- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਵਾਂਗ ਲੰਮੀਆਂ ਪਾਰੀਆਂ ਖੇਡਣਾ ਚਾਹੁੰਦੇ ਹਾਂ: ਡੁਪਲੈਸਿਸ
ਦੱਖਣੀ ਅਫਰੀਕਾ ਦੇ ਕਪਤਾਨ ਫਾਫ ਡੁਪਲੈਸਿਸ ਨੇ ਆਪਣੇ ਬੱਲੇਬਾਜ਼ਾਂ ਨੂੰ ਭਾਰਤ ਤੋਂ ਸਿੱਖ ਕੇ ਤੀਜੇ ਤੇ ਆਖਰੀ ਮੈਚ ’ਚ ਮੇਜ਼ਬਾਨ ਟੀਮ ਵਾਂਗ ਲੰਮੀਆਂ ਪਾਰੀਆਂ ਖੇਡਣ ਲਈ ਕਿਹਾ ਹੈ। ਡੁਪਲੈਸਿਸ ਨੇ ਪੱਤਰਕਾਰਾਂ ਨੂੰ ਕਿਹਾ, ‘ਹੁਣ ਅਸੀਂ ਜੋ ਟੈਸਟ ਲੜੀ ਖੇਡ ਰਹੇ ਹਾਂ ਉਹ ਟੈਸਟ ਚੈਂਪੀਅਨਸ਼ਿਪ ਲਈ ਹੈ ਅਤੇ ਇਸ ਲਈ ਹਰ ਮੈਚ ਦੇ ਅੰਕ ਦਾਅ ’ਤੇ ਲੱਗੇ ਹੋਏ ਹਨ। ਇਸ ਲਈ ਮੇਰੇ ਹਿਸਾਬ ਨਾਲ ਚੁਣੌਤੀ ਮਾਨਸਿਕ ਤੌਰ ’ਤੇ ਵੱਧ ਹੈ।’ ਉਨ੍ਹਾਂ ਕਿਹਾ, ‘ਸਾਡੇ ਸਾਰਿਆਂ ਲਈ ਇਹ ਮਹੱਤਵਪੂਰਨ ਹੈ ਕਿ ਅਸੀਂ ਚੰਗੀ ਸ਼ੁਰੂਆਤ ਨੂੰ ਵੱਡੇ ਸਕੋਰ ’ਚ ਬਦਲੀਏ।’


