੇਸ਼ਨ ਨੇੜੇ ਰੇਲਵੇ ਟਰੈਕ ‘ਤੇ 4 ਦੇਸੀ ਬੰਬ ਬਰਾਮਦ ਕੀਤੇ। ਦੇਸ਼ ਦੇ ਬਾਕੀ ਸੂਬਿਆਂ ਦੀ ਤਰ੍ਹਾਂ ਪੰਜਾਬ ‘ਚ ਵੀ ਬੁੱਧਵਾਰ ਸਵੇਰ ਤੋਂ ਭਾਰਤ ਬੰਦ ਦਾ ਅਸਰ ਵਿਖਾਈ ਦੇਣ ਲੱਗਾ। ਜਿਸ ‘ਚ ਰੋਡਵੇਜ਼ ਕਰਮਚਾਰੀ, ਬੈਂਕ ਮੁਲਾਜ਼ਮ ਅਤੇ ਫੈਕਟਰੀ ਮੁਲਾਜ਼ਮ, ਕਿਸਾਨ ਯੂਨੀਅਨ ਸ਼ਾਮਿਲ ਰਹੀਆਂ। ਬੰਦ ਦਾ ਮਿਲਿਆ-ਜੁਲਿਆ ਅਸਰ ਅੱਜ ਜਲੰਧਰ ‘ਚ ਦੇਖਣ ਨੂੰ ਮਿਲਿਆ। ਵੱਖ-ਵੱਖ ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਦੇਣ ਲਈ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਬੱਸਾਂ ਵੀ ਘੱਟ ਗਿਣਤੀ ‘ਚ ਚੱਲੀਆਂ। ਸਵੇਰੇ ਬਠਿੰਡਾ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਨੇ ਨਿਗਮ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਕੇਂਦਰ ਸਰਕਾਰ ਦੀ ਮੁਲਜ਼ਮਾਂ ਵਿਰੁੱਧ ਗਲਤ ਨੀਤੀਆਂ ਅਤੇ ਦੇਸ਼ ‘ਚ ਪੈਦਾ ਹੋਈ ਆਰਥਿਕ ਮੰਦੀ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਵਿਦਿਆਰਥੀ ਯੂਨੀਅਨਾਂ ਨੇ ਬੁੱਧਵਾਰ ਸਵੇਰੇ ‘ਵਰਸਿਟੀ ਦੇ ਮੁੱਖ ਗੇਟ ਨੂੰ ਬੰਦ ਕਰ ਦਿੱਤਾ ਅਤੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵਿਦਿਆਰਥੀ ਦੇ ਨਾਲ-ਨਾਲ ਕਰਮਚਾਰੀ ਯੂਨੀਅਨਾਂ ਦੇ ਮੈਂਬਰਾਂ ਨੇ ਵੀ ਰੋਸ ਪ੍ਰਦਰਸ਼ਨ ਕੀਤਾ। ਅੰਮ੍ਰਿਤਸਰ ਵਿਖੇ ਟਰੇਡ ਯੂਨੀਅਨਾਂ, ਖੱਬੇ ਪੱਖੀ ਸੰਗਠਨਾਂ, ਵਿਦਿਆਰਥੀ ਸੰਗਠਨਾਂ ਅਤੇ ਬੈਂਕ ਯੂਨੀਅਨਾਂ ਦੇ ਕਾਰਕੁਨ ਭੰਡਾਰੀ ਪੁਲ ਉੱਤੇ ਇਕੱਤਰ ਹੋਏ ਅਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਨ੍ਹਾਂ ਲੋਕਾਂ ਨੇ ਸੀ.ਏ.ਏ, ਐਨ.ਆਰ.ਸੀ, ਜੇ.ਐਨ.ਯੂ, ਜਾਮੀਆ ਆਦਿ ਘਟਨਾਵਾਂ ਲਈ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।ਸੰਗਰੂਰ ਵਿਖੇ ਸਥਾਨਕ ਬੱਸ ਅੱਡੇ ਦੇ ਬਾਹਰ ਵੱਖ-ਵੱਖ ਸੰਗਠਨਾਂ ਅਤੇ ਜੱਥੇਬੰਦੀਆਂ ਦੇ ਵਰਕਰਾਂ ਨੇ ਇਕੱਤਰ ਹੋ ਕੇ ਸੜਕ ਜਾਮ ਕਰ ਦਿੱਤੀ ਅਤੇ ਰੋਸ ਪ੍ਰਦਰਸ਼ਨ ਕੀਤਾ। ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਭਾਰਤ ਬੰਦ ਦੇ ਸੱਦੇ ਤਹਿਤ ਮੁਲਾਜ਼ਮਾਂ ਨੇ ਨਗਰ ਕੌਂਸਲ ਦਫਤਰ ਦੇ ਬਾਹਰ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਲੁਧਿਆਣਾ ‘ਚ ਵੀ ਬੰਦ ਦਾ ਅਸਰ ਵੇਖਣ ਨੂੰ ਮਿਲਿਆ। ਵੱਖ-ਵੱਖ ਟਰੇਡ ਯੂਨੀਅਨਾਂ ਨੇ ਇਕੱਤਰ ਹੋ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।


