- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਸਰਕਾਰ ਵੱਲੋਂ ਸਿੱਖਾਂ ਨੂੰ ਵੱਡਾ ਤੋਹਫਾ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮਨਜ਼ਰੀ
ਕੇਂਦਰੀ ਕੈਬਨਿਟ ਵੱਲੋਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਉਣ ਦਾ ਐਲਾਨ
ਨਵੀਂ ਦਿੱਲੀ – ਭਾਰਤ ਸਰਕਾਰ ਨੇ ਇਕ ਵੱਡਾ ਫੈਸਲਾ ਲੈਂਦੇ ਹੋਏ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਰਾਵੀ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਤੋਂ ਕੌਮਾਂਤਰੀ ਸਰਹੱਦ ਤੱਕ ਲਾਂਘੇ ਦੀ ਉਸਾਰੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਕੈਬਨਿਟ ਦੀ ਬੈਠਕ ਲਏ ਗਏ ਇਸ ਫੈਸਲੇ ਦਾ ਦੇਸ਼ ਵਿਦੇਸ਼ ਵਿੱਚ ਸਿੱਖ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਲਏ ਗਏ ਇਸ ਫੈਸਲੇ ਅਨੁਸਾਰ ਇਸ ਲਾਂਘੇ ਦੀ ਉਸਾਰੀ ਦਾ ਸਾਰਾ ਖਰਚਾ ਭਾਰਤ ਸਰਕਾਰ ਕਰੇਗੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਭਾਈਚਾਰੇ ਦੀ ਇਹ 70 ਸਾਲ ਪੁਰਾਣੀ ਮੰਗ ਪੂਰੀ ਹੋ ਗਈ ਹੈ। ਲਾਂਘੇ ਲਈ ਭਾਰਤ ਸਰਕਾਰ ਵੱਲੋਂ ਡੇਢ ਕਿਲੋਮੀਟਰ ਲੰਬਾ ਰਸਤਾ ਬਣਾਇਆ ਜਾਵੇਗਾ। ਇਹ ਗਲਿਆਰਾ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ। ਦੂਸਰੇ ਪਾਸੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮੁਹੰਮਦ ਕੁਰੈਸ਼ੀ ਨੇ ਟਵੀਟ ਕਰਦੇ ਹੋਏ ਐਲਾਨ ਕੀਤਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ ਆਪਣੇ ਹਿੱਸੇ ਦੇ ਢਾਈ ਕਿਲੋਮੀਟਰ ਗਲਿਆਰੇ ਦੇ ਉਸਾਰੀ ਕਾਰਜਾਂ ਦੀ ਸ਼ੁਰੂਆਤ 28 ਨਵੰਬਰ ਨੂੰ ਕਰਨਗੇ।


