- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਸਰਕਾਰ ਜਲਦ ਚਿੱਪ ਵਾਲੇ ਪਾਸਪੋਰਟ ਲਿਆਵੇਗੀ : ਮੋਦੀ
15ਵੇਂ ਪ੍ਰਵਾਸੀ ਭਾਰਤੀ ਦਿਵਸ ਸੰਮੇਲਨ ਦਾ ਉਦਘਾਟਨ
ਨਵੀਂ ਦਿੱਲੀ – ਉਤਰ ਪ੍ਰਦੇਸ਼ ਦੇ ਵਾਰਾਨਸੀ ’ਚ ਪ੍ਰਧਾਨ ਮੰਤਰੀ ਮੋਦੀ ਨੇ 15ਵੇਂ ਪ੍ਰਵਾਸੀ ਭਾਰਤੀ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਮੁਖ ਮੰਤਰੀ ਅਦਿਤਯਨਾਥ ਯੋਗੀ, ਰਾਜਪਾਲ ਰਾਮ ਨਾਇਕ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਕਈ ਕੇਂਦਰੀ ਮੰਤਰੀ ਮੌਜੂਦ ਰਹੇ। ਇਸ ਮੌਕੇ ਪੀ.ਐਮ. ਮੋਦੀ ਨੇ ਕਿਹਾ ਕਿ ਮੈਂ ਵਾਰਾਣਸੀ ਦਾ ਸੰਸਦ ਮੈਂਬਰ ਹੋਣ ਨਾਤੇ ਇਥੇ ਆਇਆ ਹਾਂ। ਕਾਸ਼ੀ ਭਾਰਤੀ ਸਭਿਆਚਾਰ ਨੂੰ ਦੁਨੀਆ ਤੋਂ ਜਾਣੂ ਕਰਵਾਉਂਦੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਮੁਖ ਮੰਤਰੀ ਅਦਿਤਯਨਾਥ ਯੋਗੀ, ਰਾਜਪਾਲ ਰਾਮ ਨਾਇਕ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਕਈ ਕੇਂਦਰੀ ਮੰਤਰੀ ਮੌਜੂਦ ਰਹੇ। ਮੋਦੀ ਨੇ ਕਿਹਾ ਕਿ ਪ੍ਰਵਾਸੀ ਭਾਰਤੀ ਦਿਹਾੜਾ ਮਰਹੂਮ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਜੀ ਨੇ ਸ਼ੁਰੂ ਕੀਤਾ ਸੀ। ਉਨ੍ਹਾਂ ਕਿਹਾ ਕਿ ਲੰਘੇ ਸਾਢੇ ਚਾਰ ਸਾਲਾਂ ’ਚ ਭਾਰਤ ਨੇ ਦੁਨੀਆ ’ਚ ਆਪਣਾ ਕੁਦਰਤੀ ਸਥਾਨ ਬਣਾਉਣ ਲਈ ਵਡੇ ਕਦਮ ਚੁਕੇ ਹਨ। ਪੀ.ਐਮ. ਮੋਦੀ ਨੇ ਕਿਹਾ ਕਿ ਅਜ ਕਈ ਖੇਤਰਾਂ ’ਚ ਭਾਰਤ ਅਗਵਾਈ ਕਰਨ ਦੀ ਹਾਲਤ ’ਚ ਹੈ। ਭਾਰਤ ਦੇ ਯੋਗਦਾਨ ਨੂੰ ਦੁਨੀਆ ਮੰਨ ਰਹੀ ਹੈ। ਭਾਰਤ ਦੁਨੀਆ ਦੀ ਸਭ ਤੋਂ ਵਡੀ ਸਿਹਤ ਸਕੀਮ ਚਲਾ ਰਿਹਾ ਹੈ। ‘ਮੇਕ ਇਨ ਇੰਡੀਆ’ ਤਹਿਤ ਕਾਰ, ਬਸ, ਟਰਕ ਤੇ ਮੋਬਾਈਲ ਬਣ ਰਹੇ ਹਨ। ਮੋਦੀ ਨੇ ਕਿਹਾ ਕਿ ਚਾਰ ਸਾਲਾਂ ’ਚ ਦੁਨੀਆ ਵਿੱਚ ਫਸੇ ਕਈ ਪ੍ਰਵਾਸੀ ਭਾਰਤੀਆਂ ਤਕ ਭਾਰਤ ਨੇ ਮਦਦ ਪਹੁੰਚਾਈ। ਸਾਰੀਆਂ ਅੰਬੈਸੀਆਂ ਅਤੇ ਕਾਨਸੁਲੇਟ ਨੂੰ ਪਾਸਪੋਰਟ ਸੇਵਾ ਨਾਲ ਜੋੜਿਆ ਜਾ ਰਿਹਾ ਹੈ। ਮੋਦੀ ਨੇ ਆਪਣੇ ਭਾਸ਼ਣ ਦੌਰਾਨ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਸੀਂ ਜਿਸ ਮੁਲਕ ’ਚ ਰਹਿੰਦੇ ਹੋ, ਉਥੋਂ ਆਪਣੇ ਨੇੜਲਿਆਂ ’ਚੋਂ ਘਟੋ-ਘਟ 5 ਪਰਿਵਾਰਾਂ ਨੂੰ ਭਾਰਤ ਆਉਣ ਲਈ ਉਤਸ਼ਾਹਤ ਕਰੋ। ਤੁਹਾਡੀ ਕੋਸ਼ਿਸ਼ ਦੇਸ਼ ਦੇ ਸੈਰ ਸਪਾਟੇ ’ਚ ਸੈਲਾਨੀਆਂ ਦੀ ਆਵਜਾਈ ਵਧਾਉਣ ’ਚ ਵਡੀ ਭੂਮਿਕਾ ਅਦਾ ਕਰੇਗੀ।


