- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਸਰਕਾਰ ਵਿਦੇਸ਼ੀ ਲਾੜਿਆਂ ਨੂੰ ਨੱਥ ਪਾਉਣ ਲਈ ਜਲਦ ਲਿਆ ਰਹੀ ਹੈ ਕਾਨੂੰਨ : ਗੁਲਾਟੀ
ਚੰਡੀਗੜ੍ਹ – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਮਨੀਸ਼ਾ ਗੁਲਾਟੀ ਨੇ ਅੱਜ ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਜਲਦ ਹੀ ਇੱਕ ਅਜਿਹਾ ਕਾਨੂੰਨ ਲੈ ਕੇ ਆਉਣ ਵਾਲੀ ਹੈ, ਜਿਸ ਨਾਲ ਵਿਦੇਸ਼ੀ ਲਾੜਿਆਂ ਵੱਲੋਂ ਭਾਰਤੀ ਲੜਕੀਆਂ ਨਾਲ ਕੀਤੇ ਜਾਂਦੇ ਧੱਕੇ ਨੂੰ ਨੱਥ ਪਾਈ ਜਾ ਸਕੇਗੀ।ਉਨ੍ਹਾਂ ਦੱਸਿਆ ਕਿ ਬੀਤੇ ਕੱਲ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ, ਜਿਸ ਦੌਰਾਨ ਵਿਦੇਸ਼ੀ ਲਾੜ੍ਹਿਆਂ ਵੱਲੋਂ ਲੜਕੀਆਂ ਨਾਲ ਕੀਤੀ ਜਾਂਦੀ ਧੋਖਾ-ਧੜ੍ਹੀ ਦੇ ਮਾਮਲੇ ਉੱਤੇ ਲੰਮੀ ਚੌੜੀ ਚਰਚਾ ਹੋਈ, ਜਿਸ ਦੌਰਾਨ ਪ੍ਰਧਾਨ ਮੰਤਰੀ ਜੀ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਮਾਮਲੇ ਨਾ ਕੇਵਲ ਪੰਜਾਬ ਵਿਚੋਂ ਸਗੋਂ ਦੇਸ਼ ਦੇ ਹੋਰ ਸੂਬਿਆਂ ਵਿਚੋਂ ਵੀ ਸਾਹਮਣੇ ਆ ਰਹੇ ਹਨ ਅਤੇ ਕੇਂਦਰ ਸਰਕਾਰ ਇਸ ਸਬੰਧੀ ਨੀਤੀ ਤਿਆਰ ਕਰ ਰਹੀ ਹੈ, ਜਿਸ ਨੂੰ ਕਿ ਜਲਦ ਹੀ ਲਾਗੂ ਕਰ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇਕਰ ਇਸ ਨੀਤੀ ਨੂੰ ਲਾਗੂ ਕਰਨ ਲਈ ਕਾਨੂੰਨ ਵਿੱਚ ਕਿਸੇ ਕਿਸਮ ਦੀ ਫੇਰਬਦਲ ਕਰਨ ਦੀ ਵੀ ਲੋੜ੍ਹ ਪਈ ਤਾਂ ਉਹ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਹ ਵੀ ਭਰੋਸਾ ਦਵਾਇਆ ਕਿ ਵਿਦੇਸ਼ਾਂ ਵਿੱਚ ਭਗੋੜੇ ਹੋ ਕੇ ਲੁਕੇ ਹੋਏ ਲਾੜਿਆਂ ਨੂੰ ਦੇਸ਼ ਵਾਪਸ ਲੈ ਕੇ ਆਉਣ ਲਈ ਜੇਕਰ ਵਿਦੇਸ਼ੀ ਸਰਕਾਰਾਂ ਨਾਲ ਗੱਲ ਵੀ ਕਰਨ ਦੀ ਲੋੜ ਪਈ ਤਾਂ ਉਹ ਵੀ ਕੀਤੀ ਜਾਵੇਗੀ। ਸ਼੍ਰੀਮਤੀ ਗੁਲਾਟੀ ਨੇ ਦੱਸਿਆ ਕਿ ਮੀਡੀਆ ਰਾਹੀਂ ਪਤਾ ਲੱਗਾ ਹੈ ਕਿ ਪੰਜਾਬ ਰਾਜ ਦੀਆਂ ਪੜ੍ਹੀਆਂ ਲਿਖੀਆਂ, ਡਾਕਟਰ, ਇੰਜੀਨੀਅਰ ਅਤੇ ਹੋਰ ਉੱਚ ਯੋਗਤਾ ਪ੍ਰਾਪਤ ਲੜਕੀਆਂ ਵਿਦੇਸ਼ੀ ਲਾੜਿਆਂ ਦੇ ਧੋਖਾਧੜੀ ਕਾਰਨ ਧੱਕੇ ਖਾਣ ਨੂੰ ਮਜਬੂਰ ਹਨ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਕੁਝ ਅਫਸਰ ਕਮਿਸ਼ਨ ਦੇ ਹੁਕਮਾਂ ਨੂੰ ਤਵੱਜੋ ਨਹੀਂ ਦਿੰਦੇ, ਪ੍ਰੰਤੂ ਭਵਿੱਖ ਵਿੱਚ ਅਜਿਹਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਕਮਿਸ਼ਨ ਦੇ ਹੁਕਮਾਂ ਦੀ ਅਦੂਲੀ ਕਰਨ ਵਾਲਿਆਂ ਦੇ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।


